ਮਾਨਸਾ: ਪੰਜਾਬ ਦੀ ਹੋਟ ਸੀਟ ਕਹੀ ਜਾਣ ਵਾਲੀ ਬਠਿੰਡਾ ਲੋਕ ਸਭਾ ਦਾ ਚੋਣ ਪ੍ਰਚਾਰ ਪੂਰੇ ਸਿਖਰਾਂ ਉੱਤੇ ਹੈ। ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਵੱਲੋਂ ਹਲਕਾ ਸਰਦੂਲਗੜ੍ਹ ਦੇ ਕਈ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਵੱਡੀ ਤਾਦਾਦ ਵਿੱਚ ਲੋਕਾਂ ਨੇ ਹਰਸਿਮਰਤ ਕੌਰ ਬਾਦਲ ਨੂੰ ਜਿੱਤ ਦਵਾਉਣ ਦਾ ਵੀ ਵਿਸ਼ਵਾਸ ਦਿੱਤਾ। ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਦਿੱਲੀ ਦੀਆਂ ਇਹ ਪਾਰਟੀਆਂ ਪੰਜਾਬ ਦਾ ਕਦੇ ਵੀ ਭਲਾ ਨਹੀਂ ਕਰ ਸਕਦੀਆਂ।
ਕੇਂਦਰ ਸਰਕਾਰ ਅੱਗੇ ਆਪ ਨੇ ਟੇਕੇ ਗੋਡੇ: ਕਾਂਗਰਸ, ਬੀਜੇਪੀ ਅਤੇ ਆਮ ਆਦਮੀ ਪਾਰਟੀ ਨੇ ਹਰ ਸਮੇਂ ਪੰਜਾਬ ਦੇ ਹੱਕਾਂ ਉੱਤੇ ਡਾਕਾ ਮਾਰਿਆ ਹੈ। ਅੱਜ ਜੋ ਪਾਰਟੀ ਆਪਣੇ ਆਪ ਨੂੰ ਇਮਾਨਦਾਰ ਕਹਿ ਰਹੀ ਹੈ, ਉਹਨਾਂ ਦੇ ਦਿੱਲੀ ਮਾਡਲ ਦੇ ਮੁੱਖ ਮੰਤਰੀ ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਹਨ। ਪੰਜਾਬ ਦੇ ਮੁੱਖ ਮੰਤਰੀ ਆਪਣੀ ਕੁਰਸੀ ਅਤੇ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਦੇ ਲਈ ਕੇਂਦਰ ਸਰਕਾਰ ਅੱਗੇ ਗੋਡੇ ਟੇਕ ਆਏ ਹਨ।
- 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਫਿਰ ਗੂੰਜਿਆ ਪੰਜਾਬ ਦੇ ਪਾਣੀਆਂ ਦਾ ਮੁੱਦਾ - Discussion of Pania of Punjab
- OMG...ਪੰਜਾਬ ਦੇ ਖੂੰਖਾਰ ਕੁੱਤੇ, ਰੋਜ਼ਾਨਾ 10 ਤੋਂ 12 ਲੋਕ ਹੋ ਰਹੇ ਹਨ ਅਵਾਰਾ ਕੁੱਤਿਆਂ ਦਾ ਸ਼ਿਕਾਰ - Abundance of stray dogs in Punjab
- ਚੋਣ ਜਾਬਤੇ ਦੌਰਾਨ ਨਸ਼ੇ ਅਤੇ ਕੈਸ਼ ਦੀ ਬਰਾਮਦਗੀ 'ਚ ਪੰਜਾਬ ਦੇਸ਼ ਵਿੱਚੋਂ ਚੌਥੇ ਨੰਬਰ 'ਤੇ, ਅਰਪਿਤ ਸ਼ੁਕਲਾ ਨੇ ਜਾਣਕਾਰੀ ਕੀਤੀ ਸਾਂਝੀ - recovery of drugs and cash
ਪੰਜਾਬ ਦੇ ਪਾਣੀਆਂ ਉੱਤੇ ਡਾਕਾ ਮਾਰਨ ਦੀ ਤਿਆਰੀ: ਕੇਂਦਰ ਦੇ ਇਸ਼ਾਰੇ ਉੱਤੇ ਪੰਜਾਬ ਨੂੰ ਗਹਿਣੇ ਰੱਖ ਦਿੱਤਾ ਹੈ, ਜਿਸ ਦੇ ਲਈ ਪਹਿਲਾਂ ਪੰਜਾਬ ਦੇ ਬਾਰਡਰ ਇਲਾਕੇ ਨੂੰ ਬੀਐਸਐਫ ਦੇ ਹਵਾਲੇ ਕੀਤਾ ਗਿਆ। ਹੁਣ ਪੰਜਾਬ ਦੇ ਪਾਣੀਆਂ ਨੂੰ ਦੂਸਰੇ ਸੂਬਿਆਂ ਨੂੰ ਦੇਣ ਦੇ ਲਈ ਨਹਿਰੀ ਪਟਵਾਰੀਆਂ ਉੱਤੇ ਦਬਾਅ ਬਣਾ ਕੇ ਪੰਜਾਬ ਵਿੱਚ ਸਰਪਲੱਸ ਪਾਣੀ ਹੋਣ ਦੀ ਝੂਠੀ ਰਿਪੋਰਟ ਤਿਆਰ ਕਰਵਾਈ ਜਾ ਰਹੀ। ਉਹਨਾਂ ਕਿਹਾ ਕਿ ਇਹ ਪਾਰਟੀਆਂ ਦਿੱਲੀ ਤੋਂ ਚੱਲਦੀਆਂ ਹਨ ਅਤੇ ਪੰਜਾਬ ਦੀ ਖੇਤਰੀ ਪਾਰਟੀ ਨੂੰ ਖਤਮ ਕਰਨਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਜਾਣੀ ਜਾਣ ਨੇ ਅਤੇ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਦੇ ਲਈ ਉਤਾਵਲੇ ਹਨ।