ETV Bharat / state

ਜਲੰਧਰ ਪੁਲਿਸ ਨੂੰ ਮਿਲੀ ਸਫ਼ਲਤਾ, ਅੱਤਵਾਦੀ ਲਖਬੀਰ ਲੰਡਾ ਦੇ 5 ਸਾਥੀ ਹਥਿਆਰਾਂ ਸਣੇ ਗ੍ਰਿਫਤਾਰ - lakhbir landa associates arrested

ਜਲੰਧਰ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਅੱਤਵਾਦੀ ਲਖਬੀਰ ਲੰਡਾ ਦੇ ਪੰਜ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ ਪੁਲਿਸ ਨੂੰ ਉਨ੍ਹਾਂ ਕੋਲੋਂ ਚਾਰ ਵਿਦੇਸ਼ੀ ਹਥਿਆਰ ਵੀ ਬਰਾਮਦ ਹੋਏ। ਇਸ ਸਬੰਧੀ ਜਾਣਕਾਰੀ ਡੀਜੀਪੀ ਪੰਜਾਬ ਵਲੋਂ ਦਿੱਤੀ ਗਈ।

ਲਖਬੀਰ ਲੰਡਾ ਦੇ ਸਾਥੀ ਗ੍ਰਿਫਤਾਰ
ਲਖਬੀਰ ਲੰਡਾ ਦੇ ਸਾਥੀ ਗ੍ਰਿਫਤਾਰ (ETV BHARAT)
author img

By ETV Bharat Punjabi Team

Published : Jun 30, 2024, 12:38 PM IST

ਚੰਡੀਗੜ੍ਹ: ਪੰਜਾਬ ਪੁਲਿਸ ਨਸ਼ੇ ਅਤੇ ਗੈਂਗਸਟਰਾਂ ਦੇ ਨੈਕਸਸ ਨੂੰ ਤੋੜਨ 'ਚ ਦਿਨ ਰਾਤ ਮਿਹਨਤ ਕਰ ਰਹੀ ਹੈ। ਇਸ ਦੇ ਚੱਲਦੇ ਉਨ੍ਹਾਂ ਵਲੋਂ ਕਾਰਵਾਈ ਕਰਦਿਆਂ ਕਈ ਗੈਂਗਸਟਰਾਂ ਨੂੰ ਫੜਿਆ ਵੀ ਹੈ ਤੇ ਨਾਲ ਹੀ ਕਈ ਥਾਵਾਂ 'ਤੇ ਮੁਕਾਬਲਾ ਵੀ ਦੇਖਣ ਨੂੰ ਮਿਲਿਆ ਹੈ। ਇਸ ਦੇ ਚੱਲਦੇ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ ਪੰਜ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 4 ਵਿਦੇਸ਼ੀ ਪਿਸਤੌਲ, ਇੱਕ ਰਿਵਾਲਵਰ, 2 ਮੈਗਜ਼ੀਨ ਅਤੇ 2 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਲਖਬੀਰ ਲੰਡਾ ਗੈਂਗ ਦੇ ਪੰਜ ਕਾਰਕੁੰਨ ਗ੍ਰਿਫਤਾਰ: ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਜਾਲ ਵਿਛਾਇਆ ਹੋਇਆ ਸੀ। 15 ਦਿਨਾਂ ਦੀ ਕਾਰਵਾਈ ਤੋਂ ਬਾਅਦ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਗੈਂਗ ਦੇ ਪੰਜ ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪਾਕਿਸਤਾਨ ਤੋਂ ਹਥਿਆਰਾਂ ਦੀ ਖੇਪ ਸਪਲਾਈ: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਮੁਲਜ਼ਮ ਪਾਕਿਸਤਾਨ ਤੋਂ ਹਥਿਆਰਾਂ ਦੀ ਖੇਪ ਲਿਆਉਂਦੇ ਸਨ। ਮੁਲਜ਼ਮਾਂ ਨੇ ਪੰਜਾਬ ਸਣੇ ਵੱਖ-ਵੱਖ ਸੂਬਿਆਂ ਵਿੱਚ ਨਸ਼ਾ ਸਪਲਾਈ, ਕਤਲ, ਫਿਰੌਤੀ ਅਤੇ ਜਬਰੀ ਵਸੂਲੀ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਉਕਤ ਮੁਲਜ਼ਮਾਂ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਰਜਨਾਂ ਕੇਸ ਦਰਜ ਹਨ।

ਸੰਗਠਿਤ ਅਪਰਾਧ ਨੂੰ ਖਤਮ ਕਰਨ ਲਈ ਚੰਗੀ ਪਹਿਲ: ਉਨ੍ਹਾਂ ਕਿਹਾ ਕਿ ਸਿਟੀ ਪੁਲਿਸ ਵੱਲੋਂ ਲੰਬੇ ਸਮੇਂ ਤੋਂ ਹਰ ਕਿਸਮ ਦੀਆਂ ਅਪਰਾਧਿਕ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਸੀ। ਇਸ ਦੇ ਆਧਾਰ 'ਤੇ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿੱਚ ਮੁਲਜ਼ਮਾਂ ਦੀ ਹਲਚਲ ਵਧ ਗਈ ਸੀ। ਡੀਜੀਪੀ ਯਾਦਵ ਨੇ ਕਿਹਾ- ਸੰਗਠਿਤ ਅਪਰਾਧ ਨੂੰ ਖਤਮ ਕਰਨ ਲਈ ਸਿਟੀ ਪੁਲਿਸ ਦੀ ਇਹ ਚੰਗੀ ਪਹਿਲ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.