ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਅਗਵਾਈ ਵਿੱਚ ਮੋਦੀ ਅਤੇ ਖੱਟਰ ਸਰਕਾਰ ਵੱਲੋਂ ਹਰਿਆਣਾ -ਪੰਜਾਬ ਦੇ ਸ਼ੰਭੂ, ਖਨੌਰੀ, ਡੱਬਵਾਲੀ, ਫਤਿਆਬਾਦ ਆਦਿ ਥਾਵਾਂ 'ਤੇ ਦਿੱਲੀ ਜਾ ਰਹੇ ਕਿਸਾਨਾਂ ਉੱਪਰ ਅੱਥਰੂ ਗੈਸ ਦੇ ਗੋਲੇ ਵਰ੍ਹਾਉਣ, ਪਾਣੀ ਦੀਆਂ ਬੁਛਾੜਾਂ ਛੱਡਣ,ਪਲਾਸਟਿਕ ਦੀਆਂ ਗੋਲੀਆਂ, ਹਰਿਆਣਾ ਵੱਲ ਜਾਂਦੇ ਸਾਰੇ ਰਸਤੇ ਬੰਦ ਕਰਨ ਖ਼ਿਲਾਫ਼ ਬਰਨਾਲਾ ਰੇਲਵੇ ਸਟੇਸ਼ਨ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਅਗਵਾਈ ਵਿੱਚ 12 ਵਜੇ ਤੋਂ 3 ਵਜੇ ਤੱਕ ਰੇਲਾਂ ਦਾ ਮੁਕੰਮਲ ਚੱਕਾ ਜਾਮ ਕੀਤਾ ਗਿਆ। ਇਸ ਰੇਲ ਚੱਕਾ ਜਾਮ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਕਾਫ਼ਲਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।
ਇਸ ਸਮੇਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਧਨੇਰ ਨੇ ਮੋਦੀ ਹਕੂਮਤ ਦੇ ਜਾਬਰ ਫਾਸ਼ੀ ਕਦਮਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਾਰੀਆਂ ਰੋਕਾਂ ਖ਼ਤਮ ਕਰਕੇ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਦੇਣ ਦੀ ਜ਼ੋਰਦਾਰ ਮੰਗ ਕੀਤੀ। ਆਗੂਆਂ ਕਿਹਾ ਕਿ ਜਿਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤਾ ਸੀ, ਉਹ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਹਿ ਕੀਤੀਆਂ ਸਾਂਝੀਆਂ ਸਾਰੇ ਕਿਸਾਨਾਂ ਦੀਆਂ ਮੰਗਾਂ ਹਨ। ਸਾਰੀਆਂ ਫ਼ਸਲਾਂ ਤੇ ਐਮਐਸਪੀ,ਸਰਕਾਰੀ ਖ੍ਰੀਦ ਦੀ ਗਰੰਟੀ,ਕਿਸਾਨਾਂ-ਮਜਦੂਰਾਂ ਦੀ ਕਰਜ਼ ਮੁਆਫ਼ੀ, ਬਿਜਲੀ ਬਿਲ-2020 ਰੱਦ ਕਰਨ, ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਦਿਵਾਉਣ, ਅਜੈ ਮਿਸ਼ਰਾ ਟੈਣੀ ਨੂੰ ਕੇਂਦਰੀ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਨ, ਸ਼ਹੀਦ ਕਿਸਾਨ ਪ੍ਰੀਵਾਰਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ ਸਹਾਇਤਾ ਦੇਣ, ਅੰਦੋਲਨ ਦੌਰਾਨ ਪੁਲਿਸ ਕੇਸ ਵਾਪਸ ਕਰਵਾਉਣ ਆਦਿ ਮੰਗਾਂ ਐਸਕੇਐਮ ਦੀ ਅਗਵਾਈ ਵਿੱਚ ਸੰਘਰਸ਼ ਲਗਾਤਾਰ ਜਾਰੀ ਹੈ।
ਪੰਜਾਬੀਆਂ ਦੇ ਇਤਿਹਾਸ ਤੋਂ ਅਣਜਾਨ ਮੋਦੀ ਸਰਕਾਰ : ਅਗੂਆਂ ਨੇ ਕਿਹਾ ਕਿ ਮੋਦੀ ਹਕੂਮਤ ਨੂੰ ਪੰਜਾਬ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਕੰਧ 'ਤੇ ਲਿਖਿਆ ਜ਼ਰੂਰ ਪੜ੍ਹ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਜਬਰ ਸੰਘਰਸ਼ ਕਰਨ ਵਾਲੇ ਕਾਫ਼ਲਿਆਂ ਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦਾ। ਸਗੋਂ ਹਾਕਮਾਂ ਦਾ ਜ਼ਬਰ ਸੰਘਰਸ਼ਾਂ ਦੀ ਖ਼ੁਰਾਕ ਬਣ ਜਾਇਆ ਕਰਦਾ ਹੈ। ਆਗੂਆਂ ਨੇ ਕਿਹਾ ਕਿ ਸਾਡਾ ਸੰਘਰਸ਼ ਹਰ ਕਿਸਮ ਦੀ ਕੁਰਬਾਨੀ ਦੇਕੇ ਵੀ ਜਾਰੀ ਰਹੇਗਾ ਅਤੇ ਮੋਦੀ ਹਕੂਮਤ ਨੂੰ ਕਿਸਾਨਾਂ -ਮਜਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਮਜਬੂਰ ਕਰੇਗਾ। ਰੇਲਾਂ ਦੇ ਇਸ ਚੱਕਾ ਜਾਮ ਵਿੱਚ ਕਿਸਾਨ ਔਰਤ ਕਾਰਕੁਨਾਂ ਨੇ ਵੀ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ 16 ਫਰਬਰੀ ਦੇ ਭਾਰਤ ਬੰਦ ਨੂੰ ਸਫ਼ਲ ਬਨਾਉਣ ਦੀ ਅਪੀਲ ਕੀਤੀ।
- 26 ਸਾਲਾਂ ਬਾਅਦ ਵੀ ਸ਼ਹੀਦ ਦੇ ਪਰਿਵਾਰ ਨੂੰ ਨਹੀਂ ਮਿਲਿਆ ਮੁਆਵਜ਼ਾ ਅਤੇ ਨਾ ਹੀ ਦਿੱਤਾ ਬਣਦਾ ਸਨਮਾਨ
- ਅੱਜ ਲਈ 'ਪੰਜਾਬ ਬਚਾਓ ਯਾਤਰਾ' ਮੁਲਤਵੀ, ਅਕਾਲੀ ਦਲ ਵੱਲੋਂ ਸੱਦੀ ਗਈ ਕੋਰ ਕਮੇਟੀ ਦੀ ਅਹਿਮ ਮੀਟਿੰਗ
- ਪੈਟਰੋਲ ਅਤੇ ਡੀਜ਼ਲ ਦੇ ਵਿੱਚ ਕਮਿਸ਼ਨ ਨੂੰ ਲੈ ਕੇ ਪੈਟਰੋਲ ਪੰਪ ਮਾਲਕਾਂ ਨੇ ਅੱਜ ਨਹੀਂ ਲਿਆਂਦੀ ਸਪਲਾਈ, ਭਲਕੇ ਭਾਰਤ ਬੰਦ ਸੱਦੇ ਨੂੰ ਦੇਣਗੇ ਸਮਰਥਨ
ਹਰਿਆਣਾ ਦੀ ਕਿਸਾਨਾਂ 'ਤੇ ਕਾਰਵਾਈ ਦੇ ਵਿਰੋਧ 'ਚ ਰੋਕੀਆਂ ਟਰੇਨਾਂ: ਕਿਸਾਨਾਂ ਵੱਲੋਂ ਅੱਜ ਸ਼ੰਭੂ ਬਾਰਡਰ 'ਤੇ ਪੁਲਿਸ ਵੱਲੋਂ ਕਿਸਾਨਾਂ ਉੱਤੇ ਜੋ ਅਥਰੂ ਗੈਸ ਦੇ ਗੋਲੇ ਛੱਡੇ ਗਏ ਹਨ ਉਸ ਦੇ ਵਿਰੋਧ ਦੇ ਵਿੱਚ ਅੱਜ ਉਹਨਾਂ ਵੱਲੋਂ ਟਰੇਨਾਂ ਰੋਕਣ ਦਾ ਫੈਸਲਾ ਲਿਆ ਗਿਆ ਸੀ। ਜਿਸ ਦੇ ਚੱਲਦੇ ਤਿੰਨ ਤੋਂ ਚਾਰ ਘੰਟੇ ਟਰੇਨਾਂ ਰੋਕੀਆਂ ਜਾਣੀਆਂ ਸਨ। ਪੰਜਾਬ ਭਰ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸੱਤ ਅਜਿਹੀਆਂ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਸਨ, ਜਿੱਥੇ ਟਰੇਨਾਂ ਰੋਕੀਆਂ ਜਾਣੀਆਂ ਸਨ। ਜਿੰਨ੍ਹਾਂ ਦੇ ਵਿੱਚ ਫਗਵਾੜਾ, ਜਲੰਧਰ, ਅੰਮ੍ਰਿਤਸਰ ਆਦਿ ਸਟੇਸ਼ਨ ਸ਼ਾਮਿਲ ਹਨ। ਹਾਲਾਂਕਿ ਲੁਧਿਆਣਾ ਦੇ ਵਿੱਚ ਟਰੇਨਾਂ ਨਹੀਂ ਰੋਕੀਆਂ ਗਈਆਂ ਪਰ ਲੁਧਿਆਣਾ ਦੇ ਵਿੱਚ ਯਾਤਰੀਆਂ ਨੂੰ ਜ਼ਰੂਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ।