ਬਠਿੰਡਾ: ਬਠਿੰਡਾ ਦੀ ਹਾਈ ਸਿਕਿਉਰਟੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ ਕਿਉਂਕਿ ਇੱਥੇ ਸੁਰੱਖਿਆ ਵਿੱਚ ਤੈਨਾਤ ਜੇਲ੍ਹ ਵਾਰਡਨ ਨੂੰ ਕੈਦੀ ਅਤੇ ਹਵਾਲਾਤੀ ਨੂੰ ਚਿੱਟੇ ਦਾ ਨਸ਼ਾ ਸਪਲਾਈ ਕਰਨ ਦੇ ਦੋਸ਼ਾਂ ਤਹਿਤ ਥਾਣਾ ਕੈਂਟ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐਸ ਐਚ ਓ ਥਾਣਾ ਕੈਂਟ ਕੁਲਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਪਾਸ ਜੇਲ੍ਹ ਅਧਿਕਾਰੀਆਂ ਵੱਲੋਂ ਇੱਕ ਪੱਤਰ ਭੇਜਿਆ ਗਿਆ ਸੀ।
ਸਰਚ ਅਭਿਆਨ ਦੌਰਾਨ ਦੌਰਾਨ ਹੋਇਆ ਖੁਲਾਸਾ: ਪੱਤਰ ਵਿੱਚ ਲਿਖਿਆ ਗਿਆ ਸੀ ਕਿ ਜੇਲ੍ਹ ਵਿੱਚ ਲਾਏ ਸਰਚ ਅਭਿਆਨ ਦੌਰਾਨ ਹਵਾਲਾਤੀ ਪ੍ਰਦੀਪ ਸਿੰਘ ਅਤੇ ਕੈਦੀ ਸੁਖਚੈਨ ਸਿੰਘ ਤੋਂ ਤਿੰਨ ਗ੍ਰਾਮ ਚਿੱਟਾ ਬਰਾਮਦ ਹੋਇਆ ਸੀ। ਇਹ ਦੋਵੇਂ ਐਨਡੀਪੀਐਸ ਐਕਟ ਤਹਿਤ ਬਠਿੰਡਾ ਦੀ ਹਾਈ ਸਕਿਉਰਟੀ ਜੇਲ ਵਿੱਚ ਬੰਦ ਹਨ। ਜਦੋਂ ਇਹਨਾਂ ਦੋਨਾਂ ਵਿਅਕਤੀਆਂ ਤੋਂ ਜਿਲ੍ਹਾ ਅਧਿਕਾਰੀਆਂ ਵੱਲੋਂ ਪੁੱਛਕਿਛ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਇਹ ਚਿੱਟਾ ਜੇਲ੍ਹ ਵਾਰਡਨ ਲਵਪ੍ਰੀਤ ਸਿੰਘ ਵੱਲੋਂ ਇਹਨਾਂ ਨੂੰ ਸਪਲਾਈ ਕੀਤਾ ਗਿਆ ਸੀ।
- ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ 9 ਘੰਟੇ ਬਾਅਦ ਹੋਈ ਕਾਬੂ, ਫਾਇਰ ਅਫਸਰ ਰਿਹਾ ਮੌਕੇ ਤੋਂ ਗਾਇਬ - fire broke out in Khanna
- ਕਿਸਾਨਾਂ ਨੇ ਮੁੱਢ ਤੋਂ ਨਕਾਰਿਆ ਕੇਂਦਰ ਸਰਕਾਰ ਦਾ ਬਜਟ, ਕਿਹਾ-ਕਿਸਾਨਾਂ ਨੂੰ ਕੰਗਾਲ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ - Farmers have rejected budget 2024
- ਪਾਣੀ ਦੀ ਸਮੱਸਿਆ ਝੱਲ ਰਹੇ ਟੈਂਕੀ 'ਤੇ ਚੜ੍ਹੇ ਨੌਜਵਾਨਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਹੋਇਆ ਸਮਝੌਤਾ - amritsar news
ਵੱਡੇ ਖੁਲਾਸੇ ਹੋਣ ਦੀ ਉਮੀਦ: ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਤੇ ਥਾਣਾ ਕੈਂਟ ਪੁਲਿਸ ਨੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ ਅਤੇ ਜੇਲ੍ਹ ਵਾਰਡਨ ਲਵਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਪੁੱਛ ਗਿੱਛ ਕੀਤੀ ਜਾ ਰਹੀ ਹੈ ਕਿ ਉਸ ਵੱਲੋਂ ਇਹ ਚਿੱਟਾ ਕਿੱਥੋਂ ਲਿਆਂਦਾ ਗਿਆ ਸੀ ਅਤੇ ਉਹ ਕਿੰਨੇ ਸਮੇਂ ਤੋਂ ਇਹ ਸਭ ਕਾਰੋਬਾਰ ਕਰ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜੇਲ੍ਹ ਵਾਰਡਨ ਲਵਪ੍ਰੀਤ ਸਿੰਘ ਤੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।