ETV Bharat / state

ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਨਵਾਂ ਅੱਪਡੇਟ: ਡੱਲੇਵਾਲ ਦੀ ਸਿਹਤ ਨੂੰ ਲੈਕੇ ਉਡ ਰਹੀਆਂ ਅਫਵਾਹਾਂ 'ਤੇ ਦੇਖੋ ਕੀ ਬੋਲੇ ਕਿਸਾਨ ਆਗੂ - DALLEWAL HEALTH

ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਕਿਸਾਨ ਆਗੂਆਂ ਨੇ ਨਵੀਂ ਅੱਪਡੇਟ ਦਿੱਤੀ ਹੈ।

Jagjit Singh Dallewal Health Update
ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੇ 'ਆਪ' ਦੇ ਪੰਜਾਬ ਪ੍ਰਧਾਨ ਅਮਨ ਅਰੋੜਾ (Etv Bharat (ਪੱਤਰਕਾਰ))
author img

By ETV Bharat Punjabi Team

Published : 13 hours ago

Updated : 11 hours ago

ਖਨੌਰੀ ਬਾਰਡਰ/ਸੰਗਰੂਰ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਵੀਰਵਾਰ) 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ ਅਤੇ ਹੁਣ ਉਹ ਗੱਲ ਕਰਨ ਦੇ ਵੀ ਯੋਗ ਨਹੀਂ ਹਨ। ਉਨ੍ਹਾਂ ਨੂੰ ਬੋਲਣ ਵਿੱਚ ਵੀ ਤਕਲੀਫ ਮਹਿਸੂਸ ਹੋ ਰਹੀ ਹੈ। ਉਹ ਇਸ਼ਾਰਿਆਂ ਰਾਹੀਂ ਹੀ ਗੱਲ ਕਰ ਰਹੇ ਹਨ। ਇਸ ਤਹਿਤ ਉਹਨਾਂ ਦੀ ਸਿਹਤ ਨੂੰ ਲੈਕੇ ਲਗਾਤਾਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ। ਉਥੇ ਹੀ ਡਲੇਵਾਲ ਦੀ ਸਿਹਤ 'ਤੇ ਚਿੰਤਾ ਜ਼ਾਹਿਰ ਕਰਦਿਆਂ ਬੀਤੇ ਦਿਨੀਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਵਫਦ ਖਨੌਰੀ ਬਾਰਡਰ ਪਹੁੰਚਿਆ।

ਡੱਲੇਵਾਲ ਦੀ ਸਿਹਤ ਨੂੰ ਲੈਕੇ ਉਡ ਰਹੀ ਅਫਵਾਹ ... (Etv Bharat (ਪੱਤਰਕਾਰ))

ਡੱਲੇਵਾਲ ਦੀ ਸਿਹਤ ਨੂੰ ਲੈਕੇ ਉਡ ਰਹੀਆਂ ਅਫਵਾਹ

ਡੱਲੇਵਾਲ ਦੀ ਸਿਹਤ ਨੂੰ ਲੈਕੇ ਖਨੌਰੀ ਬਾਰਡਰ ਤੋਂ ਕਿਸਾਨ ਆਗੂਆਂ ਨੇ ਅਪੀਲ ਕੀਤੀ ਹੈ ਕਿ ਕੁਝ ਸੋਸ਼ਲ ਮੀਡੀਆ ਅਤੇ ਖਬਰਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਡੱਲੇਵਾਲ ਦੁਨੀਆ ਵਿੱਚ ਨਹੀਂ ਰਹੇ। ਇਸ ਨੂੰ ਲੈਕੇ ਕਿਸਾਨ ਆਗੂਆਂ ਨੇ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਅਜਿਹੀਆਂ ਅਫਵਾਹਾਂ ਨਾ ਫੈਲਾਈਆਂ ਜਾਣ। ਡੱਲੇਵਾਲ ਦੀ ਸਿਹਤ ਨਾਜ਼ੁਕ ਜ਼ਰੂਰ ਹੈ ਹੈ ਪਰ ਅਜਿਹਾ ਕੁਝ ਨਹੀਂ ਹੋਇਆ ਜੋ ਸੋਸ਼ਲ ਮੀਡੀਆ ਰਾਹੀਂ ਖਬਰਾਂ ਫੈਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਮਰਨ ਵਰਤ ਦੇ 31 ਵੇਂ ਦਿਨ ਦੁਪਹਿਰ ਤੱਕ ਦੇ ਸਮੇਂ 'ਚ ਡੱਲੇਵਾਲ ਚੜ੍ਹਦੀਕਲਾ ਵਿੱਚ ਹਨ। ਉਹਨਾਂ ਦੀ ਇਸ ਮਿਹਨਤ ਨੂੰ ਸਹਿਯੋਗ ਦੇਣ ਲਈ ਉਹਨਾਂ ਲੋਕਾਂ ਨੂੰ ਖਨੌਰੀ ਬਾਰਡਰ ਪਹੁੰਚਣ ਦੀ ਅਪੀਲ ਕੀਤੀ ਹੈ।

ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦੀ ਆੜਤੀਆ ਐਸੋਸੀਏਸ਼ਨ ਨਾਲ ਅਹਿਮ ਬੈਠਕ ਹੋਵੇਗੀ। ਕੇਂਦਰੀ ਖੇਤੀ ਖਰੜੇ ਨੂੰ ਲੈ ਕੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਪੰਜਾਬ ਭਵਨ 'ਚ ਬੈਠਕ ਹੋਵੇਗੀ।

ਕਿਸਾਨਾਂ ਦੇ ਮੁੱਦੇ 'ਤੇ ਗੰਭੀਰ ਸਰਕਾਰ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੀ ਖਨੌਰੀ ਸਰਹੱਦ ਉੱਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਅਮਨ ਅਰੋੜਾ ਨੇ ਜਗਜੀਤ ਸਿੰਘ ਡੱਲੇਵਾਲ ਦੀਆਂ ਮੰਗਾਂ ਨੂੰ ਜਾਇਜ਼ ਦੱਸਿਆ, ਪਰ ਨਾਲ ਹੀ ਉਨ੍ਹਾਂ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਇਸ ਸੰਘਰਸ਼ ਲਈ ਗਵਰਨਰ ਸਾਹਬ ਨੂੰ ਮਿਲੇ ਹਨ ਤੇ ਪਾਰਲੀਮੈਂਟ ਵਿੱਚ ਵੀ ਕਿਸਾਨਾਂ ਦੇ ਮੁੱਦੇ 'ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਇਕੱਲੇ ਡੱਲੇਵਾਲ ਦੀ ਨਹੀਂ, ਬਲਕਿ ਸਾਰੇ ਕਿਸਾਨਾਂ ਦੀ ਤੇ ਪੂਰੇ ਪੰਜਾਬ ਦੀ ਲੜਾਈ ਹੈ। ਉਨ੍ਹਾਂ ਦੇ ਨਾਲ ਪੰਜਾਬ ਦੇ ਮੰਤਰੀ ਕੁਲਦੀਪ ਧਾਲੀਵਾਲ, ਬਲਬੀਰ ਸਿੱਧੂ ਅਤੇ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹੇ।

ਡੱਲੇਵਾਲ ਨੂੰ ਮਿਲਿੇ ਅਮਨ ਅਰੋੜਾ (Etv Bharat (ਪੱਤਰਕਾਰ))

ਕੇਂਦਰ ਮੰਨੇ ਕਿਸਾਨਾਂ ਦੀਆਂ ਮੰਗਾਂ

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਸਾਥੀਆਂ ਮੰਤਰੀਆਂ ਨਾਲ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਖਨੌਰੀ ਅਤੇ ਸ਼ੰਭੂ ਮੋਰਚੇ ਦੀ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨਾਂ ਦੀ ਮੰਗਾਂ ਨੂੰ ਮੰਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਛੱਡਣ ਦੀ ਅਪੀਲ ਇਸ ਲਈ ਕੀਤੀ ਗਈ ਹੈ ਕਿ ਅੰਦੋਲਨ ਵੀ ਤਦ ਹੀ ਚੱਲੇਗਾ ਜੇਕਰ ਉਹ ਜੀਵਤ ਰਹਿਣਗੇ ਤਾਂ ਕਿਸਾਨ ਅੰਦੋਲਨ ਲਈ ਉਨ੍ਹਾਂ ਦਾ ਜਿਉਂਦੇ ਰਹਿਣਾ ਬਹੁਤ ਜ਼ਰੂਰੀ ਹੈ।

ਅੱਗੇ ਦੀ ਰਣਨੀਤੀ

ਦੂਜੇ ਪਾਸੇ, 30 ਦਸੰਬਰ ਨੂੰ ਅੰਦੋਲਨ ਦੇ ਸਮਰਥਨ ਵਿੱਚ ਦਿੱਤੇ ਜਾਣ ਵਾਲੇ ਪੰਜਾਬ ਬੰਦ ਸਬੰਧੀ ਅੱਜ ਖਨੌਰੀ ਵਿੱਚ ਅਹਿਮ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਵਪਾਰਕ ਜਥੇਬੰਦੀਆਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ, ਵੱਖ-ਵੱਖ ਯੂਨੀਅਨਾਂ ਦੇ ਆਗੂ ਸ਼ਾਮਲ ਹੋਣਗੇ। ਦੂਜੇ ਪਾਸੇ ਪੰਜਾਬ ਨੂੰ ਛੱਡ ਕੇ ਬਾਕੀ ਰਾਜਾਂ ਵਿੱਚ ਵੀ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ ਸਮਰਥਨ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਭੁੱਖ ਹੜਤਾਲ ਕੀਤੀ ਜਾਵੇਗੀ। ਹਾਲਾਂਕਿ ਇਹ ਸੰਘਰਸ਼ 13 ਫਰਵਰੀ ਤੋਂ ਚੱਲ ਰਿਹਾ ਹੈ।

ਸਰਕਾਰੀ ਡਾਕਟਰਾਂ ਨੂੰ ਵੀ ਟੈਸਟ ਕਰਵਾਉਣੇ ਚਾਹੀਦੇ

ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਬਹੁਤ ਚਿੰਤਾਜਨਕ ਹਾਲਤ ਵਿੱਚ ਹੈ। 30 ਦਿਨਾਂ ਤੋਂ ਕੁਝ ਨਹੀਂ ਖਾਧਾ ਅਤੇ ਪਾਣੀ ਤੋਂ ਇਲਾਵਾ ਕੁਝ ਨਹੀਂ ਪੀਤਾ, ਉਨ੍ਹਾਂ ਦੇ ਹੱਥ ਪੀਲੇ ਪੈ ਗਏ। ਉਹ ਹੁਣ ਬੋਲਣ ਤੋਂ ਅਸਮਰੱਥ ਹਨ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਕਿ ਕੇਂਦਰ ਸਰਕਾਰ, ਰਾਜ ਸਰਕਾਰਾਂ ਅਤੇ ਕਿਸੇ ਵੀ ਸੰਵਿਧਾਨਕ ਅਦਾਰੇ ਨੂੰ ਕੋਈ ਭੁਲੇਖਾ ਨਹੀਂ ਰਹਿਣਾ ਚਾਹੀਦਾ, ਇਸ ਲਈ ਜਗਜੀਤ ਸਿੰਘ ਡੱਲੇਵਾਲ ਦੇ ਬਾਡੀ ਟੈਸਟ ਸਣੇ ਸਾਰੇ ਟੈਸਟ ਸਰਕਾਰੀ ਡਾਕਟਰਾਂ ਤੋਂ ਕਰਵਾਏ ਜਾਣ ਅਤੇ ਉਨ੍ਹਾਂ ਦੀ ਰਿਪੋਰਟ ਆਉਣੀ ਚਾਹੀਦੀ ਹੈ।

Last Updated : 11 hours ago
ETV Bharat Logo

Copyright © 2024 Ushodaya Enterprises Pvt. Ltd., All Rights Reserved.