ਅੰਮ੍ਰਿਤਸਰ : ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਗੋਲੀ ਮਾਰ ਕੇ ਕਤਲ ਕੀਤੀ ਗਈ ਔਰਤ ਦੇ ਮਾਮਲੇ 'ਚ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਚਲੱਦਿਆਂ ਮ੍ਰਿਤਕਾ ਦੇ ਪੀੜਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ। ਮ੍ਰਿਤਕਾ ਦਾ ਪਤੀ ਭਗਵੰਤ ਸਿੰਘ ਆਪਣੇ 4 ਮਹੀਨੇ ਦੇ ਬੱਚੇ ਅਤੇ 4 ਸਾਲਾਂ ਦੀ ਮਾਸੂਮ ਬੱਚੀ ਨੂੰ ਲੈਕੇ ਰੋ-ਰੋ ਕੇ ਪੁਲਿਸ ਦੇ ਹਾੜੇ ਕੱਢ ਰਿਹਾ ਹੈ ਕਿ ਉਸ ਨੂੰ ਅਤੇ ਉਸ ਦੇ ਬੱਚਿਆਂ ਨੂੰ ਇਨਸਾਫ ਦਿੱਤਾ ਜਾਵੇ। ਉਸ ਦੀ ਪਤਨੀ ਅਤੇ ਮਾਸੂਮ ਬੱਚਿਆਂ ਦੀ ਮਾਂ ਦੇ ਕਤਲਾਂ ਨੂੰ ਕਾਬੂ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।
ਪੁਲਿਸ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਬਜਾਏ ਪਰਿਵਾਰ ਨੂੰ ਕਰ ਰਹੀ ਤੰਗ: ਦਰਅਸਲ ਪਿਛਲੇ ਦਿਨੀਂ ਸ਼ਹਿਰ 'ਚ ਦਿਨ ਦਿਹਾੜੇ ਰਾਜਾਸਾਂਸੀ ਘਰ 'ਚ ਦਾਖਲ ਹੋਕੇ ਕੁਝ ਲੋਕਾਂ ਵੱਲੋਂ ਸ਼ਰੇਆਮ ਇੱਕ ਔਰਤ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਜਿਸ ਦੌਰਾਨ ਔਰਤ ਆਪਣੇ 4 ਮਹੀਨੇ ਦੇ ਬੱਚੇ ਨਾਲ ਇਕੱਲੀ ਘਰ ਸੀ ਅਤੇ ਬੱਚੇ ਨੂੰ ਦੁੱਧ ਪਿਲਾ ਰਹੀ ਸੀ। ਜਿਸ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਕਰਕੇ ਜਾਂਚ ਦਾ ਭਰੋਸਾ ਦਿੱਤਾ ਸੀ ਪਰ ਹੁਣ ਦੋਸ਼ੀਆ ਨੂੰ ਗ੍ਰਿਫਤਾਰ ਕਰਨ ਦੀ ਬਜਾਏ ਪੁਲਿਸ ਵੱਲੋਂ ਪੀੜਤ ਪਤੀ ਅਤੇ ਉਸ ਦੇ ਸਾਥੀਆਂ ਨੂੰ ਹੀ ਠਾਣੇ ਬੁਲਾਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ, ਜਿਸ ਨੂੰ ਲੈ ਕੇ ਪੀੜਤ ਪਤੀ ਆਪਣੇ ਬੱਚਿਆਂ ਅਤੇ ਮਾਤਾ ਪਿਤਾ ਨੂੰ ਨਾਲ ਲੈ ਕੇ ਪੁਲਿਸ ਪ੍ਰਸ਼ਾਸਨ ਅੱਗੇ ਇਨਸਾਫ ਲਈ ਗੁਹਾਰ ਲਗਾ ਰਿਹਾ ਹੈ। ਇਸ ਸਬੰਧੀ ਬੋਲਦੇ ਹੋਏ ਪੀੜਿਤ ਭਗਵੰਤ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਚਾਰ ਮਹੀਨੇ ਦਾ ਬੇਟਾ ਹੈ ਤੇ ਚਾਰ ਸਾਲ ਦੀ ਬੱਚੀ ਹੈ। ਉਹਨਾਂ ਕਿਹਾ ਕਿ ਉਸ ਉੱਪਰ ਕਈ ਤਰ੍ਹਾਂ ਦੇ ਵੱਖ ਵੱਖ ਤਰ੍ਹਾਂ ਦੇ ਦੋਸ਼ ਲਗਾਏ ਜਾ ਰਹੇ ਹਨ, ਜੋਕਿ ਬਿਲਕੁਲ ਝੂਠ ਹਨ।
'ਕਦੇ ਕਦੇ ਖੁਦਕੁਸ਼ੀ ਕਰਨ ਦੇ ਆਉਂਦੇ ਖਿਆਲ': ਇਸ ਮੌਕੇ ਪੀੜਤ ਪਤੀ ਭਗਵੰਤ ਸਿੰਘ ਨੇ ਕਿਹਾ ਕਿ ਪੁਲਿਸ ਦੀ ਨਾ ਇਨਸਾਫੀ ਤੋਂ ਇਨਾਂ ਤੰਗ ਆਗਿਆਂ ਹਾਂ ਕਿ ਕਦੇ ਕਦੇ ਜੀ ਕਰਦਾ ਹੈ ਖੁਦਕੁਸ਼ੀ ਕਰ ਲਵਾਂ। ਉਥੇ ਹੀ ਇਸ ਮੌਕੇ ਮ੍ਰਿਤਕ ਔਰਤ ਦੀ ਸੱਸ ਹਰਜੀਤ ਕੌਰ ਨੇ ਕਿਹਾ ਕਿ ਪਹਿਲਾਂ ਵੀ ਉਹਨਾਂ ਦੇ ਘਰ ਉੱਪਰ ਹਮਲਾ ਹੋਇਆ ਸੀ ਅਤੇ ਹੁਣ ਉਸ ਦੀ ਨੁਹ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਹਨਾਂ ਵਾਂਗ ਕੀਤੀ ਗਈ ਜਲਦ ਤੋਂ ਜਲਦ ਦੋਸ਼ੀਆਂ ਨੂੰ ਗਿਰਫਤਾਰ ਕੀਤਾ ਜਾਵੇ ਤੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।
- ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਢਾਈ ਕਿੱਲੋ ਹੈਰੋਇਨ ਸਣੇ ਕਾਬੂ ਕੀਤੇ 4 ਤਸਕਰ - Amritsar police recoverd heroine
- ਰਾਜਾਸਾਂਸੀ 'ਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਔਰਤ ਦਾ ਕਤਲ, ਆਪਸੀ ਰੰਜਿਸ਼ ਦਾ ਮਾਮਲਾ - woman shot dead IN Amritsar
- ਅੰਮ੍ਰਿਤਸਰ ਦੀ ਔਰਤ ਦੇ ਕਤਲ ਮਾਮਲੇ 'ਚ ਆਇਆ ਨਵਾਂ ਮੌੜ, ਫੜ੍ਹੇ ਗਏ ਨੌਜਵਾਨਾਂ ਦੇ ਮਾਪਿਆਂ ਨੇ ਮੀਡੀਆ ਸਾਹਮਣੇ ਕੀਤੇ ਵੱਡੇ ਖੁਲਾਸੇ - AMRITSAR WOMEN MURDER CASE
ਇਸ ਮੌਕੇ ਡੀਐਸਪੀ ਕਰਨ ਸ਼ਰਮਾ ਨੇ ਕਿਹਾ ਕਿ ਪਿਛਲੇ ਦਿਨੀਂ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਆਪਣੇ ਪੱਧਰ 'ਤੇ ਵੱਖ-ਵੱਖ ਪਹਿਲੁਆਂ ਨਾਲ ਜਾਂਚ ਕੀਤੀ ਜਾ ਰਹੀ ਹੈ,ਅਤੇ ਸ਼ੱਕ ਪੈਣ 'ਤੇ ਹਰੇਕ ਨੂੰ ਬੁਲਾ ਕੇ ਪੁੱਛਕਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਹੁਣ ਤੱਕ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ ਹੈ ਅਤੇ ਬਾਕੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।