ਖਨੌਰੀ ਬਾਰਡਰ: ਪੰਜਾਬ-ਹਰਿਆਣਾ ਦੇ ਦੋਹਾਂ ਬਾਰਡਰਾਂ ਖਨੌਰੀ ਤੇ ਸ਼ੰਭੂ ਸਰਹੱਦਾਂ ਉੱਤੇ ਕਿਸਾਨ ਅਜੇ ਵੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਵੀ ਹੋਵੇਗੀ। ਇਸ ਵਿੱਚ ਹਾਈ ਪਾਵਰ ਕਮੇਟੀ ਦੀ ਅੰਤ੍ਰਿਮ ਰਿਪੋਰਟ ਦੇ ਨਾਲ-ਨਾਲ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੇਸ ਦੀ ਵੀ ਸੁਣਵਾਈ ਹੋਣੀ ਹੈ।
#WATCH | Amritsar | Farmer Leader Sarwan Singh Pandher says, “Today marks 309 days of the Kisan Mazdoor Morcha that began on January 13, and Dallewal's hunger strike has entered the 22nd day... Yet the Modi government is dogmatic... They think they will succeed in suppressing our… pic.twitter.com/x9Npgs6TMd
— ANI (@ANI) December 17, 2024
ਅੱਜ ਕੀ ਖਾਸ
- ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿੱਚ ਬੁੱਧਵਾਰ ਦੁਪਹਿਰ 12 ਵਜੇ ਤੋਂ ਤਿੰਨ ਘੰਟੇ ਲਈ ‘ਰੇਲ ਰੋਕੋ’ ਅੰਦੋਲਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।
- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 'ਤੇ ਚਰਚਾ ਕਰਨ ਲਈ ਕਾਂਗਰਸੀ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਮੁਲਤਵੀ ਮਤਾ ਪੇਸ਼ ਕੀਤਾ।
- ਅੱਜ ਖਨੌਰੀ ਬਾਰਡਰ ਉੱਤੇ ਐਸਐਸਪੀ ਨਾਨਕ ਸਿੰਘ ਵੀ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਨ ਪਹੁੰਚੇ। ਉਨ੍ਹਾਂ ਨਾਲ ਪਟਿਆਲਾ ਦੇ ਡੀਸੀ ਵੀ ਮੌਜੂਦ ਰਹੇ।
#WATCH | Drone visuals from the Punjab-Haryana Shambhu border this morning, as farmers continue to protest over their various demands. pic.twitter.com/7xR1QwhQ10
— ANI (@ANI) December 17, 2024
ਬੀਤੇ ਦਿਨ ਕੱਢਿਆ ਗਿਆ ਟਰੈਕਟਰ ਮਾਰਚ
ਹਰਿਆਣਾ 'ਚ ਸੋਮਵਾਰ ਯਾਨੀ 16 ਦਸੰਬਰ ਨੂੰ ਸ਼ੰਭੂ-ਖਨੌਰੀ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ 'ਚ ਇਕ ਟਰੈਕਟਰ ਮਾਰਚ ਕੱਢਿਆ ਗਿਆ। ਕਿਸਾਨਾਂ ਨੇ ਹਿਸਾਰ, ਸੋਨੀਪਤ, ਚਰਖੀ ਦਾਦਰੀ, ਸਿਰਸਾ, ਫਤਿਹਾਬਾਦ, ਕੈਥਲ ਅਤੇ ਅੰਬਾਲਾ ਵਿੱਚ ਟਰੈਕਟਰ ਮਾਰਚ ਕੱਢਿਆ ਅਤੇ ਪ੍ਰਦਰਸ਼ਨ ਕੀਤਾ।
ਡੱਲੇਵਾਲ ਤੇ ਅੰਦੋਲਨ ਨੂੰ ਲੈ ਕੇ ਪਹਿਲਾ ਸੁਪਰੀਮ ਕੋਰਟ ਵਿੱਚ ਸੁਣਵਾਈ
ਇਸ ਤੋਂ ਪਹਿਲਾਂ, 13 ਦਸੰਬਰ ਨੂੰ ਸੁਣਵਾਈ ਹੋਈ ਸੀ, ਜਿਸ ਵਿਚ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਤੁਰੰਤ ਖੋਲ੍ਹਣ ਦੇ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹਾਈ ਪਾਵਰ ਕਮੇਟੀ ਨੂੰ ਹਦਾਇਤ ਕੀਤੀ ਸੀ ਕਿ ਉਹ ਕਿਸਾਨਾਂ ਨੂੰ ਆਪਣਾ ਧਰਨਾ ਹਾਈਵੇਅ ਦੀ ਬਜਾਏ ਕਿਸੇ ਹੋਰ ਥਾਂ ਜਾਂ ਕੁਝ ਸਮੇਂ ਲਈ ਤਬਦੀਲ ਕਰਨ ਲਈ ਮਨਾਵੇ। ਇਸ ਦੌਰਾਨ ਅਦਾਲਤ ਨੇ ਡੱਲੇਵਾਲ ਦੀ ਸਿਹਤ 'ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਮਜਬੂਰ ਨਾ ਕੀਤਾ ਜਾਵੇ।