ETV Bharat / state

ਸੜਕ ਸੁਰੱਖਿਆ ਹਫ਼ਤੇ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ - ROAD SAFETY WEEK

ਬਠਿੰਡਾ ਪੁਲਿਸ ਨੇ ਸੜਕ ਸੁਰੱਖਿਆ ਹਫਤੇ ਦੇ ਮੱਦੇਨਜ਼ਰ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ।

Road Safety Week
ਬਠਿੰਡਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ (Etv Bharat)
author img

By ETV Bharat Punjabi Team

Published : Jan 15, 2025, 3:32 PM IST

ਬਠਿੰਡਾ: ਪੂਰੇ ਦੇਸ਼ ਵਿੱਚ 11 ਜਨਵਰੀ ਤੋਂ 17 ਜਨਵਰੀ ਤੱਕ ਸੜਕ ਸੁਰੱਖਿਆ ਹਫਤਾ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਟ੍ਰੈਫਿਕ ਕਰਮਚਾਰੀਆਂ, ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਥਾਂ-ਥਾਂ ਉੱਤੇ ਪ੍ਰੋਗਰਾਮ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿਉਂਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਕਾਰਨ ਬਹੁਤ ਸਾਰੇ ਹਾਦਸੇ ਹੋ ਰਹੇ ਹਨ। ਜਿਸ ਕਾਰਨ ਅਨੇਕਾਂ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਅੰਕੜਿਆਂ ਮੁਤਾਬਕ ਜੋ ਹਾਦਸਿਆਂ ਵਿੱਚ ਮੌਤਾਂ ਹੁੰਦੀਆਂ ਹਨ, ਉਨ੍ਹਾਂ ਵਿੱਚੋਂ 80 ਫੀਸਦ ਮੌਤਾਂ 20 ਤੋਂ 40 ਸਾਲ ਦੀ ਉਮਰ ਦੇ ਨੌਜਵਾਨਾਂ ਦੀਆਂ ਹੋ ਰਹੀਆਂ ਹਨ। ਇਨ੍ਹਾਂ ਅੰਕੜਿਆਂ ਤੋਂ ਸਰਕਾਰ ਵੀ ਚਿੰਤਤ ਹੈ ਅਤੇ ਇਨ੍ਹਾਂ ਹਾਦਸਿਆਂ ਨੂੰ ਰੋਕਣ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।

ਬਠਿੰਡਾ ਪੁਲਿਸ ਨੇ ਟ੍ਰੈਫਿਕ ਨਿਯਮਾਂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ (Etv Bharat)

ਲੋਕਾਂ ਨੂੰ ਕੀਤਾ ਜਾਗਰੁਕ

ਬਠਿੰਡਾ ਵਿਖੇ ਵੀ ਅੱਜ ਸੜਕ ਸੁਰੱਖਿਆ ਹਫਤਾ ਮਨਾਇਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਇਸ ਜਾਗਰੂਕ ਪ੍ਰੋਗਰਾਮ ਵਿੱਚ ਫਾਇਰ ਬ੍ਰਿਗੇਡ ਚੌਂਕ ਵਿੱਚ ਐੱਸਐੱਸਪੀ ਅਮਨੀਤ ਕੌਂਡਲ ਅਤੇ ਹੋਰ ਅਧਿਕਾਰੀ ਪਹੰਚੇ। ਜਿਨ੍ਹਾਂ ਨੇ ਟ੍ਰੈਫਿਕ ਨਿਯਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਵਹੀਕਲਾਂ ਉੱਤੇ ਰਿਫਲੈਕਟਰ ਵੀ ਲਾਏ ਗਏ। ਐੱਸਐੱਸਪੀ ਨੇ ਦੱਸਿਆ ਕਿ ਸਾਡੇ ਵੱਲੋਂ ਹਾਦਸਿਆਂ ਨੂੰ ਰੋਕਣ ਦੇ ਲਈ ਹਰ ਉਪਰਾਲੇ ਕੀਤੇ ਜਾ ਰਹੇ ਹਨ। ਖਤਰਨਾਕ ਮੌੜਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਵਿੱਚ ਸੁਧਾਰ ਕੀਤਾ ਜਾ ਸਕੇ। ਸਟੇਟ ਹਾਈਵੇ ਅਤੇ ਨੈਸ਼ਨਲ ਹਾਈਵੇਅ ਨੂੰ ਸੂਚਿਤ ਕੀਤਾ ਜਾ ਰਿਹਾ ਹੈ। ਅਸੀਂ ਮੁਲਾਜ਼ਮਾਂ ਦੀ ਗਿਣਤੀ ਵਧਾਉਣ ਲਈ ਵੀ ਸੋਚਿਆ ਤਾਂ ਜੋ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.