ਹੁਸ਼ਿਆਰਪੁਰ : ਭਾਰਤ ਸਮੇਤ ਪੂਰੀ ਦੁਨੀਆ ਵਿੱਚ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਇਸ ਹੀ ਤਹਿਤ ਅੱਜ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਹੁਸ਼ਿਆਰਪੁਰ ਵਿਖੇ ਵੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ। ਇਹ ਸਮਾਗਮ ਪੁਲਿਸ ਲਾਈਨ ਵਿੱਚ ਆਯੋਜਿਤ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਆਮ ਲੋਕਾਂ ਦੇ ਨਾਲ-ਨਾਲ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ, ਪੁਲਿਸ ਮੁਲਾਜ਼ਮਾਂ, ਐਨਐਸਐਸ ਵਾਲੰਟੀਅਰਾਂ, ਐਨਸੀਸੀ ਕੈਡਿਟਾਂ, ਨੌਜਵਾਨਾਂ, ਵਪਾਰੀਆਂ ਸੀਨੀਅਰ ਸਿਟੀਜਨ ਅਤੇ ਜੀਵਨ ਦੇ ਵੱਖ ਵੱਖ ਖੇਤਰਾਂ ਤੋਂ ਆਏ ਲੋਕਾਂ ਨੇ ਇਸ ਯੋਗ ਦਿਵਸ ਸਮਾਗਮ ਵਿੱਚ ਭਾਗ ਲਿਆ।
ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਵੱਖ-ਵੱਖ ਯੋਗ ਆਸਨ ਕਰਵਾਏ ਗਏ ਅਤੇ ਨਾਲ ਹੀ ਲੋਕਾਂ ਨੁੰ ਤੰਦਰੂਸਤ ਰਹਿਣ ਲਈ ਉਪਾਅ ਦੱਸੇ ਗਏ। ਸਮਾਗਮ ਦੇ ਮੁੱਖ ਮਹਿਮਾਨ ਵੱਜੋਂ ਸੂਬੇ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਨ। ਇਸ ਮੌਕੇ ਮੰਤਰੀ ਬਲਵੀਰ ਸਿੰਘ ਨੇ ਕਿਹਾ ਕਿ ਯੋਗ ਮਨੁੱਖ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਸਿਹਤਮੰਦ ਰੱਖਣ ਦਾ ਬਿਹਤਰੀਨ ਸਾਧਨ ਹੈ। ਉਹਨਾਂ ਕਿਹਾ ਕਿ ਯੋਗ ਪ੍ਰਾਚੀਨ ਭਾਰਤੀ ਵਿਗਿਆਨ ਹੈ ਜਿਸ ਨੂੰ ਅੱਜ ਸਾਰੀ ਦੁਨੀਆ ਅਪਣਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਸਾਰੇ ਸ਼ਹਿਰਾਂ ਅਤੇ ਬਲਾਕਾਂ ਤੱਕ ਯੋਗ ਦਾ ਪਰਸਿਕਸ਼ਨ ਦਿੱਤਾ ਜਾ ਰਿਹਾ ਹੈ ਅਤੇ ਛੇਤੀ ਹੀ ਇਸ ਨੂੰ ਸਾਰੇ ਪਿੰਡਾਂ ਵਿੱਚ ਸ਼ੁਰੂ ਕੀਤਾ ਜਾਵੇਗਾ।
ਪ੍ਰਸਿੱਕਸ਼ਣ ਕੀਤਾ ਜਾਵੇਗਾ: ਉਹਨਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਸਿਹਤ ਕੇਂਦਰਾਂ ਪ੍ਰਾਇਮਰੀ ਹੈਲਥ ਸੈਂਟਰ ਅਤੇ ਵੈਲਨੈਸ ਸੈਂਟਰਾਂ ਵਿੱਚ ਵੀ ਯੋਗ ਪ੍ਰਸਿੱਕਸ਼ਣ ਸ਼ੁਰੂ ਕੀਤਾ ਜਾਵੇਗਾ। ਉਹਨਾਂ ਸੂਬੇ ਵਿੱਚ ਚੱਲ ਰਹੇ ਸੀਐਮ ਦੀ ਯੋਗਸ਼ਾਲਾ ਪ੍ਰੋਗਰਾਮ ਬਾਰੇ ਚਰਚਾ ਕਰਦਿਆਂ ਯੋਗਦਾਨ ਦੇ ਲਾਭ ਅਤੇ ਇਸ ਵਿੱਚ ਲੋਕਾਂ ਦੀ ਵਧ ਰਹੀ ਭਾਗੀਦਾਰੀ ਦਾ ਵੀ ਜਿਕਰ ਕੀਤਾ। ਉਹਨਾਂ ਕਿਹਾ ਕਿ ਇਹ ਪ੍ਰੋਗਰਾਮ ਪੂਰੇ ਸੂਬੇ ਵਿੱਚ ਬੜੀ ਕਾਮਯਾਬੀ ਨਾਲ ਚੱਲ ਰਿਹਾ ਹੈ ਅਤੇ ਹੁਸ਼ਿਆਰਪੁਰ ਜਿਲਾ ਇਸ ਵਿੱਚ ਪਹਿਲੇ ਨੰਬਰ ਤੇ ਹੈ ਜਿਸ ਲਈ ਹੁਸ਼ਿਆਰਪੁਰ ਵਾਸੀ ਵਧਾਈ ਦੇ ਪਾਤਰ ਹਨ।
- ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ ਹੋਇਆ ਅਨੋਖਾ ਕਾਂਡ, 15 ਸਾਲ ਦੀ ਕੁੜੀ ਕਾਰਨ ਮੱਚੀ ਹਫੜਾ-ਦਫੜੀ, ਵੇਖੋ ਵੀਡੀਓ - foot overbridge girl climbed
- ਸੰਗਰੂਰ ਦੇ ਇਸ ਹਸਪਤਾਲ ਦੀ ਸਹੂਲਤ ਉੱਤੇ ਲਾਲ-ਪੀਲਾ ਹੋਇਆ ਬਜ਼ੁਰਗ, ਵੀਡੀਓ 'ਚ ਰੱਜ ਕੇ ਕੱਢੀ ਮਾਨ ਸਰਕਾਰ ਖਿਲਾਫ ਭੜਾਸ - Bhawanigarh Civil Hospital
- ਹੁਣ ਦਿੱਲੀ ਵਾਂਗ ਪੰਜਾਬ 'ਚ ਵੀ ਛਾਇਆ ਪਾਣੀ ਦਾ ਸੰਕਟ, ਬੂੰਦ-ਬੂੰਦ ਨੂੰ ਤਰਸ ਰਹੇ ਨੇ ਸੰਗਰੂਰ ਦੇ ਲੋਕ, ਸੁਣੋ ਲੋਕਾਂ ਦੀ ਜੁਬਾਨੀ... - People are craving water
ਅੰਤਰਰਾਸ਼ਟਰੀ ਯੋਗ ਦਿਵਸ 2024 ਦਾ ਥੀਮ: ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ ਹਰ ਸਾਲ ਕਿਸੇ ਥੀਮ ਨੂੰ ਧਿਆਨ 'ਚ ਰੱਖਦੇ ਹੋਏ ਕੀਤਾ ਜਾਂਦਾ ਹੈ। ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦੀ ਥੀਮ ਲਈ ਔਰਤਾਂ ਨੂੰ ਚੁਣਿਆ ਗਿਆ ਹੈ। ਅੰਤਰਰਾਸ਼ਟਰੀ ਯੋਗ ਦਿਵਸ 2024 ਦੀ ਥੀਮ 'ਮਹਿਲਾ ਸਸ਼ਕਤੀਕਰਨ ਲਈ ਯੋਗਾ' ਹੈ।