ਮੋਗਾ: ਪੂਰੇ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਲਿਖਾਫ ਮਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਉੱਪਰ ਪੰਜਾਬ ਪੁਲਿਸ ਵੱਲੋਂ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਹੈ। ਨਸ਼ਾ ਵੇਚਣ ਵਾਲਿਆਂ ਦੀਆਂ ਪ੍ਰਾਪਰਟੀਆ ਨੂੰ ਵੀ ਫ੍ਰੀਜ਼ ਕੀਤਾ ਜਾ ਰਿਹਾ ਹੈ। ਇਸੇ ਕੜੀ ਦੇ ਤਹਿਤ ਅੱਜ ਮੋਗਾ ਹਲਕਾ ਨਿਹਾਲ ਸਿੰਘ ਵਾਲਾ ਦੇ ਅਧੀਨ ਪੈਂਦੇ ਪਿੰਡ ਘੋਲੀਆ ਖੁਰਦ ਦੇ ਵਿੱਚ ਨਿਰਮਲ ਸਿੰਘ ਪੁੱਤਰ ਬੂਟਾ ਸਿੰਘ ਦੀ 14 ਲੱਖ 46 ਹਜ਼ਾਰ 400 ਰੁਪਏ ਦੀ ਪ੍ਰਾਪਰਟੀ ਨੂੰ ਫਰੀਜ ਕੀਤਾ ਗਿਆ ਹੈ।
ਐਨਡੀਪੀਐਸ ਦੇ ਤਹਿਤ ਮਾਮਲੇ ਦਰਜ
ਮਾਮਲੇ ਦੀ ਪੂਰੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਅਨਵਰ ਅਲੀ ਥਾਣਾ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ ਬੂਟਾ ਸਿੰਘ ਜਿਹੜਾ ਨਸ਼ਾ ਵੇਚਣ ਦਾ ਕੰਮ ਕਰਦਾ ਹੈ। ਇਸ ਉੱਪਰ ਤਿੰਨ ਪਰਚੇ ਦਰਜ ਕੀਤੇ ਗਏ ਹਨ। ਮੋਗਾ ਹਲਕਾ ਦੇ ਨਿਹਾਲ ਸਿੰਘ ਵਾਲਾ ਦੇ ਇਸ ਮੁਲਜ਼ਮ ਦੀ ਜੋ ਵੀ ਪ੍ਰਾਪਰਟੀ ਹੈ, ਉਹ ਨਸ਼ਾ ਵੇਚ ਕੇ ਹੀ ਬਣਾਈ ਗਈ ਹੈ। ਡੀਐਸਪੀ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਬੂਟਾ ਸਿੰਘ ਦੀ ਪ੍ਰਾਪਰਟੀ ਜ਼ਬਤ ਕਰਨ ਦੇ ਆਦੇਸ਼ ਮਿਲੇ ਹਨ ਜਿਸ ਦੇ ਤਹਿਤ ਅੱਜ ਉਸ ਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਨੇ ਕਿ ਮੁਲਜ਼ਮ ਬੂਟਾ ਸਿੰਘ ਉੱਪਰ ਪਹਿਲਾਂ ਵੀ ਵੱਖ ਵੱਖ ਥਾਣਿਆਂ ਦੇ ਵਿੱਚ ਐਨਡੀਪੀਐਸ ਦੇ ਤਹਿਤ ਮਾਮਲੇ ਦਰਜ ਹਨ।
ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਉੱਥੇ ਹੀ ਡੀਐਸਪੀ ਅਨਵਰ ਅਲੀ ਥਾਣਾ ਨਿਹਾਲ ਸਿੰਘ ਵਾਲਾ ਨੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਜੋ ਕੋਈ ਵੀ ਨਸ਼ਾ ਵੇਚਦਾ ਹੈ, ਹੁਣ ਉਹ ਨਸ਼ਾ ਵੇਚਣਾ ਬੰਦ ਕਰ ਦੇਵੇ। ਉਨ੍ਹਾਂ ਨੇ ਕਿਹਾ ਕਿ ਹੁਣ ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਜੇਕਰ ਕੋਈ ਨਸ਼ਾ ਵੇਚਦਾ ਹੈ ਜਾਂ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਨ੍ਹਾਂ ਦੇ ਖਿਲਾਫ ਐਫ ਆਈ ਆਰ ਦਰਜ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਜੇਲ੍ਹ ਭੇਜਿਆ ਜਾਵੇਗਾ ਅਤੇ ਨਾਲ ਹੀ ਉਨ੍ਹਾਂ ਦੀ ਪ੍ਰਾਪਰਟੀ ਵੀ ਫ੍ਰੀਜ਼ ਕੀਤੀ ਜਾਵੇਗੀ।