ਬਠਿੰਡਾ: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਲੈ ਕੇ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਚੋਣ ਅਧਿਕਾਰੀ ਜਸਪ੍ਰੀਤ ਸਿੰਘ ਅਤੇ ਐਸਐਸਪੀ ਬਠਿੰਡਾ ਦੀਪਕ ਪਰਿਕ ਵੱਲੋਂ ਕੀਤੀ ਗਈ। ਪੁਲਿਸ ਲਾਈਨ ਬਠਿੰਡਾ ਤੋਂ ਸ਼ੁਰੂ ਹੋਇਆ ਇਹ ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੀ ਗੁਜ਼ਰਿਆ।
ਚੋਣ ਕਮਿਸ਼ਨ ਵੱਲੋਂ ਟੋਲ ਫਰੀ ਨੰਬਰ ਜਾਰੀ: ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ ਨੂੰ ਲੈ ਕੇ ਇਹ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਤਾਂ ਜੋ ਕੋਈ ਸਮਾਜ ਵਿਰੋਧੀ ਅਨਸਰ ਅਣਸਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ। ਹਰਿਆਣਾ ਬਾਰਡਰ ਨਾਲ ਲੱਗਦੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਵੀ ਬੈਠਕਾਂ ਦਾ ਦੌਰ ਜਾਰੀ ਹੈ ਤਾਂ ਜੋ ਚੋਣ ਜਾਬਤਾ ਲਾਗੂ ਕੀਤਾ ਜਾ ਸਕੇ। ਚੋਣ ਕਮਿਸ਼ਨ ਵੱਲੋਂ ਟੋਲ ਫਰੀ ਨੰਬਰ ਜਾਰੀ ਕੀਤਾ ਗਿਆ ਹੈ। ਜੇਕਰ ਕੋਈ ਵਿਅਕਤੀ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਦਾ ਹੈ ਤਾਂ ਨੰਬਰ ਉੱਤੇ ਸੂਚਿਤ ਕੀਤਾ ਜਾ ਸਕਦਾ ਹੈ ਅਤੇ ਕੁਝ ਘੰਟਿਆਂ ਬਾਅਦ ਹੀ ਚੋਣ ਕਮਿਸ਼ਨ ਵੱਲੋਂ ਉਸ ਸ਼ਿਕਾਇਤ ਦੇ ਉੱਪਰ ਕਾਰਵਾਈ ਕੀਤੀ ਜਾਵੇਗੀ।
- ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮਾਨਸਾ ਪੁਲਿਸ ਤੇ ਕੇਂਦਰੀ ਸੁਰੱਖਿਆ ਬਲਾਂ ਨੇ ਕੱਢਿਆ ਫਲੈਗ ਮਾਰਚ - Mansa Police and CSF
- ਲੁਧਿਆਣਾ ਪੰਜਾਬ ਦੇ ਸੰਵੇਦਨਸ਼ੀਲ ਲੋਕ ਸਭਾ ਹਲਕਿਆਂ ਵਿੱਚੋਂ ਇੱਕ, ਸ਼ਹਿਰ 'ਚ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਵਾਉਣ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ - police took out a flag march
- ਗੁਰੂ ਨਗਰੀ 'ਚ ਦਿਨ ਦਿਹਾੜੇ ਨੌਜਵਾਨ ਦਾ ਕਤਲ, ਅਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਵਿਅਕਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ - Yout Shot Dead in amritsar
ਸਖਤ ਐਕਸ਼ਨ: ਐਸਐਸਪੀ ਬਠਿੰਡਾ ਦੀਪਕ ਪਾਰਕ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇੰਟਰਸਟੇਟ ਨਾਕਿਆਂ ਦੇ ਨਾਲ ਨਾਲ ਰਾਤ ਦੀ ਪੈਟਰੋਲਿੰਗ ਜਾਰੀ ਹੈ। ਇਸ ਤੋਂ ਇਲਾਵਾ ਵੱਡੇ ਪੱਧਰ ਉੱਤੇ ਅਸਲਾ ਲਾਇਸੰਸ ਜਮ੍ਹਾਂ ਕਰਵਾਏ ਜਾ ਰਹੇ ਹਨ ਅਤੇ ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਉਹਨਾਂ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆਉਣ ਜੇਕਰ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ। ਚੋਣਾਂ ਦੌਰਾਨ ਬਾਹਰੀ ਸੂਬਿਆਂ ਤੋਂ ਆਉਣ ਵਾਲੀ ਸ਼ਰਾਬ ਉੱਤੇ ਵੀ ਪੈਣੀ ਨਜ਼ਰ ਰੱਖੀ ਜਾਵੇਗੀ।