ETV Bharat / state

ਪੰਜਾਬ ਭਰ 'ਚ ਡਾਕਟਰਾਂ ਦੀ ਹੜਤਾਲ; 3 ਦਿਨਾਂ ਲਈ 3 ਘੰਟੇ ਓਪੀਡੀ ਬੰਦ, ਡਾਕਟਰਾਂ ਤੋਂ ਸੁਣੋ ਹੜਤਾਲ ਦੀ ਵਜ੍ਹਾਂ - Punjab Doctors Strike

author img

By ETV Bharat Punjabi Team

Published : Sep 9, 2024, 12:50 PM IST

Updated : Sep 9, 2024, 2:29 PM IST

Punjab Doctors Strike : ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਹੜਤਾਲ ਜਾਰੀ ਹੈ। ਉਨ੍ਹਾਂ ਵਲੋਂ 9 ਸਤੰਬਰ ਤੋਂ 11 ਸਤੰਬਰ ਤੱਤ 3 ਘੰਟਿਆਂ ਲਈ ਓਪੀਡੀ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੀ ਅੱਗੇ ਦੀ ਕੀ ਰਣਨੀਤੀ ਹੈ ਅਤੇ ਕੀ ਉਨ੍ਹਾਂ ਦੀਆਂ ਮੁੱਖ ਮੰਗਾਂ ਹਨ, ਜਾਣਨ ਲਈ ਪੜ੍ਹੋ ਪੂਰੀ ਖ਼ਬਰ।

Punjab Doctors Strike
ਪੰਜਾਬ ਭਰ 'ਚ ਡਾਕਟਰਾਂ ਦੀ ਹੜਤਾਲ (Etv Bharat (ਪੰਜਾਬ, ਪੱਤਰਕਾਰ))
ਡਾਕਟਰਾਂ ਦੀ ਹੜਤਾਲ (Etv Bharat (ਲੁਧਿਆਣਾ, ਪੱਤਰਕਾਰ))

ਲੁਧਿਆਣਾ/ ਅੰਮ੍ਰਿਤਸਰ/ ਮੋਗਾ/ ਬਠਿੰਡਾ/ ਤਰਨ ਤਾਰਨ/ਬਰਨਾਲਾ/ ਫਤਿਹਗੜ੍ਹ ਸਾਹਿਬ : ਪੰਜਾਬ ਭਰ ਦੇ ਵਿੱਚ ਸਰਕਾਰੀ ਡਾਕਟਰ ਹੜਤਾਲ 'ਤੇ ਹਨ ਜਿਸ ਕਰਕੇ ਸਾਰੇ ਹੀ ਸਰਕਾਰੀ ਹਸਪਤਾਲਾਂ ਦੇ ਵਿੱਚ ਅੱਜ ਓਪੀਡੀ ਸੇਵਾਵਾਂ ਪੂਰੀ ਤਰ੍ਹਾਂ ਠੱਪ ਹਨ। ਡਾਕਟਰਾਂ ਵੱਲੋਂ ਇਹ ਹੜਤਾਲ ਆਪਣੀਆਂ ਕੁਝ ਮੰਗਾਂ ਨੂੰ ਲੈ ਕੇ ਕੀਤੀ ਗਈ ਹੈ ਜਿਸ ਵਿੱਚ ਡਾਕਟਰਾਂ ਦੇ ਕਮਰਿਆਂ ਦੇ ਬਾਹਰ ਆਪਰੇਸ਼ਨ ਕਰਵਾਉਣ ਲਈ ਕਈ ਕਈ ਦਿਨ ਦੀ ਵੇਟਿੰਗ ਵਿੱਚ ਲੰਮੀਆਂ ਲੰਮੀਆਂ ਕਤਾਰਾਂ ਲੱਗੀਆਂ ਹਨ।

ਇਹ ਹਨ ਮੁੱਖ ਮੰਗਾਂ

ਵਾਰਡਾਂ ਵਿੱਚ ਵਾਧੂ ਦਾ ਲੋੜ ਐਮਰਜੈਂਸੀ ਇਲਾਜ ਵਿੱਚ ਆ ਰਹੀਆਂ ਦਿੱਕਤਾਂ ਆਉਣ ਨੂੰ ਲੈ ਕੇ ਡਾਕਟਰਾਂ ਵੱਲੋਂ ਇਹ ਹੜਤਾਲ ਕੀਤੀ ਗਈ ਹੈ। ਇਸ ਤੋਂ ਇਲਾਵਾ ਗੈਰ ਡਾਕਟਰੀ ਕੰਮਾਂ ਦੇ ਵਿੱਚ ਰੁਝੇ ਹੋਣ ਕਰਕੇ ਮਰੀਜ਼ਾਂ ਵੱਲ ਧਿਆਨ ਨਾ ਦੇਣ ਕਰਕੇ ਵੀ ਡਾਕਟਰਾਂ ਵੱਲੋਂ ਇਹ ਹੜਤਾਲ ਕੀਤੀ ਗਈ। ਡਾਕਟਰਾਂ ਦੀਆਂ ਤਨਖਾਹਾਂ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਸਰਕਾਰੀ ਡਾਕਟਰ ਹੜਤਾਲ ਕਰ ਰਹੇ ਹਨ। ਡਾਕਟਰਾਂ ਨੇ ਕਿਹਾ ਕਿ ਨਵੀਆਂ ਪੋਸਟਾਂ ਵਧਾਈਆਂ ਜਾਣੀਆਂ ਸੀ, ਸਗੋਂ 1991 ਦੇ ਮੁਤਾਬਕ ਮੌਜੂਦਾ ਪੋਸਟਾਂ ਵੀ ਪੂਰੀਆਂ ਨਹੀਂ ਹੋ ਸਕੀਆਂ ਹਨ। ਡਾਕਟਰਾਂ ਨੂੰ ਵਾਧੂ ਦੇ ਚਾਰਜ ਦਿੱਤੇ ਗਏ ਹਨ। 1991 ਦੇ ਮੁਤਾਬਿਕ 4600 ਪੋਸਟਾਂ ਮਨਜ਼ੂਰ ਕੀਤੀਆਂ ਗਈਆਂ ਸਨ, ਜਿਨ੍ਹਾਂ ਚੋਂ 2800 ਪੋਸਟਾਂ ਹਾਲੇ ਵੀ ਖਾਲੀ ਹਨ।

ਮਰੀਜਾਂ ਦੀਆਂ ਪਰਚੀਆਂ ਨਹੀਂ ਕੱਟੀਆਂ ਜਾ ਰਹੀਆਂ

ਡਾਕਟਰਾਂ ਨੇ ਕਿਹਾ ਕਿ ਜੇਕਰ ਸਰਕਾਰੀ ਹਸਪਤਾਲਾਂ ਨੂੰ ਬਚਾਉਣਾ ਹੈ ਤਾਂ ਪੁਰਾਣੇ ਲੋਕ ਵਿਰੋਧੀ ਫੈਸਲੇ ਵਾਪਸ ਲੈਣੇ ਪੈਣਗੇ ਸਿਹਤ ਕਰਮਚਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਮਹਿਲਾ ਡਾਕਟਰਾਂ ਨੇ ਸਵਾਲ ਖੜੇ ਕੀਤੇ ਹਨ ਅਤੇ ਕਿਹਾ ਹੈ ਕਿ ਸਿਹਤ ਵਿਭਾਗ ਦੇ ਵਿੱਚ ਪੱਕੀਆਂ ਭਰਤੀਆਂ ਹੋਣੀਆਂ ਚਾਹੀਦੀਆਂ ਹਨ। ਹੜਤਾਲ ਦੇ ਕਰਕੇ ਮਰੀਜ਼ ਜਰੂਰ ਪਰੇਸ਼ਾਨ ਹੁੰਦੇ ਵਿਖਾਈ ਦਿੱਤੇ ਓਪੀਡੀ ਦੇ ਬਾਹਰ ਮਰੀਜ਼ ਖੜੇ ਰਹੇ, ਪਰ ਪਰਚੀ ਨਾ ਕੱਟੀ ਜਾਣ ਕਰਕੇ ਅਤੇ ਡਾਕਟਰ ਉਪਲਬਧ ਨਾ ਹੋਣ ਕਰਕੇ ਮਰੀਜ਼ ਵਾਪਿਸ ਮੁੜਦੇ ਹੋਏ ਦਿਖਾਈ ਦਿੱਤੇ। ਮਹਿਲਾ ਡਾਕਟਰਾਂ ਨੇ ਸੁਰੱਖਿਆ ਦਾ ਹਵਾਲਾ ਵੀ ਦਿੱਤਾ ਅਤੇ ਕਿਹਾ ਕਿ ਬੀਤੇ ਦਿਨੀ ਅੰਮ੍ਰਿਤਸਰ ਦੇ ਵਿੱਚ ਜੋ ਘਟਨਾ ਵਾਪਰੀ ਅਤੇ ਦੇਸ਼ ਦੀ ਹੋਰ ਹਿਸਿਆਂ ਦੇ ਵਿੱਚ ਵਾਪਰ ਰਹੀ ਹੈ। ਇਸ ਨੂੰ ਲੈ ਕੇ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਹੈ।

ਬਠਿੰਡਾ ਵਿੱਚ ਪ੍ਰਦਰਸ਼ਨ

ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਦੇ ਹੋਏ ਪੰਜਾਬ ਭਰ ਵਿੱਚ ਤਿੰਨ ਘੰਟਿਆਂ ਲਈ ਓਪੀਡੀ ਸੇਵਾਵਾਂ ਬੰਦ ਘਰ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਡਾਕਟਰ ਜਗਰੂਪ ਸਿੰਘ ਨੇ ਕਿਹਾ ਕਿ ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਨੇ ਆਪਣੇ ਸਾਰੇ ਜਿਲ੍ਹਿਆਂ ਦੇ ਅਹੁਦੇਦਾਰਾਂ ਵੱਲੋਂ 9 ਸਤੰਬਰ ਤੋਂ ਤਿੰਨ ਦਿਨਾਂ ਲਈ ਅੱਧੇ ਦਿਨ ਤੱਕ ਮਤਲਬ 8 ਤੋਂ 11 ਵਜੇ ਤੱਕ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਪਹਿਲਾਂ ਐਸੋਸੀਏਸ਼ਨ ਵੱਲੋਂ ਅਨਿਸ਼ਚਿਤ ਕਾਲ ਤੱਕ ਪੂਰਨ ਤੌਰ ਉੱਤੇ ਬੰਦ ਦਾ ਐਲਾਨ ਕੀਤਾ ਗਿਆ ਸੀ, ਪਰ ਸਿਹਤ ਮੰਤਰੀ ਵੱਲੋਂ ਕੀਤੀ ਗਈ ਅਪੀਲ ਅਤੇ ਕੈਬਿਨਟ ਦੀ ਸਬ ਕਮੇਟੀ ਦੇ ਤੌਰ ਤੇ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਨੂੰ ਮੀਟਿੰਗ ਕਰਵਾਏ ਜਾਣ ਦਾ ਸੱਦਾ ਦੇਣ ਤੋਂ ਬਾਅਦ ਡਾਕਟਰਾਂ ਨੇ ਮਰੀਜ਼ਾਂ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਆਪਣਾ ਵਿਰੋਧ ਥੋੜਾ ਘਟਾਇਆ ਹੈ।

ਅੰਮ੍ਰਿਤਸਰ ਦੇ ਸਿਵਲ ਹਸਪਤਾਲ ਤੋਂ ਤਸਵੀਰਾਂ

ਅੱਜ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ PCMS ਡਾਕਟਰਾਂ ਵਲੋ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਜਿੱਥੇ ਅੱਜ 8 ਤੋ 11 ਸਵੇਰੇ ਉਪੀਡੀ ਸੇਵਾਵਾ ਬੰਦ ਰੱਖੀਆਂ ਗਈਆ ਹਨ ਅਤੇ ਫਿਲਹਾਲ ਐਮਰਜੈਂਸੀ ਸੇਵਾਵਾਂ ਚਾਲੂ ਹਨ। ਡਾਕਟਰਾਂ ਦਾ ਕਹਿਣਾ ਕਿ ਅਸੀ ਫਿਲਹਾਲ ਮਰੀਜਾ ਦੇ ਹਿਤ ਵਿੱਚ ਇੱਥੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਹਾਂ ਅਤੇ ਸਰਕਾਰ ਸਾਡੀਆ ਮੰਗਾ ਉੱਤੇ ਗੌਰ ਕਰੇਗੀ, ਇਹ ਸਾਡਾ ਵਿਸ਼ਵਾਸ ਹੈ।

ਡਾਕਟਰਾਂ ਦੀ ਹੜਤਾਲ (Etv Bharat (ਅੰਮ੍ਰਿਤਸਰ, ਪੱਤਰਕਾਰ))

ਇਸ ਸੰਬਧੀ ਜਾਣਕਾਰੀ ਦਿੰਦਿਆ PCMS ਡਾਕਟਰ ਐਸ਼ੌਸ਼ਿਐਸ਼ਨ ਦੇ ਪ੍ਰਧਾਨ ਡਾਂ ਸੁਮੀਤਪਾਲ ਸਿੰਘ ਅਤੇ ਡਾਕਟਰ ਗੁਰਪਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਅੱਜ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਉਪੀਡੀ ਬੰਦ ਕਰ ਆਪਣੀ ਮੰਗਾ ਨੂੰ ਲੈ ਕੇ ਸਰਕਾਰ ਤੱਕ ਅੱਜ ਆਪਣੀ ਅਵਾਜ ਪਹੁੰਚਾਉਣ ਲਈ ਇਹ ਹੜਤਾਲ ਕਰ ਰਹੇ ਹਨ।

ਹਸਪਤਾਲ ਵਿੱਚ ਡਾਕਟਰਾਂ ਦੀ ਕਮੀ

ਜ਼ਿਲ੍ਹਾ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਸਬ ਡਿਵੀਜ਼ਨ ਹਸਪਤਾਲ ਖਡੂਰ ਸਾਹਿਬ ਡਾਕਟਰਾਂ ਵੱਲੋਂ ਓਪੀਡੀ ਬੰਦ ਨੂੰ ਲੈ ਕੇ ਲੋਕਾਂ ਨੇ ਆਪ ਸਰਕਾਰ 'ਤੇ ਵੱਡੇ ਸਵਾਲ ਖੜੇ ਕੀਤੇ ਨੇ ਕਿਹਾ ਕਿ ਜਿੱਥੇ ਸੀਐਮ ਭਗਵੰਤ ਮਾਨ ਵੱਲੋਂ ਵੱਡੇ ਵੱਡੇ ਦਾਅਵੇ ਲੋਕਾਂ ਨਾਲ ਕੀਤੇ ਗਏ ਸਨ । ਉੱਥੇ ਹੀ ਗਰਾਊਂਡ ਜ਼ੀਰੋ ਦੇ ਦੇਖਿਆ ਜਾਵੇ ਤਾਂ ਜਿੱਥੇ ਹਸਪਤਾਲਾਂ ਵਿੱਚ ਵੱਡੇ ਪੱਧਰ 'ਤੇ ਖੱਜਲ ਖੁਆਰੀ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਭਰ 'ਚ ਡਾਕਟਰਾਂ ਦੀ ਹੜਤਾਲ (Etv Bharat (ਤਰਨ ਤਾਰਨ, ਪੱਤਰਕਾਰ))

ਇਸ ਮੌਕੇ ਐਸਐਮਓ ਖਡੂਰ ਸਾਹਿਬ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਡਾਕਟਰਾਂ ਦੀ ਕਮੀ ਇਸ ਹਸਪਤਾਲ ਵਿੱਚ ਲੰਬੇ ਸਮੇਂ ਤੋਂ ਹੈ ਅਤੇ ਇਸ ਹਸਪਤਾਲ ਵਲੋਂ ਅੱਜ ਸਿਰਫ਼ 108 ਐਮਰਜੈਂਸੀ ਗੱਡੀ ਦੀ ਵਰਤੋਂ ਫਿਲਹਾਲ ਕੀਤੀ ਜਾ ਰਹੀ ਹੈ। ਲੋਕਾਂ ਵੱਲੋਂ ਚੁੱਕੇ ਗਏ ਬਾਹਰੋਂ ਮਿਲਦੀਆਂ ਦਵਾਈਆਂ ਦੇ ਸਵਾਲ ਉੱਤੇ ਉਨ੍ਹਾਂ ਕਿਹਾ ਕਿ ਅਜਿਹਾ ਉਨ੍ਹਾਂ ਦੇ ਧਿਆਨ ਵਿੱਚ ਕੁੱਝ ਨਹੀਂ ਆਇਆ, ਜੇਕਰ ਅਜਿਹਾ ਕੁੱਝ ਲੋਕਾਂ ਨਾਲ ਹੋ ਰਿਹਾ ਹੈ ਤਾਂ ਉਹ ਉਨ੍ਹਾਂ ਨੂੰ ਆ ਕੇ ਮਿਲ ਸਕਦੇ ਹਨ।

ਡਾਕਟਰਾਂ ਦੀਆਂ ਖਾਲੀ ਆਸਾਮੀਆਂ ਭਰਨ ਦੀ ਲੋੜ

ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ ਹੈ। 3 ਘੰਟੇ ਹੜਤਾਲ ਕਾਰਨ ਓਪੀਡੀ ਬੰਦ ਰੱਖੀ ਗਈ ਹੈ ਜਿਸ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਡਾਕਟਰ ਕਮਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਇਸ ਹੜਤਾਲ ਦਾ ਮੁੱਖ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਦੀ ਘਾਟ ਨੂੰ ਪੂਰਾ ਕਰਨਾ ਅਤੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕਰਨਾ ਹੈ।

ਡਾਕਟਰਾਂ ਦੀ ਹੜਤਾਲ (Etv Bharat (ਬਰਨਾਲਾ, ਪੱਤਰਕਾਰ))

ਉਨ੍ਹਾਂ ਕਿਹਾ ਕਿ ਕੋਲਕਾਤਾ 'ਚ ਇਕ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੀ ਘਟਨਾ ਤੋਂ ਬਾਅਦ ਡਾਕਟਰਾਂ 'ਤੇ ਹਮਲਿਆਂ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਇਕੱਲੇ ਪੰਜਾਬ ਵਿਚ ਅਜਿਹੇ 10 ਮਾਮਲੇ ਸਾਹਮਣੇ ਆਏ ਹਨ, ਜਿੱਥੇ ਡਾਕਟਰਾਂ 'ਤੇ ਹਮਲਾ ਕੀਤਾ ਗਿਆ।

ਮੋਗਾ ਵਿੱਚ ਡਾਕਟਰਾਂ ਦੀ ਚਿਤਾਵਨੀ

ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਦੇ ਜ਼ਿਲਾ ਪ੍ਰਧਾਨ ਡਾਕਟਰ ਗਗਨਦੀਪ ਨੇ ਦੱਸਿਆ ਕਿ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਲੈ ਕੇ ਕੱਲ ਤੋਂ 11 ਸਤੰਬਰ ਤੱਕ ਸਵੇਰੇ 8 ਵਜੇ ਤੋਂ ਲੈ ਕੇ 11 ਵਜੇ ਤੱਕ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ। ਹਾਲਾਂਕਿ 11 ਵਜੇ ਤੋਂ 2 ਵਜੇ ਤੱਕ ਓਪੀਡੀ ਸੇਵਾ ਰਹਿਣਗੀਆਂ ਜਾਰੀ ਅਤੇ ਐਮਰਜੰਸੀ ਸੇਵਾਵਾਂ ਵੀ ਸਾਰਾ ਦਿਨ ਲਈ ਜਾਰੀ ਰਹਿਣਗੀਆਂ।

ਮੋਗਾ ਵਿੱਚ ਡਾਕਟਰਾਂ ਦੀ ਹੜਤਾਲ (Etv Bharat (ਮੋਗਾ, ਪੱਤਰਕਾਰ))

11 ਸਤੰਬਰ ਨੂੰ ਪੰਜਾਬ ਸਰਕਾਰ ਵੱਲੋਂ ਡਾਕਟਰਾਂ ਨਾਲ ਇੱਕ ਮੀਟਿੰਗ ਤੈਅ ਕੀਤੀ ਗਈ ਹੈ ਅਤੇ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਜੇਕਰ ਉਹਨਾਂ ਦੀਆਂ ਮੰਗਾਂ 11 ਤਰੀਕ ਤੱਕ ਨਾ ਮੰਨੀਆਂ ਗਈਆਂ, ਤਾਂ 11 ਤਰੀਕ ਤੋਂ ਅਣਮਿਥੇ ਸਮੇਂ ਲਈ ਓਪੀਡੀ ਸੇਵਾਵਾਂ ਰਹਿਣਗੀਆਂ ਮੁਕੰਮਲ ਤੌਰ ਉੱਤੇ ਬੰਦ ਰਹਿਣਗੀਆਂ।

ਇਸ ਮੰਗ ਉੱਤੇ ਵੀ ਸਰਕਾਰ ਨਾਲ ਸਹਿਮਤੀ ਨਹੀ ਬਣੀ

ਸਿਵਲ ਹਸਪਤਾਲ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਪੀ.ਸੀ.ਐਮ.ਐਸ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਡਾਕਟਰਾਂ ਵੱਲੋਂ 9 ਸਤੰਬਰ ਤੋਂ ਲੈ ਕੇ 11 ਸਤੰਬਰ ਤੱਕ ਸਵੇਰੇ 8 ਵਜੇ ਤੋਂ ਲੈ ਕੇ 11 ਵਜੇ ਤੱਕ ਓਪੀਡੀ ਸੇਵਾਵਾਂ ਬੰਦ ਕਰਕੇ ਹੜਤਾਲ ਕੀਤੀ ਗਈ। ਮੰਗਾਂ ਸਬੰਧੀ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ.ਸੀ.ਐਮ.ਐਸ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਡਾ. ਕੰਵਰਪਾਲ ਸਿੰਘ ਨੇ ਦੱਸਿਆ ਕਿ ਏ.ਸੀ.ਪੀ ਨੂੰ ਬਹਾਲ ਕਰਨ ਅਤੇ ਸੁਰੱਖਿਆ ਪ੍ਰਬੰਧਾਂ 'ਤੇ ਕੁੱਝ ਨਾ ਕੀਤੇ ਜਾਣ 'ਤੇ ਡਾਕਟਰ ਐਸੋਸੀਏਸ਼ਨ ਵਿੱਚ ਨਾਰਾਜ਼ਗੀ ਪਾਈ ਜਾ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਏਸੀਪੀ ਨੂੰ ਬਹਾਲ ਕਰਨ ਦੀ ਮੰਗ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਇਸ ਵਿੱਚ ਕੋਈ ਨਵਾਂ ਭੱਤਾ ਜਾਂ ਭੱਤਾ ਸ਼ਾਮਲ ਨਹੀਂ ਹੈ, ਕਿਉਂਕਿ ਇਹ ਕਾਡਰ ਦੀ ਸ਼ੁਰੂਆਤ ਤੋਂ ਹੀ ਨਿਯਮਤ ਤਨਖਾਹ ਦਾ ਹਿੱਸਾ ਹੈ।

ਪੰਜਾਬ ਭਰ 'ਚ ਡਾਕਟਰਾਂ ਦੀ ਹੜਤਾਲ (Etv Bharat (ਫ਼ਤਿਹਗੜ੍ਹ ਸਾਹਿਬ, ਪੱਤਰਕਾਰ))

ਆਮ ਜਨਤਾ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ

ਡਾਕਟਰਾਂ ਦੀ ਇਸ ਹੜਤਾਲ ਕਾਰਨ ਸਰਕਾਰੀ ਹਸਪਤਾਲ ਵਿੱਚ ਮਰੀਜ਼ਾਂ ਨੂੰ ਗਰਮੀ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮਰੀਜ਼ ਅੱਤ ਦੀ ਗਰਮੀ ਵਿੱਚ ਤਿੰਨ ਘੰਟੇ ਹਸਪਤਾਲ ਵਿੱਚ ਪਰੇਸ਼ਾਨ ਹੁੰਦੇ ਰਹੇ। ਉਥੇ ਕੁਝ ਮਰੀਜ਼ਾਂ ਨੇ ਕਿਹਾ ਕਿ ਸਰਕਾਰ ਨੂੰ ਡਾਕਟਰਾਂ ਦੀਆਂ ਮੰਗਾਂ ਨੂੰ ਮੰਨ ਕੇ ਲੋਕਾਂ ਅਤੇ ਡਾਕਟਰਾਂ ਦੀ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ।

Last Updated : Sep 9, 2024, 2:29 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.