ETV Bharat / state

ਪਾਵਰਕਾਮ ਠੇਕਾ ਕਾਮਿਆਂ ਨੇ ਮੁਕੰਮਲ ਕੰਮ ਜਾਮ ਕਰ ਜਤਾਇਆ ਰੋਸ, ਪੰਜਾਬ ਸਰਕਾਰ ਖ਼ਿਲਾਫ਼ ਕੱਢੀ ਭੜਾਸ - Powercom contract workers proteste - POWERCOM CONTRACT WORKERS PROTESTE

Powercom Contract Workers Protested: ਹੁਸ਼ਿਆਰਪੁਰ ਵਿਖੇ ਪਾਵਰਕਾਮ ਠੇਕਾ ਕਾਮਿਆਂ ਨੇ ਮੁਕੰਮਲ ਕੰਮ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜਤਾਇਆ ਹੈ। ਉਨ੍ਹਾਂ ਆਖਿਆ ਕਿ ਬਿਜਲੀ ਦਾ ਕਰੰਟ ਲੱਗਣ ਕਾਰਨ ਸੈਂਕੜੇ ਕਾਮੇ ਮੌਤ ਦੇ ਮੂੰਹ ਵਿੱਚ ਗਏ ਹਨ ਅਤੇ ਸੈਂਕੜੇ ਕਾਮੇ ਅਪੰਗ ਹੋਏ ਹਨ, ਪਰ ਸਰਕਾਰ ਨੇ ਕਿਸੇ ਦੀ ਸਾਰ ਤੱਕ ਨਹੀਂ ਲਈ।

Powercom contract workers
ਪਾਵਰਕਾਮ ਠੇਕਾ ਕਾਮਿਆਂ ਨੇ ਮੁਕੰਮਲ ਕੰਮ ਜਾਮ ਕਰ ਜਤਾਇਆ ਰੋਸ (ETV BHARAT (ਹੁਸ਼ਿਆਰਪੁਰ ਰਿਪੋਟਰ))
author img

By ETV Bharat Punjabi Team

Published : Jun 25, 2024, 1:32 PM IST

ਪੰਜਾਬ ਸਰਕਾਰ ਖ਼ਿਲਾਫ਼ ਕੱਢੀ ਭੜਾਸ (ETV BHARAT (ਹੁਸ਼ਿਆਰਪੁਰ ਰਿਪੋਟਰ))

ਹੁਸ਼ਿਆਰਪੁਰ: ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਪੰਜਾਬ ਸਰਕਾਰ ਅਤੇ ਪਾਵਰਕਾਮ ਮਨੇਜਮੈਂਟ ਦੇ ਖਿਲਾਫ ਅੱਜ ਪੰਜਾਬ ਭਰ ਪਵਰਕਾਮ ਸੀ ਐਚ ਬੀ ਤੇ ਡਬਲਿਉ ਠੇਕਾ ਕਾਮਿਆਂ ਵਲੋਂ ਸਵੇਰੇ 6 ਵਜੇ ਮੁਕੰਮਲ ਕੰਮ ਜਾਮ ਕਰ ਰੋਸ਼ ਰੈਲੀਆਂ ਕੀਤੀਆਂ ਗਈਆਂ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੁਸ਼ਿਆਰਪੁਰ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਪਾਵਰ ਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਲੋਂ ਨਿੱਜੀਕਰਨ ਦੀ ਨੀਤੀ ਲਗਾਤਾਰ ਲਾਗੂ ਕਰ ਕੇ ਬਿਜਲੀ ਖੇਤਰ ਦਾ ਭੋਗ ਪਾਇਆ ਜਾ ਰਿਹਾ ਹੈ।

ਕਾਮਿਆਂ ਦੀ ਕੋਈ ਪਰਵਾਹ ਨਹੀਂ: ਬਿਜਲੀ ਬੋਰਡ ਨੂੰ ਤੋੜ ਕੇ ਦੋ ਭਾਗਾਂ ਵਿੱਚ ਵੰਡ ਕੇ ਨਿੱਜੀਕਰਨ ਦੀ ਨੀਤੀ ਦੇ ਤਹਿਤ ਆਊਟਸੋਰਸਿੰਗ ਉੱਤੇ ਭਰਤੀ ਕੀਤੇ ਠੇਕਾ ਕਾਮਿਆਂ ਨਾਲ ਬਿਜਲੀ ਸਪਲਾਈ ਨੂੰ ਬਹਾਲ ਕਰਦਿਆਂ ਕਰਦਿਆਂ ਲਗਾਤਾਰ ਘਾਤਕ ਅਤੇ ਗੈਰ ਘਾਤਕ ਹਾਦਸੇ ਵਾਪਰ ਰਹੇ ਹਨ। ਸੈਂਕੜੇ ਕਾਮੇ ਮੌਤ ਦੇ ਮੂੰਹ ਪੈ ਗਏ ਅਤੇ ਸੈਂਕੜੇ ਕਾਮੇ ਅਪੰਗ ਹੋ ਗਏ। ਪੰਜਾਬ ਸਰਕਾਰ ਅਤੇ ਪਾਵਰ ਕੌਮ ਮੈਨੇਜਮੈਂਟ ਨੂੰ ਜਾਨਾ ਗਵਾ ਰਹੇ ਕਾਮਿਆਂ ਦੀ ਕੋਈ ਪਰਵਾਹ ਨਹੀਂ।

ਆਊਟਸੋਰਸਿੰਗ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਊਟਸੋਰਸਿੰਗ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਬਾਰੇ ਤਰ੍ਹਾਂ ਤਰ੍ਹਾਂ ਦੇ ਵਾਅਦੇ ਕੀਤੇ ਪਰ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਅੱਜ ਠੇਕਾ ਕਾਮੇ ਬਹੁਤ ਹੀ ਨਿਗੁਣੀਆਂ ਤਨਖਾਹਾਂ ਉੱਤੇ ਆਪਣਾ ਜੀਵਨ ਬਤੀਤ ਕਰ ਰਹੇ ਹਨ । ਆਗੂਆਂ ਨੇ ਅੱਜ ਰੋਸ ਰੈਲੀ ਕਰਦਿਆਂ ਮੰਗ ਕੀਤੀ ਕਿ ਸਮੂਹ ਆਉਟ ਸੋਰਸਿੰਗ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕੀਤਾ ਜਾਵੇ, ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ 1948 ਐਕਟ ਮੁਤਾਬਕ ਲਾਗੂ ਕੀਤੀ ਜਾਵੇ।

ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪਏ ਕਾਮਿਆਂ ਦੇ ਪਰਿਵਾਰ ਨੂੰ ਕਾਨੂੰਨ ਮੁਤਾਬਕ ਮੁਆਵਜ਼ਾ ਤੈਅ ਕੀਤਾ ਜਾਵੇ ਅਤੇ ਪਰਿਵਾਰਿਕ ਮੈਂਬਰ ਨੂੰ ਇੱਕ ਸਰਕਾਰੀ ਪੱਕੀ ਨੌਕਰੀ ਅਤੇ ਪੱਕੀ ਪੈਨਸ਼ਨ ਦਿੱਤੀ ਜਾਵੇ, ਟੀਟੀਆਈ ਰਾਹੀਂ ਟ੍ਰੇਨਿੰਗ ਦਾ ਪ੍ਰਬੰਧ ਕੀਤਾ ਜਾਵੇ, 50 ਤੋਂ ਲੈ ਕੇ 100 ਕਿਲੋਮੀਟਰ ਦੇ ਘੇਰੇ ਤੋਂ ਦੂਰ ਲਗਾਏ ਕਾਮਿਆਂ ਨੂੰ 15 ਕਿਲੋਮੀਟਰ ਦੇ ਘੇਰੇ ਅੰਦਰ ਅੰਦਰ ਡਿਊਟੀ ਲਗਾਇਆ ਜਾਵੇ ਤੇ ਤਮਾਮ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਜਦੋਂ ਤੱਕ ਇਹਨਾਂ ਸਾਰੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਉਦੋਂ ਤੱਕ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਮਿਤੀ 25 ਜੂਨ 2024 ਨੂੰ ਮੁਕੰਮਲ ਕੰਮ ਜਾਮ ਕਰਕੇ ਪਰਿਵਾਰਾਂ ਤੇ ਬੱਚਿਆਂ ਸਮੇਤ ਪਾਵਰ ਕੌਮ ਦੇ ਮੁੱਖ ਦਫਤਰ ਲਗਾਤਾਰ ਧਰਨਾ ਕੋਆਰਡੀਨੇਸ਼ਨ ਕਮੇਟੀ ਦੇ ਬੈਨਰ ਹੇਠ ਦਿੱਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.