ਅੰਮ੍ਰਿਤਸਰ: ਅੰਮ੍ਰਿਤਸਰ ਸ਼ਹਿਰ ਵਿੱਚ ਪਿਛਲੇ ਕਈ ਹਫਤਿਆਂ ਤੋਂ ਕੁਝ ਨੌਜਵਾਨਾਂ ਵੱਲੋਂ ਰਾਤ ਦੇ ਸਮੇਂ ਮੋਬਾਇਲ ਚੋਰੀ ਅਤੇ ਗਹਿਣੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਜਿਸ ਨੂੰ ਲੈ ਕੇ ਪੁਲਿਸ ਵੀ ਇਨ੍ਹਾਂ ਨੌਜਵਾਨਾਂ ਤੋਂ ਪਰੇਸ਼ਾਨ ਨਜ਼ਰ ਆ ਰਹੀ ਸੀ। ਪਰ ਅੰਮ੍ਰਿਤਸਰ ਸੁਲਤਾਨਵਿੰਡ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ। ਜਦੋਂ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਸਿਟੀ ਵਨ ਡਾਕਟਰ ਦਰਪਣ ਆਲੂਵਾਲੀਆ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕਈ ਹਫਤਿਆਂ ਤੋਂ ਅੰਮ੍ਰਿਤਸਰ ਸ਼ਹਿਰ ਵਿੱਚ ਰਾਤ ਦੇ ਸਮੇਂ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਸਖ਼ਤੀ ਨਾਲ ਕੀਤੀ ਜਾ ਰਹੀ ਚੈਕਿੰਗ ਦੌਰਾਨ ਪੁਲਿਸ ਨੂੰ ਸਫਲਤਾ ਹਾਸਿਲ ਹੋਈ। ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ। ਜਿਨਾਂ ਦੇ ਕੋਲੋਂ ਕਿ 40 ਦੇ ਕਰੀਬ ਮੋਬਾਇਲ ਫੋਨ ਵੀ ਬਰਾਮਦ ਕੀਤੇ ਹਨ ਅਤੇ ਕੁਝ ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਹਨ।
ਚੋਰੀ ਦੀਆਂ ਵਾਰਦਾਤਾਂ: ਪੁਲਿਸ ਅਧਿਕਾਰੀ ਡਾ.ਦਰਪਣ ਆਹਲੂਵਾਲੀਆਂ ਨੇ ਦੱਸਿਆ ਕਿ ਪੁੱਛ ਕੇ ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਨੌਜਵਾਨਾਂ ਵੱਲੋਂ 700 ਦੇ ਕਰੀਬ ਮੋਬਾਇਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਦੌਰਾਨ ਇਨ੍ਹਾਂ ਵੱਲੋਂ ਕਈ ਕੀਮਤੀ ਗਹਿਣੇ ਵੀ ਚੋਰੀ ਕੀਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੇ ਕਾਲਾ ਕੱਛਾ ਗੈਂਗ ਤੋਂ ਪ੍ਰਭਾਵਿਤ ਹੋ ਕੇ ਹੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਵੱਲੋਂ ਪਹਿਲਾਂ ਵੀ ਛੋਟੀਆਂ-ਮੋਟੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਸੀ। ਜਿਸ ਕਰਕੇ ਇਨ੍ਹਾਂ ਤੇ ਵੱਖ-ਵੱਖ ਥਾਣਿਆਂ ਦੇ ਵਿੱਚ ਪਹਿਲਾਂ ਤੋਂ ਵੀ ਮਾਮਲੇ ਦਰਜ ਹਨ।
40 ਮੋਬਾਇਲ ਫੋਨ ਬਰਾਮਦ: ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਕੁਲਦੀਪ ਸਿੰਘ ਉਰਫ ਦੀਪੂ ਆਕਾਸ਼ਦੀਪ ਸਿੰਘ ਉਰਫ ਕਾਸ਼ੀ ਅਤੇ ਸਿਮਰਨ ਸਿੰਘ ਉਰਫ ਸਿੰਮੂ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੱਸਿਆ ਫਿਲਹਾਲ ਇਨ੍ਹਾਂ ਦੇ ਕੋਲੋਂ 40 ਮੋਬਾਇਲ ਫੋਨ ਬਰਾਮਦ ਦੇ ਘਰ ਲਏ ਗਏ ਹਨ। ਪੁਲਿਸ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ। ਜਦੋਂ ਇਹ ਵਿਅਕਤੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਜਾਂਦੇ ਸਨ। ਉਦੋਂ ਘਰ ਦੇ ਮੈਂਬਰਾਂ ਨੂੰ ਕੋਈ ਸਪਰੇ ਤਾਂ ਨਹੀਂ ਸੀ ਕਰਦੇ ਇਸ ਸਬੰਧੀ ਜਾਂਚ ਚੱਲ ਰਹੀ ਹੈ ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਅੰਮ੍ਰਿਤਸਰ ਸ਼ਹਿਰ ਵਿੱਚ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ: ਜ਼ਿਕਰਯੋਗ ਹੈ ਕਿ ਇੱਕ ਪਾਸੇ ਪੂਰੇ ਦੇਸ਼ ਦੇ ਵਿੱਚ ਚੋਣ ਜਾਬਤਾ ਲੱਗਾ ਹੋਇਆ ਹੈ ਤੇ ਦੂਸਰੇ ਪਾਸੇ ਅੰਮ੍ਰਿਤਸਰ ਸ਼ਹਿਰ ਵਿੱਚ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੇ ਪੁਲਿਸ ਤੇ ਸਵਾਲੀਆ ਨਿਸ਼ਾਨ ਖੜੇ ਕਰ ਰਹੇ ਸਨ। ਇਸ ਦੌਰਾਨ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਸਖ਼ਤੀ ਨਾਲ ਚੈਕਿੰਗ ਕਰਦੇ ਹੋਏ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਵੱਲੋਂ ਵੱਡੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਸੀ। ਇਹ ਤਿੰਨ ਨੌਜਵਾਨ ਜਿਆਦਾਤਰ ਮੋਬਾਇਲ ਫੋਨ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਦਾ ਕਹਿਣਾ ਹੈ ਕਿ ਹੁਣ ਇਨ੍ਹਾਂ ਤੇ ਮਾਮਲਾ ਦਰਜ ਕਰਕੇ ਅੱਗੇ ਹੋਰ ਵੀ ਜਾਂਚ ਕੀਤੀ ਜਾ ਰਹੀ ਹੈ। ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਤੋਂ ਹੋਰ ਕੀ ਕੁਝ ਬਰਾਮਦ ਹੁੰਦਾ ਹੈ।
- ਕਪੂਰਥਲਾ 'ਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦਾ ਬਿਆਨ, ਕਿਹਾ- ਕੁਲਬੀਰ ਜ਼ੀਰਾ ਨੂੰ ਰਾਣਾ ਗੁਰਜੀਤ ਦੇ ਕਹਿਣ ਉੱਤੇ ਮਿਲੀ ਲੋਕ ਸਭਾ ਟਿਕਟ - Lok Sabha ticket 2024
- ਵੰਡਿਆ ਗਿਆ ਡੇਰਾ ਸੱਚਾ ਸੌਦਾ ਵੋਟ ਬੈਂਕ ! ਕੀ ਇਸ ਵਾਰ ਡੇਰਾ ਸੱਚਾ ਸੌਦਾ ਕਰੇਗਾ ਸਿਆਸੀ ਪਾਰਟੀਆਂ ਦਾ ਸਮਰਥਨ- ਵੇਖੋ ਵਿਸ਼ੇਸ਼ ਰਿਪੋਰਟ - Lok Sabha Election 2024
- ਅਪਾਹਜਾਂ ਲਈ ਖੁਸ਼ਖਬਰੀ, ਕਿਰਾਏ 'ਚ ਰਿਆਇਤ ਦੇ ਨਾਲ-ਨਾਲ ਟਰੇਨਾਂ 'ਚ ਮਿਲੇਗਾ ਕੋਟਾ, ਜਾਣੋ ਇਹ ਸ਼ਰਤ - Rail Quota For Differently Abled