ਬਰਨਾਲਾ: ਬਰਨਾਲਾ ਥਾਣੇ ਅੱਗੇ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਵਿੱਚ ਧਰਨਾ ਲਾਇਆ ਗਿਆ। ਬਰਨਾਲਾ ਦੇ ਪਿੰਡ ਝਲੂਰ ਵਿਖੇ ਮਾਂ-ਪੁੱਤ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਮਾਂ-ਪੁੱਤ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਵਿਅਕਤੀ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ।ਦੋਸ਼ੀ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਤੇ ਥਾਣੇ ਦਾ ਪੱਕੇ ਤੌਰ ਤੇ ਘਿਰਾਉ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਪੁਲਿਸ ਅਧਿਕਾਰੀ ਅਨੁਸਾਰ ਦੋਸ਼ੀ ਉਪਰ ਪਰਚਾ ਦਰਜ਼ ਹੈ ਅਤੇ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ ਅਤੇ ਜਲਦ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।
ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼: ਇਸ ਮੌਕੇ ਗੱਲਬਾਤ ਕਰਦਿਆਂ ਧਰਨਾਕਾਰੀਆਂ ਨੇ ਕਿਹਾ ਕਿ ਪਿੰਡ ਝਲੂਰ ਵਿਖੇ ਇੱਕ ਮਾਂ-ਪੁੱਤ ਨੂੰ ਖ਼ੁਦਕੁਸ਼ੀ ਲਈ ਮਜਬੂਰ ਕੀਤਾ ਗਿਆ। ਪਿੰਡ ਦੇ ਹੀ ਇੱਕ ਜਨਰਲ ਕੈਟਾਗਰੀ ਨਾਲ ਸਬੰਧਤ ਪਰਿਵਾਰ ਵਲੋਂ ਮਾਂ-ਪੁੱਤ ਦੀ ਖ਼ੁਦਕੁਸ਼ੀ ਲਈ ਮਜਬੂਤ ਕੀਤਾ ਗਿਆ। ਇਸ ਸਬੰਧੀ ਬਾਕਾਇਦਾ ਪੁਲਿਸ ਪ੍ਰਸ਼ਾਸ਼ਨ ਵਲੋਂ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਪਰਚਾ ਵੀ ਦਰਜ਼ ਕੀਤਾ ਗਿਆ। ਪਰ ਅਜੇ ਤੱਕ ਦੋੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਜਿਸ ਲਈ ਉਹਨਾਂ ਦੀਆਂ ਜੱਥੇਬੰਦੀਆਂ ਵਲੋਂ ਥਾਣਾ ਸਦਰ ਬਰਨਾਲਾ ਅੱਗੇ ਰੋਸ ਧਰਨਾ ਲਗਾਉਣਾ ਪਿਆ ਹੈ। ਉਹਨਾਂ ਕਿਹਾ ਕਿ ਇਸ ਘਟਨਾ ਨੂੰ ਕਰੀਬ ਇੱਕ ਮਹੀਨੇ ਦਾ ਸਮਾਂ ਬੀਤ ਗਿਆ ਹੈ, ਪਰ ਪੁਲਿਸ ਦੀ ਕਾਰਵਾਈ ਬਹੁਤ ਜਿਆਦਾ ਢਿੱਲੀ ਹੈ। ਉਹਨਾਂ ਕਿਹਾ ਕਿ ਅੱਜ ਸਿਰਫ਼ ਕੁੱਝ ਘੰਟਿਆਂ ਦਾ ਸੰਕੇਤਕ ਰੋਸ ਧਰਨਾ ਥਾਣੇ ਅੱਗੇ ਲਗਾਇਆ ਹੈ। ਜੇਕਰ ਪੁਲਿਸ ਨੇ ਫ਼ੇਰ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਹਨਾਂ ਦਾ ਸੰਘਰਸ਼ ਹੋਰ ਤੇਜ਼ ਅਤੇ ਤਿੱਖਾ ਹੋਵੇਗਾ। ਆਉਣ ਵਾਲੇ ਦਿਨਾਂ ਵਿੱਚ ਥਾਣੇ ਨੂੰ ਪੱਕੇ ਤੌਰ ਤੇ ਘੇਰਿਆ ਜਾਵੇਗਾ। ਜਿਸਦੀ ਜਿੰਮੇਵਾਰ ਪੁਲਿਸ ਪ੍ਰਸ਼ਾਸ਼ਨ ਦੀ ਹੋਵੇਗੀ।
Punjab Board 10th Result: ਪੰਜਾਬ ਬੋਰਡ ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਵਧਾਇਆ ਮਾਣ - PSEB 10th Result 2024 Updates- ਢਾਈ ਸਾਲ ਦੀ ਦਿਲਰੋਜ਼ ਦੀ ਕਾਤਲ ਨੂੰ ਮਿਲੀ ਫਾਂਸੀ ਦੀ ਸਜ਼ਾ, ਸੁਣੋ ਅਪਣੀ ਬੱਚੀ ਨੂੰ ਇਨਸਾਫ ਮਿਲਣ ਤੋਂ ਬਾਅਦ ਕੀ ਬੋਲੇ ਮਾਤਾ-ਪਿਤਾ - Dilroz Murder Case
- 10ਵੀਂ ਜਮਾਤ ਦੇ ਨਤੀਜਿਆਂ ਐਲਾਨ, ਲੁਧਿਆਣਾ ਦੀ ਅਦਿਤੀ ਪਹਿਲੇ, ਅਲੀਸ਼ਾ ਦੂਜੇ ਤੇ ਅੰਮ੍ਰਿਤਸਰ ਦੀ ਕਰਮਨਪ੍ਰੀਤ ਤੀਜੇ ਸਥਾਨ ’ਤੇ ਰਹੀ - PSEB 10th Result 2024
ਪੁਲਿਸ ਕਰ ਰਹੀ ਮਾਮਲੇ ਦੀ ਪੜਤਾਲ : ਇਸ ਸਬੰਧੀ ਥਾਣਾ ਸਦਰ ਦੇ ਐਸਐਚਓ ਲਖਵੀਰ ਸਿੰਘ ਨੇ ਕਿਹਾ ਕਿ ਝਲੂਰ ਵਿਖੇ ਇੱਕ ਖ਼ੁਦਕੁਸ਼ੀ ਮਾਮਲੇ ਵਿੱਚ ਇੱਕ ਵਿਅਕਤੀ ਵਿਰੁੱਧ ਖ਼ੁਦਕੁਸ਼ੀ ਲਈ ਮਜਬੂਰ ਕਰਨ ਅਤੇ ਐਸਸੀ.ਐਸਟੀ ਦੇ ਦੋਸ਼ਾਂ ਤਹਿਤ ਪਰਚਾ ਦਰਜ਼ ਕੀਤਾ ਗਿਆ ਸੀ। ਜਿਸ ਸਬੰਧੀ ਮੁਲਜ਼ਮ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਅੱਜ ਮਜ਼ਦੂਰ ਮੁਕਤੀ ਮੋਰਚਾ ਵਲੋਂ ਥਾਣੇ ਅੱਗੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈਕੇ ਧਰਨਾ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵਲੋਂ ਲਗਾਤਾਰ ਰੇਡ ਕੀਤੀ ਜਾ ਰਹੀ ਹੈ ਅਤੇ ਜਲਦ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।