ਜਲੰਧਰ: ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ। ਹੁਣ ਆਸ਼ੂ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਈਡੀ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਦਰਜ ਘਪਲੇ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਕਈ ਲੋਕਾਂ ਦੀਆਂ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਇਹ ਕਾਰਵਾਈ ਟੈਂਡਰ ਘੁਟਾਲੇ ਵਿੱਚ ਕੀਤੀ ਗਈ ਹੈ।
ਕੀ-ਕੀ ਕੀਤਾ ਜ਼ਬਤ?
ਦੱਸ ਦੇਈਏ ਕਿ ਈਡੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ "ਮਨੀ ਲਾਂਡਰਿੰਗ ਵਿੱਚ ਸ਼ਾਮਲ ਵਿਅਕਤੀਆਂ ਦੀਆਂ ਕੁਰਕ ਕੀਤੀਆਂ ਜਾਇਦਾਦਾਂ ਵਿੱਚ ਲੁਧਿਆਣਾ, ਮੋਹਾਲੀ, ਖੰਨਾ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਸਥਿਤ ਅਚੱਲ ਜਾਇਦਾਦ ਅਤੇ ਐਫਡੀਆਰ ਦੇ ਰੂਪ ਵਿੱਚ ਸੋਨੇ ਦੇ ਗਹਿਣੇ, ਸਰਾਫਾ ਅਤੇ ਬੈਂਕ ਖਾਤੇ ਸ਼ਾਮਲ ਹਨ।
ਕਾਂਗਰਸ 'ਚ ਮੰਤਰੀ ਰਹਿੰਦਿਆਂ ਘਪਲੇ ਦਾ ਇਲਜ਼ਾਮ
ਈਡੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ "ਘੁਟਾਲੇ ਦੇ ਸਮੇਂ ਭਾਰਤ ਭੂਸ਼ਣ ਸ਼ਰਮਾ ਉਰਫ਼ ਆਸ਼ੂ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਵਿੱਚ ਕੈਬਨਿਟ ਮੰਤਰੀ ਸੀ। ਈਡੀ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ 'ਟੈਂਡਰ ਘੁਟਾਲੇ' ਨਾਲ ਸਬੰਧਿਤ ਆਈਪੀਸੀ, 1860 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਦਰਜ ਵੱਖ-ਵੱਖ ਐਫਆਈਆਰਜ਼ ਦੇ ਆਧਾਰ 'ਤੇ ਜਾਂਚ ਸ਼ੁਰੂ ਕੀਤੀ ਸੀ। ਈਡੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਤਕਾਲੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਟੈਂਡਰ ਵੰਡ ਵਿੱਚ ਚੋਣਵੇਂ ਠੇਕੇਦਾਰਾਂ ਦਾ ਪੱਖ ਪੂਰਿਆ ਅਤੇ ਉਨ੍ਹਾਂ ਨੂੰ ਹੋਰ ਲਾਭ ਦੇਣ ਦਾ ਵਾਅਦਾ ਕੀਤਾ। ਜਿਸ ਕਾਰਨ ਰਾਜਦੀਪ ਸਿੰਘ ਨਾਗਰਾ, ਰਾਕੇਸ਼ ਕੁਮਾਰ ਸਿੰਗਲਾ ਅਤੇ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੁਝ ਸਰਕਾਰੀ ਅਧਿਕਾਰੀਆਂ ਸਮੇਤ ਹੋਰ ਵਿਅਕਤੀਆਂ ਤੋਂ ਰਿਸ਼ਵਤ ਲਈ ਗਈ ਸੀ। ਰਿਸ਼ਵਤ ਦੇ ਪੈਸੇ ਨੂੰ ਫਰਜ਼ੀ ਸੰਸਥਾਵਾਂ ਦੇ ਨੈਟਵਰਕ ਦੀ ਵਰਤੋਂ ਕਰਕੇ ਚੱਲ ਅਤੇ ਅਚੱਲ ਜਾਇਦਾਦਾਂ ਦੀ ਖਰੀਦ ਲਈ ਮੋੜਿਆ ਗਿਆ ਸੀ।
ਆਸ਼ੂ ਦੇ ਕਰੀਬੀ ਰਾਜਦੀਪ ਦੀ ਗ੍ਰਿਫਤਾਰੀ
ਕਾਬਲੇਜ਼ਿਕਰ ਹੈ ਕਿ ਇਸ ਤੋਂ ਪਹਿਲਾਂ ਈਡੀ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ 24.08.2023 ਅਤੇ 04.09.2024 ਨੂੰ 28 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਇਸ ਤੋਂ ਇਲਾਵਾ ਜਾਂਚ ਦੌਰਾਨ ਭਾਰਤ ਭੂਸ਼ਣ ਸ਼ਰਮਾ ਉਰਫ਼ ਆਸ਼ੂ ਅਤੇ ਉਸ ਦੇ ਨਜ਼ਦੀਕੀ ਸਾਥੀ ਰਾਜਦੀਪ ਸਿੰਘ ਨਾਗਰਾ ਨੂੰ ਮਨੀ ਲਾਂਡਰਿੰਗ ਦੇ ਜੁਰਮ 2002 ਦੇ ਤਹਿਤ ਕ੍ਰਮਵਾਰ 01.08.2024 ਅਤੇ 04.09.2024 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਦੋਵੇਂ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹਨ।
- ਪੰਜ ਦਿਨਾਂ ਦਾ ਰਿਮਾਂਡ ਖ਼ਤਮ; ਅੱਜ ਮੁੜ ਅਦਾਲਤ 'ਚ ED ਵਲੋਂ ਪੇਸ਼ ਕੀਤਾ ਜਾਵੇਗਾ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ - Bharat Bhushan ashu
- ਭਾਰੀ ਸੁਰੱਖਿਆ ਹੇਠ ED ਵਲੋਂ ਭਾਰਤ ਭੂਸ਼ਣ ਆਸ਼ੂ ਅਦਾਲਤ 'ਚ ਪੇਸ਼, ਕਾਂਗਰਸ ਨੇ ਦੱਸੀ ਸਿਆਸੀ ਬਦਲਾਖੋਰੀ - Bharat Bhushan Ashu
- ਮਨੀ ਲਾਂਡਰਿੰਗ ਮਾਮਲੇ 'ਚ ED ਵਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰ, ਕਾਂਗਰਸੀ ਆਗੂਆਂ ਨੇ ਕਿਹਾ- ਲੜਾਂਗੇ ਕਾਨੂੰਨੀ ਲੜਾਈ - Bharat Bhushan Ashu arrested