ETV Bharat / state

ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਆਧੁਨਿਕ ਮਸ਼ੀਨਰੀ ਦੀ ਕੋਈ ਘਾਟ ਨਹੀਂ : ਡਿਪਟੀ ਕਮਿਸ਼ਨਰ - BTAHINDA STUBBLE BURNING

ਪਰਾਲੀ ਸਾੜਨ ਨੂੰ ਲੈਕੇ ਵੱਖ-ਵੱਖ ਪਿੰਡਾ 'ਚ ਪੁਲਿਸ ਪ੍ਰਸ਼ਾਸਨ ਵੱਲੋਂ ਦੌਰਾ ਕੀਤਾ ਜਾ ਰਿਹਾ ਹੈ,ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ ਵੀ ਕਿਸਾਨਾਂ ਨੂੰ ਜਾਗਰੁਕ ਕੀਤਾ।

In view of stubble management, there is no shortage of modern machinery in the district: Deputy Commissioner
ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਆਧੁਨਿਕ ਮਸ਼ੀਨਰੀ ਦੀ ਕੋਈ ਘਾਟ ਨਹੀਂ : ਡਿਪਟੀ ਕਮਿਸ਼ਨਰ (Bathinda reporter)
author img

By ETV Bharat Punjabi Team

Published : Nov 4, 2024, 7:20 AM IST

ਬਠਿੰਡਾ: ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲਗਾਤਾਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਇਸ ਤਹਿਤ ਡਿਪਟੀ ਕਮਿਸ਼ਨਰ ਬਠਿੰਡਾ, ਸ਼ੌਕਤ ਅਹਿਮਦ ਪਰੇ ਵੱਲੋਂ ਬੀਤੇ ਦਿਨੀਂ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਗੱਲ ਬਾਤ ਕਰਦਿਆਂ ਉਹਨਾਂ ਕਿਹਾ ਕਿ ਪਰਾਲੀ ਪ੍ਰਬੰਧਨ ਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਆਧੁਨਿਕ ਮਸ਼ੀਨਰੀ ਦੀ ਕੋਈ ਘਾਟ ਨਹੀਂ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਕੋਟਬਖਤੂ ਤੇ ਆਸ-ਪਾਸ ਦੇ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਹੈ।

ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਆਧੁਨਿਕ ਮਸ਼ੀਨਰੀ ਦੀ ਕੋਈ ਘਾਟ ਨਹੀਂ : ਡਿਪਟੀ ਕਮਿਸ਼ਨਰ (Bathinda reporter)

ਪਰਾਲੀ ਸਾੜਨ ਦੇ ਮਾਮਲਿਆਂ 'ਚ ਆਈ ਗਿਰਾਵਟ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਭਗ 250 ਬੇਲਰ ਅਤੇ 4000 ਦੇ ਕਰੀਬ ਸੁਪਰ ਸੀਡਰ ਹਨ, ਜਿਨ੍ਹਾਂ ਦੀ ਵਰਤੋਂ ਕਰਨ ਲਈ ਪ੍ਰਸ਼ਾਸਨ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਤਾਰ ਪ੍ਰੇਰਿਤ ਕਰ ਰਿਹਾ ਹੈ। ਸਿਵਲ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗ ਦੇ ਠੋਸ ਉਪਰਾਲਿਆਂ ਸਦਕਾ ਬਠਿੰਡਾ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਵੱਡੀ ਗਿਰਾਵਟ ਆਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲੱਗਭਗ 262 ਦੇ ਕਰੀਬ ਨੋਡਲ ਅਫਸਰ, 25 ਕਲਸਟਰ ਅਤੇ 96 ਸਪੈਸ਼ਲ ਸੁਪਰਵਾਈਜ਼ਰਾਂ ਤੋਂ ਇਲਾਵਾ 7 ਹਾਇਰ ਆਫੀਸਰਜ਼ ਦੀਆਂ ਟੀਮਾਂ ਅਤੇ 16 ਹੋਰ ਵੱਖ-ਵੱਖ ਤਰ੍ਹਾਂ ਦੀਆਂ ਟੀਮਾਂ ਪਰਾਲੀ ਪ੍ਰਬੰਧਨ ਵਿੱਚ ਲਗਾਈਆਂ ਗਈਆਂ ਹਨ। ਉਹਨਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਭਰ 'ਚ ਅੱਗ ਬੁਝਾਉਣ ਲਈ 15 ਫਾਇਰ ਟੈਂਡਰ ਵੀ ਤਾਇਨਾਤ ਕੀਤੇ ਗਏ ਹਨ।

ਇਹਨਾਂ ਪਿੰਡਾਂ 'ਚ ਕੀਤਾ ਦੌਰਾ

ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਤਰ੍ਹਾਂ ਡੰਪ ਬਣਾਏ ਗਏ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਨੰਗਲਾ, ਕੋਟਸ਼ਮੀਰ, ਕੋਟਫੱਤਾ, ਜੀਦਾ ਅਤੇ ਨਥੇਹਾ ਵਿਖੇ 2-2 ਅਤੇ ਪਿੰਡ ਘੁੱਦਾ ਵਿਖੇ ਪਰਾਲੀ ਦੀ ਸੰਭਾਲ ਲਈ 3 ਡੰਪ ਬਣਾਏ ਗਏ ਹਨ।ਉਹਨਾਂ ਅੱਗੇ ਦੱਸਿਆ ਕਿ ਪਿੰਡ ਸੀਂਗੋ, ਜੱਜਲ, ਸੰਗਤ ਮੰਡੀ, ਜੋਧਪੁਰ ਰਮਾਣਾ, ਬੱਲੂਆਣਾ, ਨਰੂਆਣਾ ਸਹਿਣੇਵਾਲਾ, ਚੱਕ ਹੀਰਾ ਸਿੰਘ ਵਾਲਾ, ਸੀਰੀਏਵਾਲਾ, ਕਾਲਝਰਾਣੀ, ਰਾਮਪੁਰਾ ਰੋਡ ਨੇੜੇ ਹੋਟਮਿਕਸ, ਲਹਿਰੀ, ਜੋਗੇ ਵਾਲਾ, ਬਹਿਮਣ ਦੀਵਾਨਾ ਅਤੇ ਦੇਸੋਜੋਧਾ (ਡੱਬਵਾਲੀ) ਵਿਖੇ 1-1 ਪਰਾਲੀ ਦੀ ਸਾਂਭ-ਸੰਭਾਲ ਲਈ ਡੰਪ ਬਣਾਇਆ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.