ਰੂਪਨਗਰ: ਖਾਲਸੇ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਹਰ ਸਾਲ ਵਾਂਗ ਇਸ ਵਾਰ ਵੀ 21 ਤੋਂ 23 ਮਾਰਚ ਤੱਕ ਕੀਰਤਪੁਰ ਸਾਹਿਬ ਅਤੇ 24 ਤੋਂ 26 ਮਾਰਚ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਥੇ ਹੀ ਅੱਜ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਅਕਾਲਪੁਰੀ ਸਾਹਿਬ ਵਿਖੇ ਅਖੰਡ ਪਾਠ ਆਰੰਭ ਹੋ ਕੇ ਤੇ ਹੋਲੇ ਮਹੱਲੇ ਦੀ ਸ਼ੁਰੂਆਤ ਹੋਈ ।
ਇਤਿਹਾਸਿਕ ਨਗਾੜੇ ਵਜਾਉਣ ਤੋਂ ਬਾਅਦ ਸ਼ੁਰੂਆਤ: ਛੇ ਦਿਨਾਂ ਤੱਕ ਚੱਲਣ ਵਾਲੇ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਵਿਸ਼ਵ ਪ੍ਰਸਿੱਧ ਹੋਲੇ ਮਹੱਲੇ ਦੀ ਰਾਤ 12 ਵਜੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਪੰਜ ਇਤਿਹਾਸਿਕ ਨਗਾੜੇ ਵਜਾਉਣ ਤੋਂ ਬਾਅਦ ਸ਼ੁਰੂਆਤ ਹੋ ਗਈ। ਇਸ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਹੋਲੇ-ਮਹੱਲੇ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਤਿਉਹਾਰ ਹੋਲੇ-ਮਹੱਲੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਅੱਜ ਹੋਲਾ-ਮਹੱਲਾ ਦਾ ਪਹਿਲਾ ਦਿਨ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਵੇਗਾ ਜਿੱਥੇ ਅੱਜ ਅਖੰਡ ਪਾਠ ਸਾਹਿਬ ਰੱਖੇ ਜਾਣਗੇ ਅਤੇ 24 ਮਾਰਚ ਨੂੰ ਭੋਗ ਪਾਏ ਜਾਣ ਤੋਂ ਬਾਅਦ ਇਹ ਜੋੜ ਮੇਲਾ ਤਿੰਨ ਦਿਨਾਂ ਲਈ ਸ੍ਰੀ ਅਨੰਦਪੁਰ ਸਾਹਿਬ ਲਈ ਸ਼ੁਰੂ ਹੋਵੇਗਾ। 26 ਤਰੀਕ ਨੂੰ ਮਹੱਲਾ ਪੂਰੇ ਜਾਹੋ ਜਲਾਲ ਦੇ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਸ਼ੁਰੂ ਹੋਵੇਗਾ ਤੇ ਚਰਨ ਗੰਗਾ ਸਟੇਡੀਅਮ ਜਾ ਕੇ ਸਮਾਪਤ ਹੋਵੇਗਾ ਤੇ ਨਿਹੰਗ ਸਿੰਘ ਗਤਕੇ ਅਤੇ ਮਾਰਸ਼ਲ ਆਰਟ ਦੇ ਕਰੱਤਬ ਦਿਖਾਉਣਗੇ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਐਸਜੀਪੀਸੀ ਮੈਂਬਰ ਤੋਂ ਇਲਾਵਾ ਕਈ ਧਾਰਮਿਕ ਸ਼ਖ਼ਸੀਅਤਾਂ ਇਸ ਸਮਾਗਮ ਵਿੱਚ ਸ਼ਾਮਲ ਹੋਈਆਂ। 6 ਦਿਨ ਤੱਕ ਚੱਲਣ ਵਾਲੇ ਇਸ ਹੋਲੇ-ਮਹੱਲੇ ਦੌਰਾਨ ਐਸਜੀਪੀਸੀ ਵੱਲੋਂ ਮੁਕੰਮਲ ਤਿਆਰੀਆਂ ਹਨ।ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਰਾਤ 12 ਵਜੇ ਪੰਜ ਨਗਾੜੇ ਵਜਾਉਣ ਨਾਲ ਹੋਲਾ-ਮਹੱਲਾ ਦੀ ਸ਼ੁਰੂਆਤ ਹੋ ਗਈ। ਇਸ ਤੋਂ ਪਹਿਲਾਂ ਧਾਰਮਿਕ ਦੀਵਾਨ ਵੀ ਸਜਾਏ ਗਏ। 21 ਮਾਰਚ ਯਾਨੀ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਅਖੰਡ ਪਾਠ ਰੱਖੇ ਜਾਣਗੇ ਤੇ 23 ਮਾਰਚ ਨੂੰ ਭੋਗ ਪਾਉਣ ਤੋਂ ਬਾਅਦ 24 ਮਾਰਚ ਤੋਂ ਇਹ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਜਾਵੇਗਾ ਜਿੱਥੇ 24 ਮਾਰਚ ਨੂੰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਰੱਖੇ ਜਾਣਗੇ ਤੇ 26 ਮਾਰਚ ਨੂੰ ਭੋਗ ਪਾਏ ਜਾਣਗੇ।
ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ : ਉਥੇ ਹੀ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਤਿਉਹਾਰ ਹੋਲੇ ਮਹੱਲੇ ਦੀਆਂ ਦਿੱਤੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੂੰ ਆਪਸ ਵਿੱਚ ਵੰਡਣ ਦਾ ਕੀਤਾ ਜਾ ਰਿਹਾ ਹੈ ਯਤਨ ਪ੍ਰੰਤੂ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦਾ ਓਟ ਆਸਰਾ ਲੈ ਕੇ ਨਿਜੀ ਵਖਰੇਵਿਆਂ ਤੋਂ ਉੱਪਰ ਉੱਠਣਾ ਚਾਹੀਦਾ ਹੈ। ਉਹਨਾਂ ਸਮੁੱਚੀ ਸਿੱਖ ਸੰਗਤ ਨੂੰ ਇੱਕ ਝੰਡੇ ਥੱਲੇ ਇਕੱਤਰ ਹੋਣ ਦੀ ਅਪੀਲ ਕੀਤੀ ਹੈ।
ਬੰਦੀ ਸਿੰਘਾਂ ਦੀ ਰਿਹਾਈ : ਡਿਬਰੂਗੜ੍ਹ ਦੀ ਜੇਲ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਤੇ ਸਰਕਾਰ ਵੱਲੋਂ ਐਨਐਸਏ ਦੁਬਾਰਾ ਲਗਾਏ ਜਾਣ ਦਾ ਐਡਵੋਕੇਟ ਧਾਮੀ ਨੇ ਤਿੱਖਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਸਿੱਖ ਨੌਜਵਾਨ ਤੇ ਐਨਐਸਏ ਵਰਗਾ ਕਾਨੂੰਨ ਲਗਾਉਣਾ ਗੈਰ ਵਾਜਿਬ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੇ ਉੱਤੇ ਪਏ ਕੇਸਾਂ ਦੀ ਪੈਰਵੀ ਕੀਤੀ ਜਾ ਰਹੀ ਹੈ।