ETV Bharat / state

ਪਿੰਡ ਠੀਕਰੀਵਾਲ 'ਚ ਦੋ ਧਿਰਾਂ ਵਿਚਕਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ - SHOT FIRED OVER LAND DISPUTE

ਕਪੂਰਥਲਾ ਦੇ ਪਿੰਡ ਠੀਕਰੀਵਾਲ ਵਿੱਚ ਦੇਰ ਸ਼ਾਮ ਦੋ ਧਿਰਾਂ ਵਿੱਚ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ

SHOT FIRED OVER LAND DISPUTE
ਦੋ ਧਿਰਾਂ ਵਿਚਕਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ (ETV Bharat (ਪੱਤਰਕਾਰ , ਕਪੂਰਥਲਾ))
author img

By ETV Bharat Punjabi Team

Published : Oct 23, 2024, 2:16 PM IST

ਕਪੂਰਥਲਾ: ਕਪੂਰਥਲਾ ਦੇ ਪਿੰਡ ਠੀਕਰੀਵਾਲ ਵਿੱਚ ਦੇਰ ਸ਼ਾਮ ਪਿੰਡ ਵਿੱਚ ਦੋ ਧਿਰਾਂ ਵਿੱਚ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਇੱਕ ਕਿਸਾਨ ਗੰਭੀਰ ਜ਼ਖ਼ਮੀ ਹੋ ਹੋਇਆ, ਜਿਸ ਨੂੰ ਹਸਪਤਾਲ ਲਿਆਂਦਾ ਗਿਆ ਹੈ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਦੀ ਪੁਸ਼ਟੀ ਕਰਦਿਆਂ ਡੀ ਐਸ ਪੀ ਸਬ ਡਵੀਜ਼ਨ ਦੀਪਕਰਨ ਸਿੰਘ ਨੇ ਦੱਸਿਆ ਕਿ ਥਾਣਾ ਕੋਤਵਾਲੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾਘਰ ਵਿੱਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੋਲੀ ਲੱਗਣ ਨਾਲ ਜ਼ਖਮੀ ਹੋਏ ਕਿਸਾਨ ਸਿਵਲ ਹਸਪਤਾਲ ਲਿਆਂਦਾ ਗਿਆ

ਤਫਤੀਸ਼ੀ ਅਫਸਰ ਥਾਣਾ ਸਦਰ ਦੇ ਏ ਐਸ ਆਈ ਬਲਵੀਰ ਕੁਮਾਰ ਅਨੁਸਾਰ ਮੰਗਲਵਾਰ ਦੇਰ ਸ਼ਾਮ ਪਿੰਡ ਠੀਕਰੀਵਾਲ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਲੜਾਈ ਹੋ ਗਈ ਹੈ। ਜਿਸ ਵਿੱਚ ਇੱਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ ਹੈ। ਗੋਲੀ ਲੱਗਣ ਨਾਲ ਜ਼ਖਮੀ ਹੋਏ ਕਿਸਾਨ ਜਸਪਾਲ ਸਿੰਘ ਨੂੰ ਤੁਰੰਤ ਇਲਾਜ ਦੇ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਜਿੱਥੇ ਡਿਊਟੀ ਡਾਕਟਰ ਨੇ ਇਲਾਜ਼ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

5 ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਐਫ ਆਈ ਆਰ ਦਰਜ

ਮਾਮਲੇ ਦੀ ਜਾਂਚ ਪੜਤਾਲ ਅਧਿਕਾਰੀ ਬਲਵੀਰ ਕੁਮਾਰ ਕਰ ਰਹੇ ਹਨ ਅਤੇ ਮ੍ਰਿਤਕ ਦੇ ਲੜਕੇ ਗੁਰਮੁੱਖ ਸਿੰਘ ਦੇ ਬਿਆਨ ਦਰਜ ਕਰਨ ਤੋਂ ਬਾਅਦ ਇੱਕ ਅਣਪਛਾਤੇ ਅਤੇ 5 ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਐਫ ਆਈ ਆਰ ਜਿਸ ਵਿੱਚ ਰਤਨ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਬਲਟੋਹਾ, ਤਰਸੇਮ ਸਿੰਘ ਪੁੱਤਰ ਬਿੰਦਰ ਵਾਸੀ ਮੋਗਾ, ਬੱਗਾ ਸਿੰਘ ਅਤੇ ਉਸ ਦੇ ਭਰਾ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਝੱਲ ਠੀਕਰੀਵਾਲ ਦੇ ਨਾਮ ਸ਼ਾਮਲ ਹਨ। ਕਪੂਰਥਲਾ ਦੇ ਪਿੰਡ ਝੱਲ ਠੀਕਰੀਵਾਲ ਵਿੱਚ ਦੇਰ ਸ਼ਾਮ ਪਿੰਡ ਵਿੱਚ ਦੋ ਧਿਰਾਂ ਵਿੱਚ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦਾ ਇਹ ਮਾਮਲਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.