ਅੰਮ੍ਰਿਤਸਰ : ਪੰਜਾਬ ਅੰਦਰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਅੰਦਰ ਸਰਗਰਮੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਪਿੰਡਾਂ ਅੰਦਰ ਸ਼ਾਮ ਸਮੇਂ ਲੋਕ ਇਕੱਠੇ ਹੋ ਕੇ ਪਿੰਡ ਦੇ ਵਿਕਾਸ ਨੂੰ ਲੈ ਕੇ ਗੱਲਬਾਤ ਕਰ ਰਹੇ ਹਨ ਕਿ ਕਿਸ ਨੂੰ ਪਿੰਡ ਦਾ ਸਰਪੰਚ ਚੁਣਿਆ ਜਾਵੇ। ਉੱਥੇ ਹੀ ਅੰਮ੍ਰਿਤਸਰ ਜਿਲ੍ਹੇ ਦੇ ਪਿੰਡ ਮੱਤੇਨੰਗਲ ਅੰਦਰ ਸਰਪੰਚੀ ਦੀ ਚੋਣ ਲਈ ਨਿਰਮਲ ਸਿੰਘ ਖੜ੍ਹੇ ਹਨ। ਜਿਨਾਂ ਦੇ ਪਰਿਵਾਰ ਵਿੱਚ ਦੋ ਬਜ਼ੁਰਗ ਆਜ਼ਾਦੀ ਘੁਲਾਟੀਏ ਹਨ ਅਤੇ ਉਹਨਾਂ ਵੱਲੋਂ ਦੇਸ਼ ਦੀ ਸੇਵਾ ਕੀਤੀ ਗਈ। ਉਥੇ ਹੀ ਆਪਣੇ ਬਜ਼ੁਰਗਾਂ ਦੀ ਸੇਵਾ ਨੂੰ ਅੱਗੇ ਤੋਰਦੇ ਹੋਏ ਨਿਰਮਲ ਸਿੰਘ ਪਿੰਡ ਦੇ ਸਰਪੰਚ ਵਜੋਂ ਚੋਣ ਲੜ ਰਹੇ ਹਨ ਤਾਂ ਜੋ ਪਿੰਡ ਦਾ ਸਰਪੰਚ ਚੁਣਿਆ ਜਾਣ 'ਤੇ ਉਹ ਆਪਣੇ ਪਿੰਡ ਦਾ ਹੋਰ ਜਿਆਦਾ ਵਿਕਾਸ ਕਰਵਾਉਣ ਲਈ ਤਿਆਰ ਹਨ। ਉਹਨਾਂ ਕਿਹਾ ਕਿ ਆਪਣੇ ਪਿੰਡ ਨੂੰ ਸੁੰਦਰ ਪਿੰਡ ਬਣਾ ਸਕਣ ਅਤੇ ਪਿੰਡ ਅੰਦਰ ਹਰ ਉਹ ਸਹੂਲਤਾਂ ਲਿਆ ਸਕਣ ਇਸ ਲਈ ਹਰ ਇੱਕ ਦਾ ਸਾਥ ਜ਼ਰੂਰੀ ਹੈ।
ਇਸ ਮੌਕੇ ਸਰਪੰਚੀ ਲਈ ਚੋਣ ਲੜ ਰਹੇ ਨਿਰਮਲ ਸਿੰਘ ਨੇ ਕਿਹਾ ਕਿ ਸਾਡੇ ਪਿੰਡ ਦੇ ਲੋਕਾਂ ਦੇ ਪਿਆਰ ਦੇ ਚਲਦੇ ਹੀ ਉਹ ਸਰਪੰਚੀ ਦੀ ਚੋਣ ਲੜ ਰਹੇ ਹਨ ਅਤੇ ਪਿੰਡ ਦੀਆਂ ਜੋ ਵੀ ਸਮੱਸਿਆਵਾਂ ਹਨ ਉਹਨਾਂ ਦਾ ਉਹ ਹੱਲ ਕਰਨਗੇ।
ਇਸ ਮੌਕੇ ਪਿੰਡ ਦੇ ਬਜ਼ੁਰਗ ਨੌਜਵਾਨ ਅਤੇ ਬੀਬੀਆਂ ਦਾ ਕਹਿਣਾ ਹੈ ਕਿ ਪਿੰਡ ਦੇ ਵਿਕਾਸ ਨੂੰ ਲੈ ਕੇ ਉਹ ਇੱਕ ਚੰਗੇ ਸਰਪੰਚ ਨੂੰ ਚੁਣਨਗੇ ਤਾਂ ਜੋ ਪਿੰਡ ਉਹਨਾਂ ਦੇ ਪਿੰਡ ਦੀਆਂ ਜੋ ਵੀ ਸਮੱਸਿਆਵਾਂ ਹਨ। ਉਹਨਾਂ ਦਾ ਹੱਲ ਸਰਪੰਚ ਕਰਵਾ ਸਕੇ ਉਹਨਾਂ ਕਿਹਾ ਕਿ ਪਿੰਡ ਵਿੱਚ ਸਭ ਤੋਂ ਵੱਡੀ ਜਰੂਰਤ ਨੌਜਵਾਨਾਂ ਲਈ ਜਿਮ ਖੇਡ ਸਟੇਡੀਅਮ ਪੀਣ ਵਾਲੇ ਪਾਣੀ ਦੀ ਟੈਂਕੀ ਸੀਸ ਸਹੂਲਤਾਂ ਸਮੇਤ ਹੋਰ ਵੱਡੀਆਂ ਸਮੱਸਿਆਵਾਂ ਹਨ। ਜਿਨਾਂ ਦੀ ਉਹ ਆਸ ਕਰਦੇ ਹਨ ਕਿ ਆਉਣ ਵਾਲਾ ਸਰਪੰਚ ਪਿੰਡ ਦੀਆਂ ਸਮੱਸਿਆਵਾਂ ਦਾ ਹੱਲ ਕਰੇਗਾ ।