ਮਾਨਸਾ 'ਚ ਕਿਸਾਨ ਜਥੇਬੰਦੀਆਂ ਨੇ ਰੇਲਾਂ ਦਾ ਕੀਤਾ ਚੱਕਾ ਜਾਮ, ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਜਾਰੀ - ਰੇਲਾਂ ਦਾ ਚੱਕਾ ਜਾਮ
ਅੱਜ ਸੂਬੇ ਭਰ ਵਿੱਚ ਕਿਸਾਨ ਜਥੇਬੰਦੀਆਂ ਭਾਕਿਯੂ ਏਕਤਾ (ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਦਰਸ਼ਨਪਾਲ), ਭਾਕਿਯੂ ਮਾਲਵਾ (ਹੀਰਕੇ) ਅਤੇ ਭਾਕਿਯੂ ਦੁਆਬਾ (ਸੰਘਾ) ਵੱਲੋਂ ਤਾਲਮੇਲਵੇਂ ਸੰਘਰਸ਼ ਵੱਜੋਂ ਪੰਜਾਬ ਭਰ ਵਿੱਚ 12 ਤੋਂ 4 ਵਜੇ ਤੱਕ ਰੇਲਾਂ ਰੋਕਣ ਦਾ ਫ਼ੈਸਲਾ ਕੀਤਾ ਗਿਆ ਹੈ।
Published : Mar 10, 2024, 3:40 PM IST
ਮਾਨਸਾ : ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅਤੇ ਦਿੱਲੀ ਜਾ ਰਹੇ ਕਿਸਾਨਾਂ 'ਤੇ ਕੀਤੇ ਅੱਤਿਆਚਾਰ ਦੇ ਰੋਸ ਵੱਜੋਂ ਅੱਜ ਪੰਜਾਬ ਭਰ ਦੇ ਵਿੱਚ 12 ਤੋਂ ਚਾਰ ਵਜੇ ਤੱਕ ਰੇਲਾਂ ਰੋਕ ਕੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਨੇ। ਮਾਨਸਾ ਵਿੱਚ ਵੀ ਕਿਸਾਨਾਂ ਵੱਲੋਂ ਰੇਲ ਰੋਕੋ ਪ੍ਰਦਰਸ਼ਨ ਜਾਰੀ ਹੈ।
ਕਿਸਾਨਾਂ 'ਤੇ ਕੀਤੇ ਤਸ਼ਦੱਦ ਖਿਲਾਫ ਬੁਲੰਦ ਅਵਾਜ਼: ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਦਿੱਲੀ ਵੱਲ ਜਾ ਰਹੇ ਕਿਸਾਨ ਜਥੇਬੰਦੀਆਂ ਨੂੰ ਹਰਿਆਣਾ ਦੇ ਬਾਰਡਰ ਉੱਪਰ ਰੋਕ ਕੇ ਕੀਤੇ ਗਏ ਅੱਤਿਆਚਾਰ ਅਤੇ ਨੌਜਵਾਨ ਕਿਸਾਨ ਨੂੰ ਸ਼ਹੀਦ ਕੀਤੇ ਜਾਣ ਦੇ ਰੋਸ ਵੱਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਨੇ । ਮਾਨਸਾ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨ ਨੇਤਾਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪਰ ਅਜੇ ਤੱਕ ਉਹਨਾਂ ਨੂੰ ਲਾਗੂ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵੱਜੋਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਨੇ।
- ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੰਘਾਂ ਦਾ ਮਾਮਲਾ: ਸਬ-ਕਮੇਟੀ ਨੇ ਮੁੱਖ ਮੰਤਰੀ ਮਾਨ ਨੂੰ 13 ਮਾਰਚ ਤੱਕ ਮੁਲਾਕਾਤ ਲਈ ਸਮਾਂ ਦੇਣ ਨੂੰ ਕਿਹਾ
- ਅੱਜ ਦੇਸ਼ ਭਰ 'ਚ ਰੇਲੇ ਰੋਕੋ ਅੰਦੋਲਨ, ਪੰਜਾਬ ਵਿੱਚ ਕਈ ਥਾਵਾਂ 'ਤੇ ਕਿਸਾਨਾਂ ਨੇ ਰੋਕੀਆਂ ਰੇਲਾਂ
- PM ਮੋਦੀ ਕਰਨਗੇ ਆਦਮਪੁਰ ਹਵਾਈ ਅੱਡੇ ਦਾ ਉਦਘਾਟਨ, 3 ਕੇਂਦਰੀ ਮੰਤਰੀਆਂ ਸਮੇਤ ਪੰਜਾਬ ਦੇ ਸੰਸਦ ਮੈਂਬਰ ਅਤੇ ਵਿਧਾਇਕ ਰਹਿਣਗੇ ਮੌਜੂਦ
ਉਹਨਾਂ ਕਿਹਾ ਕਿ ਪਿਛਲੇ ਦਿਨਾਂ ਦੇ ਦੌਰਾਨ ਕਿਸਾਨ ਜਥੇਬੰਦੀਆਂ ਤੇ ਹਰਿਆਣਾ ਦੇ ਬਾਰਡਰਾਂ 'ਤੇ ਅੱਤਿਆਚਾਰ ਕੀਤੇ ਗਏ ਨੇ, ਉਹਨਾਂ ਕਿਹਾ ਕਿ 14 ਮਾਰਚ ਨੂੰ ਦਿੱਲੀ ਦੇ ਵਿੱਚ ਕਿਸਾਨ ਮਹਾ ਪੰਚਾਇਤ ਬੁਲਾਈ ਗਈ ਹੈ।ਜਿਸ ਦੀਆਂ ਤਿਆਰੀਆਂ ਵੀ ਕਿਸਾਨਾਂ ਵੱਲੋਂ ਜਾਰੀ ਨੇ। ਦਿੱਲੀ ਦੇ ਵਿੱਚ ਕਿਸਾਨ ਮਹਾ ਪੰਚਾਇਤ ਚੋਂ ਵੀ ਵੱਡੀ ਪੱਧਰ ਤੇ ਕਿਸਾਨ ਸ਼ਾਮਿਲ ਹੋਣਗੇ। ਉਹਨਾਂ ਕਿਹਾ ਕਿ 13 ਮਾਰਚ ਨੂੰ ਕਿਸਾਨ ਦਿੱਲੀ ਨੂੰ ਰਵਾਨਾ ਹੋਣਗੇ ਅਤੇ 14 ਮਾਰਚ ਨੂੰ ਦਿੱਲੀ ਦੇ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਪਧਰੀ ਮਹਾ ਪੰਚਾਇਤ ਚੋਂ ਹਿੱਸਾ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ।