ਸੰਗਰੂਰ: ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦੇ ਮਾਮਲੇ ਵਿੱਚ ਪਿੰਡ ਵਾਸੀਆਂ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਦੇ ਨਾਲ ਨਾਲ ਸੀਪੀਆਈ ਯੂਨੀਅਨ, ਮਜ਼ਦੂਰ ਯੂਨੀਅਨ ਦੇ ਨਾਲ ਕਈ ਜਥੇਬੰਦੀਆਂ ਪਹੁੰਚੀਆਂ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕਾਰਵਾਈ ਦੇ ਨਾਂ ਉੱਤੇ ਪੁਲਿਸ ਪ੍ਰਸ਼ਾਸਨ ਵੱਲੋਂ ਇੱਕ ਖਾਨਾ ਪੂਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਰਕਾਰ ਦੇ ਉੱਤੇ ਵੀ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਇਹ ਸਭ ਸਰਕਾਰ ਦੀ ਮਰਜ਼ੀ ਹੇਠ ਹੋ ਰਿਹਾ ਹੈ।
ਸ਼ਰੇਆਮ ਚੱਲਦਾ ਹੈ ਸ਼ਰਾਬ ਦਾ ਗੋਰਖ ਧੰਦਾ: ਪਿੰਡ ਵਾਸੀਆਂ ਨੇ ਦੱਸਿਆ ਕਿ ਸਾਡੇ ਪਿੰਡਾਂ ਵਿੱਚ ਸ਼ਰਾਬ ਦਾ ਗੋਰਖ ਧੰਦਾ ਸ਼ਰੇਆਮ ਚੱਲਦਾ ਹੈ, ਪਰ ਪ੍ਰਸ਼ਾਸਨ ਇਸ ਉੱਤੇ ਕੋਈ ਐਕਸ਼ਨ ਨਹੀਂ ਲੈ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਸ ਸਬੰਧੀ ਅਸੀਂ ਕਈ ਵਾਰ ਸ਼ਿਕਾਇਤ ਵੀ ਦਿੱਤੀ ਹੈ, ਪਰ ਕੋਈ ਕਾਰਵਾਈ ਨਹੀਂ ਹੋਈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਹਲਕਾ ਹੋਣ ਦੇ ਬਾਵਜੂਦ ਪਿੰਡ ਵਿੱਚ ਇਸ ਤਰ੍ਹਾਂ ਸ਼ਰੇਆਮ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਖਤੀ ਦੇ ਨਾਲ ਉਨ੍ਹਾਂ ਵਿਅਕਤੀਆਂ ਦੇ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਮਰਨ ਵਾਲੇ ਮਜ਼ਦੂਰਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਜੇਕਰ ਸਰਕਾਰ ਨੇ ਅਜਿਹਾ ਨਹੀਂ ਕਰਦੀ ਤਾਂ ਸਾਡੇ ਵੱਲੋਂ ਸੰਘਰਸ਼ ਤਿੱਖਾ ਕੀਤਾ ਜਾਏਗਾ।
ਮਾਲੀ ਮਦਦ ਦੀ ਕੀਤੀ ਮੰਗ: ਪਿੰਡ ਵਾਸੀਆਂ ਨੇ ਕਿਹਾ ਕਿ ਪਿੰਡਾਂ ਦੇ ਗਰੀਬ ਪਰਿਵਾਰ ਦਿਹਾੜੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਕਰਦੇ ਸਨ। ਇਸ ਕਰਕੇ ਇਨ੍ਹਾਂ ਨੇ ਸਰਕਾਰ ਕੋਲੇ ਵੀ ਮੰਗ ਰੱਖੀ ਹੈ ਕਿ ਇਨ੍ਹਾਂ ਨੂੰ ਮਾਲੀ ਮਦਦ ਕੀਤੀ ਜਾਵੇ।
- ਇਸ ਖ਼ਾਤੂਨ ਤੋਂ ਪਟਵਾਰੀ, ਵਕੀਲ ਅਤੇ ਵੱਡੇ ਅਫਸਰ ਸਿੱਖ ਰਹੇ ਉਰਦੂ, ਇਕਲੌਤੀ ਉਰਦੂ ਦੀ ਅਧਿਆਪਕ - Urdu Teacher Sakina Khatun
- ਲੋਕ ਸਭਾ ਚੋਣਾਂ 2024: ਫੋਟੋ ਪਛਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ - Lok Sabha Elections 2024
- ਪ੍ਰਤਾਪ ਬਾਜਵਾ ਨੇ ਹਰਪਾਲ ਚੀਮਾ 'ਤੇ ਕੀਤੀ 302 ਦੇ ਪਰਚੇ ਦੀ ਮੰਗ, ਅਕਾਲੀ-ਭਾਜਪਾ ਗਠਜੋੜ ਨੂੰ ਲੈਕੇ ਵੀ ਆਖੀਆਂ ਇਹ ਗੱਲਾਂ - Hootch tragedy sangrur update