ETV Bharat / state

ਅਧਿਆਪਕਾ ਨੇ ਸਕੂਲ ਪ੍ਰਬੰਧਾਂ ’ਤੇ ਲਾਏ ਗੰਭੀਰ ਇਲਜ਼ਾਮ, ਕਿਹਾ- ਬੰਧਕ ਬਣਾ ਕੀਤੀ ਕੁੱਟਮਾਰ - JAGRAON NEWS

ਜਗਰਾਓਂ ਵਿੱਚ ਨਿੱਜੀ ਸਕੂਲ ਦੀ ਅਧਿਆਪਕਾ ਨੇ ਸਕੂਲ ਪ੍ਰਬੰਧਕਾਂ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ।

Jagraon News
ਅਧਿਆਪਕਾ ਨੇ ਸਕੂਲ ਪ੍ਰਬੰਧਾਂ ’ਤੇ ਲਾਏ ਗੰਭੀਰ ਇਲਜ਼ਾਮ (Etv Bharat (ਪੱਤਰਕਾਰ, ਲੁਧਿਆਣਾ))
author img

By ETV Bharat Punjabi Team

Published : Jan 1, 2025, 7:30 PM IST

ਲੁਧਿਆਣਾ: ਜਗਰਾਓਂ ਪੁਲਿਸ ਅਧੀਨ ਆਉਂਦੇ ਥਾਣਾ ਸੁਧਾਰ ਪੁਲਿਸ ਨੇ ਪੱਖੋਵਾਲ ਕਸਬੇ ਦੇ ਇੱਕ ਪ੍ਰਾਈਵੇਟ ਸਕੂਲ ਦੇ ਡਾਇਰੈਕਟਰ, ਡਾਇਰੈਕਟਰ ਦੀ ਭਤੀਜੀ ਤੇ ਪ੍ਰਿੰਸੀਪਲ ਖ਼ਿਲਾਫ਼ ਸਕੂਲ ਦੀ ਹੀ ਇੱਕ ਟੀਚਰ ਨੂੰ ਬੰਦੀ ਬਣਾਉਣ, ਕੁੱਟਮਾਰ ਕਰਨ ਅਤੇ ਅਸ਼ਲੀਲ ਟਿੱਪਣੀਆਂ ਕਰਨ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਧਿਆਪਕਾ ਨੇ ਸਕੂਲ ਪ੍ਰਬੰਧਾਂ ’ਤੇ ਲਾਏ ਗੰਭੀਰ ਇਲਜ਼ਾਮ (Etv Bharat (ਪੱਤਰਕਾਰ, ਲੁਧਿਆਣਾ))

‘ਸਕੂਲ ਡਾਇਰੈਕਟਰ ਕਰਦਾ ਸੀ ਅਸ਼ਲੀਲ ਹਰਕਤਾਂ’

ਇਸ ਬਾਰੇ ਜਾਣਕਾਰੀ ਦਿੰਦੇ ਸਕੂਲ ਅਧਿਆਪਕਾ ਨੇ ਦੱਸਿਆ ਕਿ ਉਸਨੇ ਮਾਰਚ 2024 ਵਿੱਚ ਇਸ ਸਕੂਲ ਵਿੱਚ ਨੌਕਰੀ ਸ਼ੁਰੂ ਕੀਤੀ ਸੀ ਅਤੇ ਸਕੂਲ ਡਾਇਰੈਕਟਰ ਭੁਪਿੰਦਰ ਸਿੰਘ ਸ਼ੁਰੂ ਤੋਂ ਹੀ ਉਸ ਉੱਤੇ ਮਾੜੀ ਨਜ਼ਰ ਰੱਖਦਾ ਸੀ ਅਤੇ ਉਸਨੂੰ ਅਕਸਰ ਅਸ਼ਲੀਲ ਟਿੱਪਣੀਆਂ ਕਰਦਾ ਰਹਿੰਦਾ ਸੀ। ਫਿਰ ਜਦੋਂ ਉਸਨੇ ਉਸ ਨਾਲ ਸਹਿਮਤੀ ਨਹੀਂ ਜਤਾਈ ਤਾਂ ਉਸਨੇ ਪ੍ਰਿੰਸੀਪਲ ਨਾਲ ਮਿਲਕੇ ਬਿਨਾਂ ਕਿਸੇ ਕਾਰਨ ਤੋਂ ਇਹ ਕਹਿਕੇ ਸਕੂਲੋਂ ਕੱਢ ਦਿੱਤਾ ਕਿ ਤੇਰੀ ਬਾਂਹ ਉੱਤੇ ਟੈਟੂ ਬਣਿਆ ਹੈ। ਫਿਰ ਮੈਂ ਕਈ ਵਾਰ ਸਕੂਲ ਪ੍ਰਬੰਧਕਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਕਿਸੇ ਨੇ ਉਸਦੀ ਕੋਈ ਸੁਣਵਾਈ ਨਹੀਂ ਕੀਤੀ।

‘ਮੈਨੂੰ ਬੰਦੀ ਬਣਾ ਕੀਤੀ ਕੁੱਟਮਾਰ’

ਪੀੜਤਾ ਨੇ ਦੱਸਿਆ ਕਿ 24 ਦਸੰਬਰ ਨੂੰ ਸਕੂਲ ਵਿੱਚ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਮੌਕੇ ਜਦੋਂ ਉਹ ਸਕੂਲ ਪਹੁੰਚੀ ਤਾਂ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਮਿਲਕੇ ਮੈਨੂੰ ਬੰਦੀ ਬਣਾ ਲਿਆ ਤੇ ਕੁੱਟਮਾਰ ਕੀਤੀ। ਜਿਸ ਦੀ ਸ਼ਿਕਾਇਤ ਉਸਨੇ ਪੁਲਿਸ ਨੂੰ ਦਿੱਤੀ ਅਤੇ ਹੁਣ ਪੁਲਿਸ ਨੇ ਕਾਰਵਾਈ ਕਰਦਿਆਂ ਇਹ ਮਾਮਲਾ ਦਰਜ ਕੀਤਾ ਹੈ।

ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

ਥਾਣਾ ਸੁਧਾਰ ਦੇ ਐਸਐਚਓ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੱਖੋਵਾਲ ਦੇ ਪ੍ਰਾਈਵੇਟ ਸਕੂਲ ਵਿੱਚ ਪੜਾਉਣ ਵਾਲੀ ਅਧਿਆਪਕਾ ਦੀ ਸ਼ਿਕਾਇਤ ਉੱਤੇ ਇਹ ਕਾਰਵਾਈ ਕੀਤੀ ਗਈ ਹੈ ਤੇ ਤਿੰਨ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.