ETV Bharat / state

ਨਾਮੀ ਗਾਇਕ ਐਮੀ ਵਿਰਕ ਦੇ ਪਿਤਾ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ, ਪਿੰਡ ਦੀ ਨੁਹਾਰ ਬਦਲਣ ਦਾ ਸਰਪੰਚ ਨੇ ਕੀਤਾ ਵਾਅਦਾ

ਪਟਿਆਲਾ ਦੇ ਪਿੰਡ ਲੋਹਾਰ ਮਾਜਰਾ ਵਿੱਚ ਲੋਕਾਂ ਨੇ ਪੰਜਾਬ ਦੇ ਨਾਮੀ ਗਾਇਕ ਐਮੀ ਵਿਰਕ ਦੇ ਪਿਤਾ ਨੂੰ ਸਰਪੰਚ ਚੁਣਿਆ ਹੈ। ਇਹ ਚੋਣ ਸਰਬਸੰਮਤੀ ਨਾਲ ਹੋਈ।

FATHER OF FAMOUS SINGER AMY VIRK WAS UNANIMOUSLY ELECTED SARPANCH
ਐਮੀ ਵਿਰਕ ਦੇ ਪਿਤਾ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ (ETV BHARAT PUNJAB (ਰਿਪੋਟਰ,ਪਟਿਆਲਾ))
author img

By ETV Bharat Punjabi Team

Published : Oct 10, 2024, 8:23 AM IST

ਪਟਿਆਲਾ: ਨਾਭਾ ਬਲਾਕ ਦਾ ਪਿੰਡ ਲੋਹਾਰ ਮਾਜਰਾ ਪੰਜਾਬੀ ਗਾਇਕ ਐਮੀ ਵਿਰਕ ਦੇ ਨਾਮ ਦੇ ਨਾਲ ਮਸ਼ਹੂਰ ਹੈ ਕਿਉਂਕਿ ਐਮੀ ਵਿਰਕ ਇਸੇ ਪਿੰਡ ਦੇ ਜੰਮਪਾਲ ਹਨ ਅਤੇ ਹੁਣ ਇਹ ਪਿੰਡ ਹੋਰ ਵੀ ਮਸ਼ਹੂਰ ਹੋ ਗਿਆ ਹੈ ਕਿਉਂਕਿ ਪਿੰਡ ਲੋਹਾਰ ਮਾਜਰਾ ਦੇ ਲੋਕਾਂ ਵੱਲੋਂ ਸਰਬਸੰਮਤੀ ਦੇ ਨਾਲ ਪੰਜਾਬੀ ਸਿੰਗਰ ਅਤੇ ਅਦਾਕਾਰ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਸਰਪੰਚ ਚੁਣਿਆ ਗਿਆ ਹੈ। ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ਦੇ ਵਿੱਚ ਸਮਾਜ ਭਲਾਈ ਦੇ ਕਾਰਜ ਕਰਦੇ ਆ ਰਹੇ ਹਨ ਅਤੇ ਹੁਣ ਪਿੰਡ ਵੱਲੋਂ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਵੱਡੀ ਜਿੰਮੇਵਾਰੀ ਸੌਂਪ ਕੇ ਪਿੰਡ ਦਾ ਸਰਪੰਚ ਸਰਬਸੰਮਤੀ ਦੇ ਨਾਲ ਚੁਣਿਆ ਗਿਆ ਹੈ।

ਪਿੰਡ ਦੀ ਨੁਹਾਰ ਬਦਲਣ ਦਾ ਸਰਪੰਚ ਨੇ ਕੀਤਾ ਵਾਅਦਾ (ETV BHARAT PUNJAB (ਰਿਪੋਟਰ,ਪਟਿਆਲਾ))

ਪਿੰਡ ਵਾਸੀਆਂ ਦਾ ਧੰਨਵਾਦ ਕੀਤਾ

ਇਸ ਮੌਕੇ ਜਿੱਥੇ ਐਮੀ ਵਿਰਕ ਦਾ ਪਰਿਵਾਰ ਖੁਸ਼ੀਆਂ ਮਨਾ ਰਿਹਾ ਉੱਥੇ ਹੁਣ ਪਿੰਡ ਵਾਸੀ ਵੀ ਕਾਫੀ ਖੁਸ਼ ਵਿਖਾਈ ਦੇ ਰਹੇ ਹਨ ਕਿਉਂਕਿ ਪਿੰਡ ਲੋਹਾਰ ਮਾਜਰਾ ਐਮੀ ਵਿਰਕ ਦੇ ਨਾਮ ਦੇ ਨਾਲ ਮਸ਼ਹੂਰ ਹੈ ਅਤੇ ਹੁਣ ਉਹਨਾਂ ਦੇ ਪਿਤਾ ਸਰਪੰਚ ਕੁਲਜੀਤ ਸਿੰਘ ਸਮੇਤ ਪੂਰੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਗਈ ਹੈ। ਇਸ ਮੌਕੇ ਐਮੀ ਵਿਰਕ ਦੇ ਪਿਤਾ ਸਰਪੰਚ ਕੁਲਜੀਤ ਸਿੰਘ ਨੇ ਕਿਹਾ ਕਿ ਇਹ ਫੈਸਲਾ ਪਿੰਡ ਵਾਸੀਆਂ ਦੇ ਵੱਲੋਂ ਲਿਆ ਗਿਆ। ਅਸੀਂ ਪਹਿਲਾਂ ਵੀ ਪਿੰਡ ਵਿੱਚ ਮੋਹਰੀ ਹੋ ਕੇ ਕੰਮ ਕਰਵਾਏ ਹਨ ਅਤੇ ਹੁਣ ਜੋ ਨਗਰ ਦੇ ਵੱਲੋਂ ਫੈਸਲਾ ਲਿਆ ਗਿਆ ਹੈ, ਮੈਂ ਇਸ ਨੂੰ ਤਨਦੇਹੀ ਦੇ ਨਾਲ ਨਿਭਾਵਾਂਗਾ ਅਤੇ ਜੋ ਕੰਮ ਕਰਨ ਵਾਲੇ ਹਨ ਉਨ੍ਹਾਂ ਪਹਿਲ ਦੇ ਅਧਾਰ ਉੱਤੇ ਕਰਵਾ ਕੇ ਨੂੰ ਪਿੰਡ ਦੀ ਨੁਹਾਰ ਬਦਲਾਂਗਾ। ਸਰਬਸੰਮਤੀ ਨਾਲ ਸਰਪੰਚ ਚੁਣੇ ਜਾਣ ਮਗਰੋਂ ਐਮੀ ਵਿਰਕ ਨੇ ਵੀ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।

ਭਾਈਚਾਰਕ ਸਾਂਝ ਬਣੀ ਰਹੇਗੀ

ਇਸ ਮੌਕੇ ਪਿੰਡ ਦੇ ਪੰਚ ਗੁਰਚਰਨ ਸਿੰਘ ਸੇਖੋਂ ਨੇ ਕਿਹਾ ਕਿ ਜੋ ਫੈਸਲਾ ਨਗਰ ਦੇ ਵੱਲੋਂ ਲਿਆ ਗਿਆ ਹੈ ਇਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲਿਆ ਗਿਆ ਹੈ ਕਿਉਂਕਿ ਪਿੰਡ ਦੇ ਵਿੱਚ ਸਾਰੀਆਂ ਹੀ ਪਾਰਟੀਆਂ ਦੇ ਨੁਮਾਇੰਦੇ ਹਨ ਪਰ ਫਿਰ ਵੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਬਸੰਮਤੀ ਦੇ ਨਾਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਸਰਪੰਚ ਚੁਣਿਆ ਗਿਆ ਹੈ। ਸਰਬ ਸੰਮਤੀ ਨਾਲ ਸਰਪੰਚ ਚੁਣਨ ਦੇ ਨਾਲ ਪਿੰਡ ਦੇ ਵਿੱਚ ਭਾਈਚਾਰਕ ਸਾਂਝ ਬਣੀ ਰਹੇਗੀ।

ਇਸ ਮੌਕੇ ਉੱਤੇ ਐਮੀ ਵਿਰਕ ਦੇ ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ ਕਿਉਂਕਿ ਇਹ ਪਿੰਡ ਲੋਹਾਰ ਮਾਜਰਾ ਐਮੀ ਵਿਰਕ ਦੇ ਨਾਮ ਦੇ ਨਾਲ ਮਸ਼ਹੂਰ ਹੈ ਅਤੇ ਹੁਣ ਪਿੰਡ ਵਾਸੀਆਂ ਦੇ ਵੱਲੋਂ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਸਰਬਸੰਮਤੀ ਦੇ ਨਾਲ ਪਾਰਟੀਬਾਜ਼ ਤੋਂ ਉੱਪਰ ਉੱਠ ਕੇ ਪਿੰਡ ਦੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਦੇ ਲਈ ਸਰਪੰਚ ਚੁਣਿਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.