ਅੰਮ੍ਰਿਤਸਰ : ਅਜਨਾਲਾ ਸ਼ਹਿਰ ਅੰਦਰ ਦਿਨ ਪ੍ਰਤੀ ਦਿਨ ਚੋਰੀ ਅਤੇ ਲੁੱਟਾ ਖੋਹਾਂ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ, ਅੱਜ ਤੜਕਸਾਰ ਦੋ ਦੁਕਾਨਾਂ ‘ਚ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਜਨਾਲਾ 'ਚ ਚੋਰ ਕਿਰਿਆਨੇ ਦੀ ਦੁਕਾਨ ਦੇ ਤਾਲੇ ਤੋੜ ਕੇ ਸੁੱਕਾ ਮੇਵਾ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਇਹ ਘਟਨਾ ਰਾਤ ਦੀ ਦੱਸੀ ਜਾ ਰਹੀ ਹੈ।
ਇਸ ਮੌਕੇ ਪੀੜਿਤ ਦੁਕਾਨਦਾਰ ਨੇ ਦੱਸਿਆ ਕਿ ਸਵੇਰੇ ਕਰੀਬ 3:30 ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ ਤੇ ਸ਼ਟਰ ਖੁੱਲ੍ਹਾ ਪਿਆ ਹੈ। ਉਹਨਾਂ ਦੁਕਾਨ 'ਤੇ ਆ ਕੇ ਦੇਖਿਆ ਕਿ ਸਾਮਾਨ ਖਿਲਰਿਆ ਪਿਆ ਸੀ। ਦੁਕਾਨ 'ਚੋਂ ਪੈਸੇ ਵੀ ਗਾਇਬ ਸਨ ਅਤੇ ਦੁਕਾਨ 'ਤੇ ਕਾਜੂ ਅਤੇ ਅਖਰੋਟ ਦੇ ਲਿਫਾਫੇ ਵੀ ਨਹੀਂ ਸਨ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਾਣਕਾਰੀ ਅਨੁਸਾਰ ਪਹਿਲਾਂ ਚੋਰਾਂ ਨੇ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਦਾ ਮੂੰਹ ਉੱਪਰ ਵੱਲ ਨੂੰ ਮੋੜ ਦਿੱਤਾ ਤੇ ਫਿਰ ਚੋਰੀ ਕੀਤੀ ਗਈ। ਉਹਨਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਹਨਾਂ ਚੋਰਾਂ ਨੂੰ ਕਾਬੂ ਕੀਤਾ ਜਾਵੇ।
ਇਸ ਦੇ ਨਾਲ ਹੀ ਚੋਰਾਂ ਵੱਲੋਂ ਜਾਂਦੇ ਜਾਂਦੇ ਇੱਕ ਹੋਰ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ। ਜਿੱਥੋਂ ਟਰੈਕਟਰ ਦਾ ਕੁਝ ਸਮਾਨ ਅਤੇ ਮੋਬਾਈਲ ਫੋਨ ਲੈ ਕੇ ਫਰਾਰ ਹੋ ਗਏ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਵਿੱਚ ਸੁੱਤਾ ਪਿਆ ਸੀ, ਜਦੋਂ ਉਹ ਸਵੇਰੇ ਉੱਠਿਆ ਤਾਂ ਦੇਖਿਆ ਕਿ ਉਸ ਦਾ ਮੋਬਾਈਲ ਫੋਨ ਗਾਇਬ ਸੀ ਅਤੇ ਬਾਹਰ ਖੜੇ ਟਰੈਕਟਰ ਦਾ ਕੁਝ ਸਮਾਨ ਵੀ ਗਾਇਬ ਸੀ। ਉਹਨਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਹਨਾਂ ਚੋਰਾਂ ਨੂੰ ਕਾਬੂ ਕੀਤਾ ਜਾਵੇ।
- ਪੁਲਿਸ ਨੇ ਚੂੜਾ ਗੈਂਗ ਦੇ ਤਿੰਨ ਮੈਂਬਰ ਕੀਤੇ ਗ੍ਰਿਫ਼ਤਾਰ, ਬਰਾਮਦ ਕੀਤੇ ਹਥਿਆਰ - Mohali Police Arrested Gangsters
- ਮੁੰਬਈ ਪਹੁੰਚੀ 'ਹਿਟਮੈਨ', ਏਅਰਪੋਰਟ 'ਤੇ ਹੋਇਆ ਸ਼ਾਨਦਾਰ ਸਵਾਗਤ, ਪ੍ਰਸ਼ੰਸਕ ਰੋਹਿਤ-ਰੋਹਿਤ ਦੇ ਨਾਹਰੇ - IPL 2024
- ਅਮਰੂਦ ਦੇ ਬਾਗ ਘੋਟਾਲਾ ਮਾਮਲਾ: ਈਡੀ ਨੇ ਪੰਜਾਬ 'ਚ 26 ਥਾਵਾਂ 'ਤੇ ਛਾਪੇਮਾਰੀ ਦੌਰਾਨ ਬਰਾਮਦ ਕੀਤੇ ਕਰੋੜਾਂ ਰੁਪਏ - ED Jalandhar raid
ਇਸ ਮੌਕੇ ਸਬ ਇੰਸਪੈਕਟਰ ਜਗਦੀਸ਼ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਚੋਰੀ ਦੀ ਸੂਚਨਾ ਮਿਲਣ ਉਪਰੰਤ ਉਹ ਦੁਕਾਨਾਂ ਉੱਪਰ ਮੌਕਾ ਦੇਖਣ ਗਏ। ਉਹਨਾਂ ਕਿਹਾ ਕਿ ਸੀਸੀਟੀਵੀ ਕੈਮਰੇ ਦੇਖੇ ਜਾ ਰਹੇ ਜਾ ਰਹੇ ਹਨ। ਉਹਨਾਂ ਜਲਦ ਤੋਂ ਜਲਦ ਚੋਰਾਂ ਨੂੰ ਕਾਬੂ ਕਰਨ ਦਾ ਭਰੋਸਾ ਦਿਵਾਇਆ ਹੈ।