ਬਠਿੰਡਾ : ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਸ਼ੇ ਦੇ ਆਦੀ ਨੌਜਵਾਨਾਂ ਦਾ ਸਮਾਜ ਵਿੱਚ ਮੁੜ ਵਸੇਬਾ ਕਰਨ ਲਈ ਅਜਿਹੇ ਯਤਨ ਕੀਤੇ ਜਾ ਰਹੇ ਹਨ। ਜਿਸ ਨਾਲ ਨੌਜਵਾਨ ਇੱਕ ਚੰਗੀ ਜ਼ਿੰਦਗੀ ਜਿਉਂ ਸਕਣ, ਸਿਹਤ ਵਿਭਾਗ ਵੱਲੋਂ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਜਿੱਥੇ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਮੁਫਤ ਵਿੱਚ ਦਵਾਈ ਉਪਲੱਬਧ ਕਰਾਈ ਜਾ ਰਹੀ ਹੈ। ਉੱਥੇ ਹੀ ਅਜਿਹੇ ਨੌਜਵਾਨਾਂ ਨੂੰ ਇਲਾਜ ਲਈ ਭਰਤੀ ਵੀ ਕੀਤਾ ਜਾ ਰਿਹਾ ਹੈ। ਬਠਿੰਡਾ ਦੇ ਸਰਕਾਰੀ ਹਸਪਤਾਲ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇੱਥੇ 50 ਬੈਡਾਂ ਦੇ ਨਸ਼ਾ ਛੁਡਾਉ ਕੇਂਦਰ ਦੇ ਨਾਲ ਓਟ ਸੈਂਟਰ ਵੀ ਚਲਾਏ ਜਾ ਰਹੇ ਹਨ।
ਮੈਡੀਟੇਸ਼ਨ ਅਤੇ ਯੋਗਾ ਦੀਆਂ ਕਲਾਸਾਂ ਵੀ ਲਗਾਈਆਂ ਜਾ ਰਹੀਆਂ
ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਬਣੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਪੀਊਗਾ ਮਨੋਚਕਿਤਸਕ ਡਾਕਟਰ ਅਰੁਣ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਕੋਲ ਇਸ ਸਮੇਂ 45 ਤੋਂ ਉੱਪਰ ਨੌਜਵਾਨ ਨਸ਼ਾ ਕੇਂਦਰ ਵਿੱਚ ਇਲਾਜ ਦੇ ਅਧੀਨ ਹਨ। ਨਸ਼ੇ ਨਾਲ ਪੀੜਤ ਇਨ੍ਹਾਂ ਨੌਜਵਾਨਾਂ ਦਾ ਜਿੱਥੇ ਇਲਾਜ ਕੀਤਾ ਜਾ ਰਿਹਾ ਹੈ। ਉੱਥੇ ਹੀ ਮਾਨਸਿਕ ਤੌਰ 'ਤੇ ਤਾਕਤਵਰ ਬਣਾਉਣ ਲਈ ਅਤਿ ਆਧੁਨਿਕ ਜਿੰਮ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਨੂੰ ਕਸਰਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
''ਨੌਜਵਾਨਾਂ ਦੀ ਚੰਗੀ ਸਿਹਤ ਲਈ ਮੈਡੀਟੇਸ਼ਨ ਅਤੇ ਯੋਗਾ ਦੀਆਂ ਕਲਾਸਾਂ ਵੀ ਲਗਾਈਆਂ ਜਾ ਰਹੀਆਂ ਹਨ। 25 ਹਜਾਰ ਦੇ ਕਰੀਬ ਨੌਜਵਾਨ ਉਨ੍ਹਾਂ ਕੋਲ ਇਲਾਜ ਲਈ ਆ ਚੁੱਕਿਆ ਹੈ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਦੀ ਦਵਾਈ ਹਾਲੇ ਵੀ ਚੱਲ ਰਹੀ ਹੈ। ਜੇਕਰ ਨਸ਼ੇ ਦੀ ਗੱਲ ਕੀਤੀ ਜਾਵੇ ਤਾਂ ਮੈਡੀਕਲ ਨਸ਼ੇ ਦੀ ਮਾਰ ਹੇਠ ਸਭ ਤੋਂ ਵੱਧ ਨੌਜਵਾਨ ਹਨ, ਜਿਨਾਂ ਦਾ ਇਲਾਜ ਉਨ੍ਹਾਂ ਵੱਲੋਂ ਮਾਹਰਾਂ ਦੀ ਟੀਮ ਨਾਲ ਲੈ ਕੇ ਕੀਤਾ ਜਾ ਰਿਹਾ ਹੈ।'' - ਮਨੋ ਚਕਿਤਸਿਕ ਮਾਹਰ ਡਾਕਟਰ ਅਰੁਣ ਬਾਂਸਲ
ਨਸ਼ੇ ਖਿਲਾਫ ਲੜਨ ਦੀ ਤਾਕਤ
ਡਾਕਟਰ ਅਰੁਣ ਬਾਂਸਲ ਨੇ ਕਿਹਾ ਕਿ ਇੱਕ ਵਾਰ ਇਲਾਜ ਕਰਾਉਣ ਉਪਰੰਤ ਪਰਿਵਾਰਿਕ ਮੈਂਬਰਾਂ ਨੂੰ ਵੀ ਚਾਹੀਦਾ ਹੈ ਕਿ ਉਹ ਨੌਜਵਾਨ ਦਾ ਖਿਆਲ ਰੱਖਣ ਅਤੇ ਉਸ ਨੂੰ ਇਕੱਲਾ ਛੱਡਣ ਤੋਂ ਗੁਰੇਜ਼ ਕਰਨ ਅਤੇ ਆਪਣੇ ਵਿੱਚ ਘੁਲਣ ਮਿਲਣ ਦਾ ਸਮਾਂ ਦੇਣ ਇਸ ਨਾਲ ਨੌਜਵਾਨਾਂ ਵਿੱਚ ਨਸ਼ੇ ਖਿਲਾਫ ਲੜਨ ਦੀ ਤਾਕਤ ਵੱਧਦੀ ਹੈ ਅਤੇ ਉਹ ਮਨੋ ਨਸ਼ੇ ਨੂੰ ਤਿਆਗਣਗੇ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨਾਂ ਦਾ ਬੱਚਾ ਵੀ ਨਸ਼ੇ ਨਾਲ ਪੀੜਤ ਹੈ। ਉਹ ਤੁਰੰਤ ਨਸ਼ਾ ਛੁਡਾਊ ਕੇਂਦਰ ਜੋ ਸਰਕਾਰ ਦੁਆਰਾ ਚਲਾਏ ਜਾ ਰਹੇ ਹਨ ਨਾਲ ਸੰਪਰਕ ਕਰ ਸਕਦੇ ਹਨ ਅਤੇ ਡਾਕਟਰਾਂ ਦੀ ਸਲਾਹ ਲੈਕੇ ਆਪਣੇ ਬੱਚੇ ਦਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦਾ ਇਲਾਜ ਹੈ ਪਰ ਮਾਨਸਿਕ ਤੌਰ ਉੱਤੇ ਨਸ਼ੇ ਨਾਲ ਪੀੜਤ ਨੌਜਵਾਨਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਜੋ ਇੱਕ ਵਾਰ ਨਸ਼ਾ ਛੱਡ ਚੁੱਕੇ ਨੌਜਵਾਨ ਮੁੜ ਨਸ਼ੇ ਦੇ ਰਾਹ ਉੱਤੇ ਨਾ ਜਾਣ।