ਰੋਪੜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਅੰਦੋਲਨ ਉੱਤੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਕੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਕਿਸਾਨ ਮੰਨੀਆ ਹੋਈਆਂ ਮੰਗਾ ਹੀ ਸ਼ਾਤਮਈ ਤਰੀਕੇ ਨਾਲ ਮਨਵਾਉਣ ਲਈ ਦਿਲ ਜਾ ਰਿਹਾ ਸੀ ਪਰ ਪੰਜਾਬ ਹਰਿਆਣਾ ਦੀ ਸਰਹੱਦ ਉੱਤੇ ਤਸ਼ੱਦਦ ਢਾਇਆ ਗਿਆ ਹੈ। ਚੰਨੀ ਮੁਤਾਬਿਕ ਕਿਸਾਨ ਕੁਝ ਗਲਤ ਨਹੀਂ ਕਰ ਰਹੇ ਪਰ ਕੇਦਰ ਸਰਕਾਰ ਕਿਸਾਨਾ ਨਾਲ ਧੱਕਾ ਕਰ ਰਹੀ ਹੈ।
ਪੰਜਾਬ ਸਰਕਾਰ ਉੱਤੇ ਨਿਸ਼ਾਨਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਰਨਜੀਤ ਚੰਨੀ ਨੇ ਕਿਹਾ ਕਿ ਅੱਜ ਪੰਜਾਬ ਦੇ ਬਾਰਡਰ ਉੱਤੇ ਆ ਕੇ ਹਰਿਆਣਾ ਦੀ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲ ਪੰਜਾਬ ਦੇ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਹਮਲੇ ਕਰਕੇ ਉਨ੍ਹਾਂ ਨੂੰ ਜਖਮੀ ਕਰ ਰਹੇ ਹਨ ਪਰ ਸੀਐੱਮ ਮਾਨ ਚੁੱਪੀ ਧਾਰੀ ਬੈਠੇ ਹੋਏ ਹਨ। ਉਨ੍ਹਾਂ ਕਿਹਾ ਕਿ ਨਾਜੁਕ ਸਮੇਂ ਪੰਜਾਬ ਦੇ ਕਿਸਾਨਾਂ ਨਾਲ ਖੜਨ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਸੈਰ-ਸਪਾਟਾ ਕਰ ਰਹੇ ਹਨ।
- ਅੰਦੋਲਨ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਦੇ ਇਲਾਜ ਦਾ ਖਰਚਾ ਚੁੱਕੇਗੀ ਪੰਜਾਬ ਸਰਕਾਰ, ਸਿਹਤ ਮੰਤਰੀ ਬਲਬੀਰ ਸਿੰਘ ਨੇ ਜਾਣਿਆਂ ਜ਼ਖ਼ਮੀਆਂ ਦਾ ਹਾਲ
- ਕਿਲਾ ਰਾਏਪੁਰ ਖੇਡਾਂ 'ਚ ਪੁੱਜਿਆ ਨਾਭੇ ਦਾ ਭੀਮ ਸਿੰਘ, ਸਾਂਭੀ ਬੈਠਾ ਸਦੀਆਂ ਪੁਰਾਣੇ ਗਾਣਿਆਂ ਦੇ ਰਿਕਾਰਡ, ਗੀਤਾਂ ਦੇ ਭੰਡਾਰ 'ਚ ਇਹ ਕੁਝ ਹੈ ਖਾਸੀਅਤ
- 16 ਫਰਵਰੀ ਨੂੰ ਮੋਹਾਲੀ ਪਹੁੰਚਣਗੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ, ਪੰਜਾਬ ਸਰਕਾਰ ਨੂੰ ਆਪਣੀ ਹਾਲਤ ਤੋਂ ਕਵਾਉਣਗੇ ਜਾਣੂ
ਕਾਂਗਰਸ ਦਾ ਕਿਸਾਨਾਂ ਦੇ ਹੱਕ ਵਿੱਚ ਸਟੈਂਡ: ਦੱਸ ਦਈਏ ਚਰਨਜੀਤ ਚੰਨੀ ਤੋਂ ਪਹਿਲਾਂ ਪੰਜਾਬ ਕਾਂਗਰਸ ਵੀ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰ ਚੁੱਕੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੁਤਾਬਿਕ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਅੱਤਵਾਦੀਆਂ ਵਰਗਾ ਸਲੂਕ ਕਰ ਰਹੀ ਹੈ। ਆਰਐਸਐਸ ਦੀ ਵਿਚਾਰਧਾਰਾ ਪੰਜਾਬ ਵਿੱਚ ਕਾਮਯਾਬ ਨਹੀਂ ਹੋ ਸਕੀ, ਜਿਸ ਕਰਕੇ ਪੰਜਾਬ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕੀਤਾ ਜਾ ਰਿਹਾ ਹੈ। ਅਮਰਿੰਦਰ ਸਿੰਘ ਨੇ ਰਾਜਾ ਵੜਿੰਗ ਦੀ ਤਰਫੋਂ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਜੇਕਰ ਇੱਕ ਵੀ ਕਿਸਾਨ ਦਾ ਨੁਕਸਾਨ ਹੋਇਆ ਤਾਂ ਸਾਰਾ ਮੁਆਵਜ਼ਾ ਹਰਿਆਣਾ ਸਰਕਾਰ ਨੂੰ ਭੁਗਤਣਾ ਪਵੇਗਾ। ਪੰਜਾਬ ਕਾਂਗਰਸ ਨੇ ਇੱਕ ਟੋਲ ਫਰੀ ਨੰਬਰ 8283835469 ਜਾਰੀ ਕੀਤਾ ਹੈ ਤਾਂ ਜੋ ਜੇਕਰ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮਦਦ ਦੀ ਲੋੜ ਹੋਵੇ ਤਾਂ ਕਾਂਗਰਸ ਵੱਲੋਂ ਦਿੱਤੀ ਜਾਵੇਗੀ।