ਮੋਗਾ: ਇਸ ਮਾਰਚ ਦੋਰਾਨ ਲਗਭਗ 300 ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ ਜੋ ਕਿ ਪੁਲਿਸ ਦੀ ਮਜ਼ਬੂਤ ਮੌਜੂਦਗੀ ਨੂੰ ਯਕੀਨੀ ਬਣਾਉਂਦੇ ਹੋਏ ਅਤੇ ਖੇਤਰ ਵਿੱਚ ਸੁਰੱਖਿਆ ਅਤੇ ਚੌਕਸੀ ਦਾ ਸੁਨੇਹਾ ਦਿੱਤਾ ਗਿਆ। ਮੋਗਾ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਚੋਣਾਂ ਤੋਂ ਪਹਿਲਾ ਅਤਿ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ ਹੈ।
ਅਤਿ ਸੰਵੇਦਨਸ਼ੀਲ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ
ਆਗਾਮੀ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਅੱਜ ਮਿਤੀ 12.10.2024 ਨੂੰ ਮੋਗਾ ਪੁਲਿਸ ਵੱਲੋਂ ਸ੍ਰੀ ਅਜੈ ਗਾਂਧੀ, ਆਈ.ਪੀ.ਐਸ, ਐਸ.ਐਸ.ਪੀ, ਮੋਗਾ ਦੀ ਅਗਵਾਈ ਹੇਠ ਸਬ-ਡਵੀਜ਼ਨ ਧਰਮਕੋਟ ਅਤੇ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਅਤਿ ਸੰਵੇਦਨਸ਼ੀਲ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਮਾਰਚ ਦੋਰਾਨ ਲਗਭਗ 300 ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ, ਜੋ ਕਿ ਪੁਲਿਸ ਦੀ ਮਜ਼ਬੂਤ ਮੌਜੂਦਗੀ ਨੂੰ ਯਕੀਨੀ ਬਣਾਉਂਦੇ ਹੋਏ ਅਤੇ ਖੇਤਰ ਵਿੱਚ ਸੁਰੱਖਿਆ ਅਤੇ ਚੌਕਸੀ ਦਾ ਸੁਨੇਹਾ ਦਿੱਤਾ ਗਿਆ।
ਕਾਨੂੰਨ ਵਿਵਸਥਾ ਭੰਗ
ਫਲੈਗ ਮਾਰਚ ਦੌਰਾਨ ਐਸ.ਐਸ.ਪੀ ਮੋਗਾ ਨੇ ਸਖ਼ਤ ਅਤੇ ਸਪੱਸ਼ਟ ਸੰਦੇਸ਼ ਦਿੱਤਾ ਕਿ ਚੋਣਾਂ ਦੌਰਾਨ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਸ਼ਾਂਤੀਪੂਰਨ ਮਾਹੌਲ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਕਾਨੂੰਨ ਵਿਵਸਥਾ ਭੰਗ ਕਰਨ ਜਾਂ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਅਮਨ-ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ
ਐਸ.ਐਸ.ਪੀ ਮੋਗਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੀ ਪਸੰਦ ਦੇ ਉਮੀਦਵਾਰ ਨੂੰ ਵੋਟ ਪਾਉਣ ਦਾ ਅਧਿਕਾਰ ਹੈ ਅਤੇ ਕਿਸੇ ਨੂੰ ਵੀ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਜਾਂ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੋਗਾ ਪੁਲਿਸ ਚੋਣਾਂ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹੈ, ਇਹ ਯਕੀਨੀ ਬਣਾਉਣ ਲਈ ਕਿ ਸਾਰੇ ਵੋਟਰ ਬਿਨਾਂ ਕਿਸੇ ਰੁਕਾਵਟ ਦੇ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਣ।