ਲੁਧਿਆਣਾ: ਤਾਜਪੁਰ ਰੋਡ ਵਿੱਚ ਬਾਈਕ ਸਵਾਰ ਦੋ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਨੂੰ ਪਹਿਲਾਂ ਟੱਕਰ ਮਾਰ ਕੇ ਗਿਰਾਉਣ ਅਤੇ ਫਿਰ ਉਸ ਦੀ ਕੁੱਟਮਾਰ ਕਰਨ ਦਾ ਵੀਡੀਓ ਸਾਹਮਣੇ ਆਇਆ ਹੈ। ਕੁੱਟਮਾਰ ਕਰਨ ਵਾਲਾ ਕੋਈ ਹੋਰ ਨਹੀਂ ਸਗੋਂ ਬਜ਼ੁਰਗ ਦਾ ਜਵਾਈ ਅਤੇ ਉਸ ਦਾ ਸਾਥੀ ਹੈ। ਜਿਨ੍ਹਾਂ ਨੇ ਪਹਿਲਾਂ ਪਿੱਛੇ ਤੋਂ ਬਜ਼ੁਰਗ ਵਿਅਕਤੀ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਜਦੋਂ ਬਜ਼ੁਰਗ ਜ਼ਮੀਨ 'ਤੇ ਡਿੱਗਿਆ ਤਾਂ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਬਾਈਕ ਸਵਾਰਾਂ ਨੇ ਬਜ਼ੁਰਗ ਨੂੰ ਲੱਤਾਂ ਮਾਰੀਆਂ। ਪੀੜਤ ਨੇ ਥਾਣਾ ਡਿਵੀਜ਼ਨ ਨੰਬਰ 7 ਵਿੱਚ ਸ਼ਿਕਾਇਤ ਦਰਜ ਕਰਵਾਈ ਪਰ ਉਹ ਪਿਛਲੇ 2 ਦਿਨਾਂ ਤੋਂ ਥਾਣੇ ਦੇ ਗੇੜੇ ਮਾਰ ਰਿਹਾ ਹੈ।
ਕੁੱਟਮਾਰ ਦੀ ਸੀਸੀਟੀਵੀ ਵੀਡੀਓ ਆਈ ਸਾਹਮਣੇ: ਜਾਣਕਾਰੀ ਮੁਤਾਬਿਕ ਬਜ਼ੁਰਗ ਦਾ ਨਾਂਅ ਰੋਡੀ ਮੱਲ ਹੈ ਜਿਸ ਨੇ ਦੱਸਿਆ ਕਿ ਹਮਲਾਵਰ ਉਸ ਦਾ ਜਵਾਈ ਸੀ, ਜਿਸ ਦੀ ਉਸ ਦੀ ਧੀ ਨਾਲ ਲੜਾਈ ਚੱਲ ਰਹੀ ਹੈ। ਅਦਾਲਤ ਵਿੱਚ ਮਾਮਲਾ ਵਿਚਾਰ ਅਧੀਨ ਹੈ। ਉਸ ਦਾ ਜਵਾਈ ਹਮੇਸ਼ਾ ਉਸ ਦਾ ਪਿੱਛਾ ਕਰਦਾ ਹੈ। ਉਹ ਕਿਸੇ ਕੰਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਉਸ ਦੇ ਜਵਾਈ ਅਤੇ ਉਸ ਦੇ ਇੱਕ ਦੋਸਤ ਨੇ ਉਸ ਦੀ ਐਕਟਿਵਾ ਨਾਲ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਵੇਂ ਹੀ ਉਹ ਜ਼ਮੀਨ 'ਤੇ ਡਿੱਗਿਆ, ਉਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ। ਰੌਡੀ ਮੱਲ ਦੇ ਅਨੁਸਾਰ, ਉਸਦਾ ਜਵਾਈ ਚਾਹੁੰਦਾ ਹੈ ਕਿ ਉਸਦੀ ਧੀ ਤਲਾਕ ਦੇ ਕਾਗਜ਼ਾਂ 'ਤੇ ਦਸਤਖਤ ਕਰੇ। ਅਦਾਲਤ ਵਿੱਚ ਕੇਸ ਹੋਣ ਦੇ ਬਾਵਜੂਦ ਜਵਾਈ ਰੇਕੀ ਕਰਵਾਉਂਦਾ ਹੈ। ਲੜਕੀ ਅਤੇ ਉਸ ਨੂੰ ਪਹਿਲਾਂ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਪਿਛਲੇ 2 ਦਿਨਾਂ ਤੋਂ ਉਹ ਥਾਣਾ ਡਿਵੀਜ਼ਨ ਨੰਬਰ 7 ਦੇ ਗੇੜੇ ਮਾਰ ਰਿਹਾ ਹੈ ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਸਹੁਰਾ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਕੀਤੀ ਖੁਦਕੁਸ਼ੀ,ਪੇਕੇ ਪਰਿਵਾਰ ਨੇ ਇਨਸਾਫ ਦੀ ਕੀਤੀ ਮੰਗ - married woman committed suicide- ਅੰਮ੍ਰਿਤਸਰ 'ਚ ਰੈਜ਼ੀਡੈਂਟ ਮਹਿਲਾ ਡਾਕਟਰ ਨਾਲ ਛੇੜਛਾੜ ਮਾਮਲੇ 'ਚ ਨਵਾਂ ਮੋੜ, ਪੁਲਿਸ ਨੇ ਦੱਸਿਆ ਇਹ ਹੈ ਸਾਰਾ ਮਾਮਲਾ... - doctor molested in Amritsar
- ਭਦੌੜ ਤੋਂ ਕੈਨੇਡਾ ਪੜ੍ਹਨ ਗਈ ਕੁੜੀ ਦੀ ਸਰੀ ਵਿੱਚ ਮੌਤ, ਲੱਖਾਂ ਰੁਪਏ ਖਰਚ ਕੇ ਭੇਜੀ ਸੀ ਕੁੜੀ ਕੈਨੇਡਾ - student death in canada
ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ: ਬਜ਼ੁਰਗ ਰੌਡੀ ਮੱਲ ਨੇ ਦੱਸਿਆ ਕਿ ਉਸ ਨੇ ਖੁਦ ਇਲਾਕੇ ਦੀ ਸੀਸੀਟੀਵੀ ਫੁਟੇਜ ਲੈ ਕੇ ਪੁਲਿਸ ਨੂੰ ਦਿੱਤੀ ਹੈ, ਜਿਸ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਜਵਾਈ ਅਤੇ ਉਸ ਦੇ ਦੋਸਤ ਨੇ ਇਲਾਕੇ ਵਿੱਚ ਗੁੰਡਾਗਰਦੀ ਕੀਤੀ ਹੈ। ਰੋਡੀ ਮੱਲ ਅਨੁਸਾਰ ਉਸ ਨੂੰ ਅਤੇ ਉਸ ਦੇ ਪਰਿਵਾਰ ਦੀ ਜਾਨ ਦਾ ਖਤਰਾ ਹੈ। ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ 7 ਦੇ ਐਸ.ਐਚ.ਓ ਭੁਪਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲੀ ਹੈ ਕਿ ਬਜ਼ੁਰਗ ਦੇ ਜਵਾਈ ਸੌਰਵ ਨੇ ਆਪਣੇ ਦੋਸਤ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਹੈ। ਵੀਡੀਓ ਦੇਖੀ ਹੈ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾ ਰਹੀ ਹੈ।