ਬਠਿੰਡਾ: ਹਰਿਆਣਾ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ। ਅਪਰੇਸ਼ਨ ਸੀਲ ਤਹਿਤ ਬਠਿੰਡਾ ਪੁਲਿਸ ਵੱਲੋਂ ਅੱਠ ਇੰਟਰਸਟੇਟ ਨਾਕੇ ਲਗਾਏ ਗਏ। ਇਹਨਾਂ ਇੰਟਰਸਟੇਟ ਨਾਕਿਆਂ ਦੀ ਨਿਗਰਾਨੀ ਖੁਦ ਐਸਐਸਪੀ ਬਠਿੰਡਾ ਅਮਨੀਤ ਕੋਂਡਲ ਵੱਲੋਂ ਕੀਤੀ ਗਈ।
ਅਪਰੇਸ਼ਨ ਸੀਲ ਤਹਿਤ ਅੱਠ ਇੰਟਰਸਟੇਟ ਨਾਕੇ: ਬਠਿੰਡਾ ਦੇ ਡੂਮ ਵਾਲੀ ਵਿਖੇ ਪਹੁੰਚੇ ਐਸਐਸਪੀ ਬਠਿੰਡਾ ਅਮਨੀਤ ਕੌਡਲ ਨੇ ਕਿਹਾ ਕਿ ਆਪਰੇਸ਼ਨ ਸੀਲ ਤਹਿਤ ਅੱਜ ਅੱਠ ਇੰਟਰਸਟੇਟ ਨਾਕੇ ਲਗਾਏ ਗਏ ਹਨ। ਇਹਨਾਂ ਨਾਕਿਆਂ ਉੱਤੇ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਿਆ ਜਾ ਸਕੇ। ਹਰਿਆਣਾ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਨਾਕਾਬੰਦੀ ਕੀਤੀ ਗਈ। ਉਹਨਾਂ ਕਿਹਾ ਕਿ ਕਿਸੇ ਵੀ ਹਾਲਾਤ ਵਿੱਚ ਅਪਰਾਧਿਕ ਬਿਰਤੀ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਕਾਨੂੰਨ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
- ਮਾਨ ਸਰਕਾਰ ਨੇ ਸਿੱਖ ਸੰਗਤਾਂ ਨੂੰ ਦਿੱਤਾ ਵੱਡਾ ਤੋਹਫਾ, ਬਾਬਾ ਬੁੱਢਾ ਜੀ ਦੇ ਧਾਰਮਿਕ ਸਥਾਨ ਰਮਦਾਸ ਸਾਹਿਬ ਵਿਖੇ ਸ਼ੁਰੂ ਹੋਵੇਗਾ ਇਹ ਕੰਮ - Big announcement Kuldeep Dhaliwal
- ਡਾਕਟਰਾਂ ਵਲੋਂ ਹੜਤਾਲ ਉੱਤੇ ਜਾਣ ਉੱਤੇ ਬੋਲੇ ਵਿਧਾਇਕ ਚਰਨਜੀਤ, ਸੁਣੋ ਕੀ ਕਿਹਾ - Statement issued by Charanjit Singh
- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਵੱਖ ਵੱਖ ਮੰਗਾਂ ਨੂੰ ਲੈ ਕੇ ਘੇਰਿਆ ਥਾਣਾ ਬਿਆਸ, ਜਾਣੋ ਕਿਹੜੀ ਸਹਿਮਤੀ ਤੋਂ ਬਾਅਦ ਚੁੱਕਿਆ ਧਰਨਾ - FARMERS PROTEST AGAINST BEAS POLICE
ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ’ਨਾਕੇ’: ਦੱਸ ਦਈਏ ਪੂਰੇ ਪੰਜਾਬ ਵਿੱਚ ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਸਮਕਾਲੀ ਤਰੀਕੇ ਨਾਲ ਚਲਾਇਆ ਗਿਆ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਸੀਨੀਅਰ ਪੁਲਿਸ ਸੁਪਰਡੰਟਾਂ ਨੂੰ ‘ਆਪ੍ਰੇਸ਼ਨ ਸੀਲ-8’ ਦੇ ਹਿੱਸੇ ਵਜੋਂ ਪ੍ਰਭਾਵਸ਼ਾਲੀ ਨਕਾਬੰਦੀ ਨੂੰ ਯਕੀਨੀ ਬਣਾਉਣ ਲਈ ਸਰਹੱਦੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਦੇ ਆਪਣੇ ਹਮਰੁਤਬਾ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਸਬੰਧਤ ਜ਼ਿਲ੍ਹਿਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕਾ ਆਪ੍ਰੇਸ਼ਨ ਚਲਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ’ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।