ਬਠਿੰਡਾ: 15 ਅਕਤੂਬਰ ਨੂੰ ਪੰਜਾਬ ਭਰ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਪ੍ਰਬੰਧਾਂ ਦੇ ਚਲਦੇ ਹੀ ਅੱਜ ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਵਿੱਚ ਪੰਚਾਇਤੀ ਚੋਣਾਂ ਦੌਰਾਨ ਡਿਊਟੀ ਨਿਭਾਉਣ ਵਾਲੇ ਸਿਵਲ ਅਤੇ ਪੁਲਿਸ ਕਰਮਚਾਰੀਆਂ ਨੂੰ ਪ੍ਰਸ਼ਾਸਨ ਵੱਲੋ ਬਰੀਫ ਕਰਨ ਉਪਰੰਤ ਪੰਚਾਇਤੀ ਚੋਣਾਂ ਦਾ ਲੋੜੀਦਾ ਸਮਾਨ ਉਪਲੱਬਧ ਕਰਾਇਆ ਗਿਆ।
ਪੁਲਿਸ ਫੋਰਸ ਤਾਇਨਾਤ
ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਅਮਨੀਤ ਕੋਂਡਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਬਠਿੰਡਾ ਜ਼ਿਲ੍ਹੇ ਵਿੱਚ ਨੌ ਡਿਸਪੈਚ ਸੈਂਟਰ ਬਣਾਏ ਗਏ ਹਨ। ਜ਼ਿਲ੍ਹਾ ਬਠਿੰਡਾ ਅੰਦਰ ਦੋ ਐੱਸਪੀ ਅਤੇ 16 ਡੀਐੱਸਪੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਜ਼ਿਲ੍ਹੇ ਦੀ ਵਿੱਚ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਨਿਗਰਾਨੀ ਕੀਤੀ ਜਾਵੇਗੀ। ਇਸ ਚੋਣ ਦੌਰਾਨ 80 ਪ੍ਰਤੀਸ਼ਤ ਬਠਿੰਡਾ ਜਿਲ੍ਹੇ ਦੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਪੁਲਿਸ ਦਾ ਪ੍ਰਬੰਧ ਪੂਰਾ
ਸੁਰੱਖਿਆ ਦੇ ਮੱਦੇਨਜ਼ਰ 1600 ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 150 ਦੇ ਕਰੀਬ ਮੁਲਾਜ਼ਮ ਚੰਡੀਗੜ੍ਹ ਤੋਂ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਅੱਤ ਸੰਵੇਦਨਸ਼ੀਲ 74 ਥਾਵਾਂ ਹਨ ਅਤੇ ਸੰਵੇਦਨਸ਼ੀਲ 73 ਥਾਵਾਂ ਚੁਣੀਆਂ ਗਈਆਂ ਹਨ। ਜਿੱਥੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਇਸ ਤੋਂ ਇਲਾਵਾ 26 ਫਲਾਇੰਗ ਸਕਾਡ ਟੀਮਾਂ ਬਣਾਈਆਂ ਗਈਆਂ ਹਨ ਜੋ ਜ਼ਿਲ੍ਹੇ ਵਿੱਚ ਲਗਾਤਾਰ ਕੰਮ ਕਰਨਗੀਆਂ। ਜ਼ਿਲ੍ਹੇ ਦੇ ਪੁਲਿਸ ਕੰਟਰੋਲ ਰੂਮ ਤੋਂ ਹਰ ਇੱਕ ਘੰਟੇ ਬਾਅਦ ਅਪਡੇਟ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਜੇਕਰ ਅਣਸਖਾਵੀਂ ਵੀ ਕੋਈ ਘਟਨਾ ਵਾਪਰਦੀ ਹੈ ਤਾਂ ਤੁਰੰਤ ਪੁਲਿਸ ਕੰਟਰੋਲ ਰੂਮ ਉੱਤੇ ਸੂਚਿਤ ਕੀਤਾ ਜਾ ਸਕਦਾ ਹੈ।
- ਪੰਚਾਇਤੀ ਚੋਣਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ ਸਵੇਰੇ 8 ਤੋਂ 4 ਵਜੇ ਤੱਕ ਬੈਲਟ ਪੇਪਰ ਨਾਲ ਵੋਟਿੰਗ, ਉਸੇ ਦਿਨ ਆਉਣਗੇ ਨਤੀਜੇ
- ਕਾਂਗਰਸ ਵੱਲੋਂ ਪੰਚਾਇਤ ਚੋਣਾਂ ਟਾਲਣ ਦੀ ਮੰਗ, ਆਗੂ ਪ੍ਰਤਾਪ ਸਿੰਘ ਬਾਜਵਾ ਨੇ 3 ਹਫ਼ਤੇ ਲਈ ਚੋਣਾਂ ਮੁਲਤਵੀ ਕਰਨ ਦੀ ਕੀਤੀ ਮੰਗ
- ਭਲਕੇ ਪੂਰੇ ਪੰਜਾਬ ਵਿੱਚ ਹੋਣਗੀਆਂ ਪੰਚਾਇਤੀ ਚੋਣਾਂ, ਹਾਈਕੋਰਟ ਨੇ ਚੋਣਾਂ ਦਾ ਵਿਰੋਧ ਕਰਨ ਵਾਲੀਆਂ ਪਟੀਸ਼ਨਾਂ ਕੀਤੀਆਂ ਰੱਦ
ਇਸ ਮੌਕੇ ਏਡੀਸੀ ਵਿਕਾਸ ਆਰਪੀ ਸਿੰਘ ਨੇ ਕਿਹਾ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸੁਰੱਖਿਆ ਦੇ ਮੱਦੇਨਜ਼ਰ ਵੀ ਫੋਰਸ ਤਾਇਨਾਤ ਕੀਤੀ ਗਈ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਵੋਟ ਦਾ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਪੰਚਾਇਤੀ ਚੋਣਾਂ ਨੂੰ ਨੇਪਰੇ ਚਾੜਨ।