ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਦੇ ਵਿੱਚ ਐਸਜੀਪੀਸੀ ਅੰਤਰਿਮ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਦਿਨੀਂ ਸ਼੍ਰੀ ਦਰਬਾਰ ਸਾਹਿਬ ਦੇ ਲੰਗਰ ਸ਼੍ਰੀ ਗੁਰੂ ਰਾਮਦਾਸ ਵਿਖੇ ਸੇਵਾ ਕਰਦਿਆਂ ਇੱਕ ਸੇਵਾਦਾਰ ਦੀ ਕੜਾਹੇ 'ਚ ਡਿੱਗਣ ਨਾਲ ਮੌਤ ਹੋ ਗਈ ਸੀ।
ਸਲੰਡਰ ਫੱਟਣ ਕਾਰਨ ਐਸਜੀਪੀਸੀ ਦੇ ਦੋ ਮੁਲਾਜ਼ਮ ਦੇ ਪੰਜ ਬੱਚੇ ਸੇਵਾ ਕਰਦੇ ਹੋਈ ਮੌਤ: ਐਸਜੀਪੀਸੀ ਨੇ ਉਸਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ ਅਤੇ ਮ੍ਰਿਤਕ ਸੇਵਾਦਾਰ ਦੀ ਪਤਨੀ ਨੂੰ ਵੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਫਿਰੋਜ਼ਪੁਰ ਦੇ ਵਜੀਦਪੁਰ ਵਿਖੇ ਗੁਰਦੁਆਰਾ ਜਾਮਨੀ ਸਾਹਿਬ 'ਚ ਸਲੰਡਰ ਦੀ ਗੈਸ ਲੀਕ ਹੋਣ ਤੋਂ ਬਾਅਦ ਸਲੰਡਰ ਫੱਟਣ ਕਾਰਨ ਐਸਜੀਪੀਸੀ ਦੇ ਦੋ ਮੁਲਾਜ਼ਮ ਦੇ ਪੰਜ ਬੱਚੇ ਸੇਵਾ ਕਰਦੇ ਮੌਤ ਹੋ ਗਈ ਸੀ। ਜਿਸ 'ਤੇ ਐਸਜੀਪੀਸੀ ਵੱਲੋਂ ਉਸ ਹਾਦਸੇ ਦੇ ਵਿੱਚ ਮੌਤ ਦਾ ਸ਼ਿਕਾਰ ਹੋਏ ਬੱਚਿਆਂ ਨੂੰ 75-75 ਹਜ਼ਾਰ ਸ਼੍ਰੋਮਣੀ ਕਮੇਟੀ ਵੱਲੋਂ ਦਿੱਤਾ ਜਾਵੇਗਾ।
ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ: ਇਸ ਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਓਲੰਪਿਕ ਦੇ ਵਿੱਚ ਹੋਈਆਂ ਖੇਡਾਂ ਦੇ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਚੋਂ ਸਾਬਤ ਸੂਰਤ ਖਿਡਾਰੀ ਜਰਮਨਜੀਤ ਸਿੰਘ ਨੂੰ 5 ਲੱਖ ਰੁਪਏ ਦੇ ਨਾਲ ਐਸਜੀਪੀਸੀ ਸਨਮਾਨਿਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪੰਥ ਰਤਨ ਜੱਥੇਦਾਰ ਗੁਰਚਰਨ ਸਿੰਘ ਟੋੜਾ ਦੀ 100 ਸਾਲਾ ਸ਼ਤਾਬਦੀ ਦੀ ਸਤੰਬਰ 2024 ਤੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ 'ਤੇ ਮਨਾਈ ਜਾਵੇਗੀ। ਉਨ੍ਹਾਂ ਨੇ ਇਹ ਕਿਹਾ ਕਿ ਪਿਛਲੇ ਦਿਨੀ ਉਹ ਪਟਿਆਲਾ ਦੀ ਜ਼ੇਲ੍ਹ ਵਿੱਚ ਬੰਦੀ ਸਿੰਘ ਭਾਈ ਰਾਜੋਵਾਣਾ ਨਾਲ ਮੁਲਾਕਾਤ ਕਰਕੇ ਆਏ ਹਨ ਅਤੇ ਬੰਦੀ ਸਿੰਘ ਭਾਈ ਰਾਜੋਆਣਾ ਦੀ ਪਟੀਸ਼ਨ 'ਤੇ ਅਜੇ ਤੱਕ ਕੋਈ ਵੀ ਫੈਸਲਾ ਨਹੀਂ ਆਇਆ।
ਪੰਜ ਮੈਂਬਰੀ ਕਮੇਟੀ ਵੀ ਗਠਿਤ ਕੀਤੀ: ਜਿਸਦੇ ਚਲਦਿਆਂ ਰਾਜੋਆਣਾ ਦੇ ਮਾਮਲੇ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਪੰਜ ਮੈਂਬਰੀ ਕਮੇਟੀ ਵੀ ਗਠਿਤ ਕੀਤੀ ਗਈ ਸੀ। ਉਸ ਪੰਜ ਮੈਂਬਰੀ ਕਮੇਟੀ ਵੱਲੋਂ ਵੀ ਆਪਣੀ ਪੂਰੀ ਕੋਸ਼ਿਸ ਕੀਤੀ ਗਈ ਸੀ ਅਤੇ ਉਸ ਮਾਮਲੇ 'ਚ ਹੁਣ ਰਿਪੋਰਟ ਬਣਾ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਜੱਥੇਦਾਰ ਨੂੰ ਸੌਂਪ ਦਿੱਤੀ ਜਾਵੇਗੀ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਜੋ ਵੀ ਸੁਨੇਹਾ ਆਏਗਾ, ਉਹ ਸਿੱਖ ਕੌਮ ਨੂੰ ਪ੍ਰਵਾਨ ਹੋਵੇਗਾ।
- ਲੁਧਿਆਣਾ 'ਚ ਅੱਜ ਪ੍ਰਾਈਵੇਟ ਓਪੀਡੀ ਬੰਦ, ਕੋਲਕਾਤਾ ਵਿੱਚ ਡਾਕਟਰ ਨਾਲ ਹੋਈ ਦਰਿੰਦਗੀ ਦਾ ਕੀਤਾ ਜਾ ਰਿਹਾ ਵਿਰੋਧ - Private OPD closed in Ludhiana
- 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਰਿਸ਼ਵਤ ਵਜੋਂ ਲੈ ਚੁੱਕਾ ਹੈ 20,000 ਰੁਪਏ - ASI takes Rs 20000 bribe
- 12ਵੀਂ ਜਮਾਤ 'ਚੋ 90% ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਹੋਇਆ ਵਿਸ਼ੇਸ਼ ਸਨਮਾਨ - Special honor of students