ਅੰਮ੍ਰਿਤਸਰ: ਪੰਜਾਬ ਵਿੱਚ ਦਿਨ ਪ੍ਰਤੀ ਦਿਨ ਬੇਅਦਬੀਆਂ ਦੇ ਮਾਮਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਗੁਰੂ ਦੀ ਵਡਾਲੀ ਇਲਾਕੇ ਦੇ ਵਿੱਚ ਨਿਸ਼ਾਨ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਤੇ ਤੇਜ਼ੀ ਦੇ ਨਾਲ ਵਾਇਰਲ ਹੋਈ ਸੀ। ਅੱਜ ਨਿਹੰਗ ਸਿੰਘ ਜਥੇਬੰਦੀਆਂ ਮੌਕੇ ਤੇ ਪੁੱਜੀਆਂ ਅਤੇ ਪਿੰਡ ਵਾਲਿਆਂ ਦੇ ਨਾਲ ਗੱਲਬਾਤ ਕੀਤੀ ।
ਨਿਸ਼ਾਨ ਸਾਹਿਬ ਦੀ ਬੇਅਦਬੀ: ਇਸ ਤੋਂ ਬਾਅਦ ਪਿੰਡ ਵਾਲਿਆਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਗਈ ਤੇ ਦੱਸਿਆ ਕਿ ਆਖ਼ਿਰ ਇਸ ਪਿੰਡ 'ਚ ਨਿਸ਼ਾਨ ਸਾਹਿਬ ਦੀ ਬੇਅਦਬੀ ਕਿਉਂ ਹੋਈ। ਨਿਹੰਗ ਸਿੰਘ ਜਥੇਬੰਦੀਆਂ ਨੇ ਗੱਲਬਾਤ ਕਰਦਿਆਂ ਹੋਇਆਂ ਆਖਿਆ ਕਿ ਇਹ ਜਗ੍ਹਾ ਕਾਰਪੋਰੇਸ਼ਨ ਦੀ ਹੈ ਅਤੇ ਪਿੰਡ ਵਾਲਿਆਂ ਨੇ ਮਿਲ ਕੇ ਵਿਚਾਰ ਕੀਤਾ ਕਿ ਇਸ ਜਗ੍ਹਾ ਦੇ ਉੱਤੇ ਗੁਰਦੁਆਰਾ ਸਾਹਿਬ ਬਣਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਿਵੇਂ ਹੀ ਪਿੰਡ ਵਾਲਿਆਂ ਵੱਲੋਂ ਇਸ ਜਗ੍ਹਾ ਦੇ ਉੱਤੇ ਨਿਸ਼ਾਨ ਸਾਹਿਬ ਸਥਾਪਿਤ ਕੀਤਾ ਗਿਆ ਤਾਂ ਕੁਝ ਹੀ ਦਿਨਾਂ ਬਾਅਦ ਲਾਗੇ ਦੇ ਪਿੰਡ ਵਿੱਚ ਰਹਿਣ ਵਾਲੇ ਨੌਜਵਾਨਾਂ ਵੱਲੋਂ ਉਸ ਨਿਸ਼ਾਨ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਗਿਆ।
ਜ਼ਮੀਨ 'ਤੇ ਕਬਜਾ ਕਰਨ ਦੀ ਕੋੋਸ਼ਿਸ਼: ਉਥੇ ਹੀ ਪਿੰਡ ਵਾਲਿਆਂ ਵੱਲੋਂ ਇਸ ਮਾਮਲੇ ਨੂੰ ਲੈਕੇ ਆਖਿਆ ਗਿਆ ਕਿ ਜਿੰਨ੍ਹਾਂ ਲੋਕਾਂ ਵੱਲੋਂ ਨਿਸ਼ਾਨ ਸਾਹਿਬ ਨੂੰ ਢਹਿ-ਢੇਰੀ ਕਰਕੇ ਇਸ ਦੀ ਬੇਅਦਬੀ ਕੀਤੀ ਗਈ, ਉਹ ਇਸ ਜਗ੍ਹਾ ਦੇ ਉੱਤੇ ਪਹਿਲਾਂ ਖੇਤੀ ਕਰਦੇ ਸਨ। ਪਿੰਡ ਵਾਲਿਆਂ ਨੇ ਕਿਹਾ ਕਿ ਉਹਨਾਂ ਲੋਕਾਂ ਦੀ ਮਨਸ਼ਾ ਸੀ ਕਿ ਇਸ ਜਗ੍ਹਾ ਦੇ ਉੱਤੇ ਕਬਜ਼ਾ ਕੀਤਾ ਜਾਵੇ ਅਤੇ ਆਪਣੇ ਅਧੀਨ ਜ਼ਮੀਨ ਨੂੰ ਕਰ ਲਿਆ ਜਾਵੇ।
- ਅਜ਼ਾਦੀ ਦਿਹਾੜੇ ਮੌਕੇ ਪੰਜਾਬ ਭਰ ਵਿੱਚ ਕਿਸਾਨਾਂ ਨੇ ਕੱਢਿਆ ਵਿਸ਼ਾਲ ਟਰੈਕਟਰ ਰੋਸ ਮਾਰਚ - tracker march on Independence Day
- ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਬੇਹੋਸ਼ ਹੋ ਕੇ ਡਿੱਗੇ ਸਕੂਲੀ ਬੱਚੇ, ਪ੍ਰਸ਼ਾਸ਼ਨ ਦੇ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਦੇਖੋ ਮੌਕੇ ਦੀ ਵੀਡੀਓ - Independence Day 2024
- ਅਜ਼ਾਦੀ ਦਿਹਾੜੇ ਦੇ ਚੱਲਦੇ ਪ੍ਰੋਗਰਾਮ ਦੌਰਾਨ ਹੋਇਆ ਵੱਡਾ ਕਾਰਨਾਮਾ, ਐਸਡੀਐਮ ਨੇ ਮੁਆਫ਼ੀ ਮੰਗ ਛੁਡਾਇਆ ਖਹਿੜਾ - INDEPENDENCE DAY PROGRAM IN Abohar
ਪੁਲਿਸ ਵਲੋਂ ਮਾਮਲਾ ਦਰਜ: ਉਥੇ ਹੀ ਦੂਜੇ ਪਾਸੇ ਪੁਲਿਸ ਨੇ ਗੱਲਬਾਤ ਕਰਦਿਆਂ ਆਖਿਆ ਕਿ ਉਨ੍ਹਾਂ ਕੋਲ ਮਾਮਲੇ ਸਬੰਧੀ ਸ਼ਿਕਾਇਤ ਆਈ ਹੈ, ਜਿਸ ਨੂੰ ਲੈਕੇ ਪੁਲਿਸ ਨੇ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਉਹਨਾਂ ਵਲੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਭੇਜਿਆ ਜਾਏਗਾ।