ETV Bharat / state

ਜਲੰਧਰ ਕਾਊਂਟਰ ਇੰਟੈਲੀਜੈਂਸ ਦਾ ਐਕਸ਼ਨ ! ਬੱਬਰ ਖਾਲਸਾ ਦਾ ਮੈਂਬਰ 'ਬਬਲੂ' ਗ੍ਰਿਫਤਾਰ, ਰਤਨਦੀਪ ਕਤਲ ਕਾਂਡ ਦੇ ਇਸ ਮੁਲਜ਼ਮ ਤੋਂ ਹਥਿਆਰ ਵੀ ਬਰਾਮਦ - Ratandeep Murder Case

Ratandeep Murder Case : ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਬੱਬਰ ਖਾਲਸਾ ਦੇ ਮੈਂਬਰ ਗ੍ਰਿਫਤਾਰ ਕਰਕੇ ਉਸ ਉੱਤੇ ਮਾਮਲਾ ਦਰਜ ਕੀਤਾ ਹੈ। ਰਤਨਦੀਪ ਕਤਲ ਕਾਂਡ ਦੇ ਮੁੱਲ ਮੁਲਜ਼ਮ ਬੱਬਰ ਖਾਲਸਾ ਦੇ ਮੈਂਬਰ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੜ੍ਹੋ ਪੂਰੀ ਖਬਰ...

author img

By ETV Bharat Punjabi Team

Published : Jul 8, 2024, 11:02 AM IST

Jalandhar Counter Intelligence
ਖਾਲਿਸਤਾਨੀ ਅੱਤਵਾਦੀ ਕੀਤੇ ਗ੍ਰਿਫਤਾਰ, (ETV Bharat Chandighar)

ਚੰਡੀਗੜ੍ਹ: ਪੰਜਾਬ ਦੇ ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਬਬਲੂ ਵਜੋਂ ਹੋਈ ਹੈ। ਮੁਲਜ਼ਮ ਬੱਬਰ ਖਾਲਸਾ ਦੇ ਕਥਿਤ ਅੱਤਵਾਦੀ ਰਤਨਦੀਪ ਸਿੰਘ ਦੇ ਕਤਲ 'ਚ ਸ਼ਾਮਲ ਸੀ। ਖੁਫੀਆ ਸੂਚਨਾ ਦੇ ਆਧਾਰ 'ਤੇ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਮੁੱਖ ਹਮਲਾਵਰ ਸਿਮਰਨਜੀਤ ਬਬਲੂ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੱਸ ਦੇਈਏ ਕਿ ਮੁਲਜ਼ਮ 3 ਅਪ੍ਰੈਲ 2024 ਨੂੰ ਹੋਏ ਕਤਲ ਤੋਂ ਬਾਅਦ ਤੋਂ ਫਰਾਰ ਸੀ। ਇਸ ਮਾਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਅੱਤਵਾਦੀ ਗੋਪੀ ਨਵਾਂਸ਼ਰੀਆ ਦੁਆਰਾ ਚਲਾਇਆ ਜਾ ਰਿਹਾ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਮੁਲਜ਼ਮਾਂ ਕੋਲੋਂ ਇੱਕ ਰਿਵਾਲਵਰ, ਜਿੰਦਾ ਕਾਰਤੂਸ ਅਤੇ ਹੋਰ ਹਥਿਆਰ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਜਲਦੀ ਹੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ। ਰਤਨਦੀਪ ਕਰਨਾਲ ਦਾ ਰਹਿਣ ਵਾਲਾ ਸੀ, ਕੰਮ ਲਈ ਬਲਾਚੌਰ ਆਇਆ ਹੋਇਆ ਸੀ।

ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ : ਦੱਸ ਦੇਈਏ ਕਿ ਬੱਬਰ ਖਾਲਸਾ ਦੇ ਅੱਤਵਾਦੀ ਰਤਨਦੀਪ ਸਿੰਘ ਦਾ ਬਲਾਚੌਰ ਬਾਈਪਾਸ 'ਤੇ ਪਿੰਡ ਗੜ੍ਹੀ ਕਾਨੂੰਗੋ ਨੇੜੇ 3 ਅਪ੍ਰੈਲ ਨੂੰ ਸ਼ਾਮ 7 ਵਜੇ ਦੇ ਕਰੀਬ ਕਤਲ ਕਰ ਦਿੱਤਾ ਗਿਆ ਸੀ। ਰਤਨਦੀਪ 'ਤੇ ਕਈ ਗੋਲੀਆਂ ਚਲਾਈਆਂ ਗਈਆਂ, ਘਟਨਾ ਸਮੇਂ ਉਸ ਦਾ ਭਤੀਜਾ ਗੁਰਪ੍ਰੀਤ ਸਿੰਘ ਵੀ ਮੌਜੂਦ ਸੀ। ਗੁਰਪ੍ਰੀਤ ਕਰਨਾਲ, ਹਰਿਆਣਾ ਤੋਂ ਆਇਆ ਸੀ। ਜਿਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਬਲਾਚੌਰ ਪੁਲਿਸ ਨੇ ਨਵਾਂਸ਼ਹਿਰ ਨਿਵਾਸੀ ਗੈਂਗਸਟਰ ਗੋਪੀ ਨਵਾਂਸ਼ਹਿਰ ਅਤੇ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ 302 (ਕਤਲ), 307 (ਕਤਲ ਦਾ ਇਰਾਦਾ) ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ।

ਰਤਨਦੀਪ ਖਿਲਾਫ ਕਈ ਗੰਭੀਰ ਮਾਮਲੇ ਦਰਜ : ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਪਹਿਲਾਂ ਉਹ ਬੱਬਰ ਖਾਲਸਾ ਲਈ ਕੰਮ ਕਰਦਾ ਸੀ ਪਰ ਫਿਰ ਅਚਾਨਕ ਉਸ ਨੇ ਹਰ ਚੀਜ਼ ਤੋਂ ਦੂਰੀ ਬਣਾ ਲਈ। ਰਤਨਦੀਪ ਸਿੰਘ ਪਿਛਲੇ ਕੁਝ ਸਮੇਂ ਤੋਂ ਅੱਤਵਾਦੀ ਗਤੀਵਿਧੀਆਂ ਤੋਂ ਦੂਰ ਸੀ। ਪੁਲਿਸ ਨੂੰ ਸ਼ੁਰੂ ਤੋਂ ਹੀ ਸ਼ੱਕ ਸੀ ਕਿ ਅੱਤਵਾਦੀ ਸੰਗਠਨਾਂ ਨਾਲ ਜੁੜੇ ਕੁਝ ਲੋਕਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

ਅਮਰੀਕਾ ਸਥਿਤ ਗੈਂਗਸਟਰ ਗੋਪੀ ਨਵਾਂਸ਼ਹਿਰੀਆ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਰਤਨਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਰਤਨਦੀਪ ਇਸ ਤੋਂ ਪਹਿਲਾਂ ਬੱਬਰ ਖਾਲਸਾ ਦਾ ਬਦਨਾਮ ਅੱਤਵਾਦੀ ਰਹਿ ਚੁੱਕਾ ਹੈ। ਉਸ 'ਤੇ ਪੰਜਾਬ ਸਮੇਤ ਕਈ ਸੂਬਿਆਂ 'ਚ ਕਈ ਮਾਮਲੇ ਵੀ ਦਰਜ ਹਨ ਜਿਸ ਵਿੱਚ ਕਤਲ ਕੇਸ ਵੀ ਸ਼ਾਮਲ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.