ਫਤਿਹਗੜ੍ਹ ਸਾਹਿਬ : ਲੋਕ ਸਭਾ ਚੋਣਾਂ ਵਿੱਚ ਲੋਕਾਂ ਨੂੰ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ਦੇ ਲਈ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਸ਼ਾਸਨ ਵੱਲੋਂ ਨਵੀਂ ਪਹਿਲ ਕਦਮੀ ਕਰਦੇ ਹੋਏ ਵੱਖ-ਵੱਖ ਫਲਾਂ ਤੇ 1ਜੂਨ ਨੂੰ ਲੋਕ ਸਭਾ ਦੀਆਂ ਚੋਣਾਂ ਵਿੱਚ ਵੋਟ ਜਰੂਰ ਪਾਓ ਦੇ ਪੋਸਟਰ ਲਗਾਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਸੀ ਫਤਿਹਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਜੋ ਲੋਕ ਇਹ ਫਲ ਖਰੀਦਣਗੇ। ਉਨ੍ਹਾਂ ਦੇ ਘਰ ਤੱਕ ਵੋਟ ਪਾਉਣ ਦਾ ਸ਼ੰਦੇਸ਼ ਵੀ ਪਹੁੰਚੇਗਾ। ਜਿਸ ਨਾਲ ਵੋਟਿੰਗ ਪ੍ਰਤੀਸ਼ਤ ਵੱਧੇਗੀ।
ਜਮਹੂਰੀਅਤ ਦੀ ਮਜ਼ਬੂਤੀ : ਇਸ ਮੌਕੇ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਤੇ ਡੀਸੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਜਮਹੂਰੀਅਤ ਦੀ ਮਜ਼ਬੂਤੀ ਲਈ ਹਰ ਇੱਕ ਵੋਟਰ ਵੱਲੋਂ ਆਪਣੀ ਵੋਟ ਦੀ ਵਰਤੋਂ ਕੀਤੀ ਜਾਣੀ ਲਾਜ਼ਮੀ ਹੈ। ਸਵੀਪ ਪ੍ਰੋਗਰਾਮ ਤਹਿਤ ਵੋਟ ਪਾਉਣ ਦਾ ਸੁਨੇਹਾ ਘਰ-ਘਰ ਪਹੁੰਚਦਾ ਕਰਨ ਲਈ ਵੱਖ-ਵੱਖ ਫਲਾਂ ਨੂੰ ਲੋਕਾਂ ਨੂੰ ਵੋਟ ਪਾਉਣ ਦਾ ਸੱਦਾ ਦੇਣ ਦਾ ਸਾਧਨ ਬਣਾਇਆ ਗਿਆ ਹੈ। ਇਸ ਵਿਲੱਖਣ ਉਪਰਾਲੇ ਤਹਿਤ ਨਾਰੀਅਲ, ਖਰਬੂਜੇ ਤੇ ਤਰਬੂਜ਼ਾਂ ਉੱਤੇ ਵੋਟ ਪਾਉਣ ਦਾ ਸੱਦਾ ਦਿੰਦੇ ਸਟਿੱਕਰ ਲਾਏ ਗਏ ਹਨ।
ਫਲਾਂ ਦੀ ਵੱਧ ਤੋਂ ਵੱਧ ਵਰਤੋਂ : ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸ਼ੁਰੂਆਤ ਤਹਿਤ ਜਾਗਰੂਕਤਾ ਸਟਿੱਕਰ ਲੱਗੇ ਨਾਰੀਅਲ ਗਾਹਕਾਂ ਨੂੰ ਸੌਂਪੇ ਗਏ ਤੇ ਵੋਟ ਪਾਉਣ ਦੀ ਪ੍ਰਕਿਰਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ। ਡੀਸੀ ਸੇਰਗਿੱਲ ਨੇ ਕਿਹਾ ਕਿ ਗਰਮੀਆਂ ਸ਼ੁਰੂ ਹੋ ਗਈਆਂ ਹਨ ਤੇ ਲੋਕਾਂ ਵੱਲੋਂ ਨਾਰੀਅਲ, ਖਰਬੂਜੇ ਤੇ ਤਰਬੂਜ਼ਾਂ ਦੀ ਵੱਧ ਵਰਤੋਂ ਕੀਤੀ ਜਾਦੀ ਹੈ। ਇਸ ਦੇ ਮੱਦੇਨਜ਼ਰ ਹੀ ਇਨ੍ਹਾਂ ਉੱਪਰ ਵੋਟ ਪਾਉਣ ਦਾ ਸੱਦਾ ਦਿੰਦੇ ਸਟਿੱਕਰ ਲਾ ਕੇ ਦਿੱਤੇ ਜਾ ਰਹੇ ਹਨ ਤਾਂ ਜੋ ਵੋਟ ਪਾਉਣ ਦਾ ਸੱਦਾ ਘਰ ਘਰ ਪਹੁੰਚ ਸਕੇ।
ਦੇਸ਼ ਅਤੇ ਸੂਬੇ ਦੀ ਮਜ਼ਬੂਤੀ : ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਹਿਤ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ। ਸਵੀਪ ਪ੍ਰੋਗਰਾਮ ਤਹਿਤ ਵੱਖੋ ਵੱਖ ਗਤੀਵਿਧੀਆਂ ਜਾਰੀ ਹਨ। ਸਕੂਲ ਤੇ ਕਾਲਜ ਵਿਦਿਆਰਥੀਆਂ ਰਾਹੀਂ ਉਨ੍ਹਾਂ ਦੇ ਮਾਪਿਆਂ ਤੇ ਜਾਣਕਾਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਅਤੇ ਲੋਕਤੰਤਰ ਦੀ ਮਜ਼ਬੂਤੀ ਵਾਸਤੇ ਹਰੇਕ ਵੋਟਰ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ ਜ਼ਰੂਰੀ ਹੈ ਕਿਉਂਕਿ ਵੋਟ ਦਾ ਸਹੀ ਇਸਤੇਮਾਲ ਕਰ ਕੇ ਹੀ ਅਸੀਂ ਆਪਣੇ ਦੇਸ਼ ਅਤੇ ਸੂਬੇ ਦੀ ਮਜ਼ਬੂਤੀ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ।
- ਪੱਟੀ ਰੇਲਵੇ ਸਟੇਸ਼ਨ ਨੇੜੇ ਬਣੀਆਂ ਝੁੱਗੀਆਂ ਨੂੰ ਤੜਕੇ ਲੱਗੀ ਭਿਆਨਕ ਅੱਗ - Fire broke out in slums
- ਆਖਿਰਕਾਰ ਕਿਉਂ ਕਿਸਾਨਾਂ ਨੂੰ ਪੂਸਾ 44 ਦੀ ਥਾਂ 'ਤੇ ਪੀਆਰ ਕਿਸਮਾਂ ਲਾਉਣ ਲਈ ਕੀਤਾ ਜਾ ਰਿਹੈ ਉਤਸ਼ਾਹਿਤ ? ਵੇਖੋ ਖਾਸ ਰਿਪੋਰਟ - new Paddy variety
- ਕੱਲ੍ਹ ਬਾਘਾ ਪੁਰਾਣਾ ਪਹੁੰਚ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ, ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਦੇ ਵਿੱਚ ਕਰਨਗੇ ਚੋਣ ਪ੍ਰਚਾਰ - campaign in favor of Karamjit Anmol