ETV Bharat / state

ਜਲੰਧਰ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, ਲਖਬੀਰ ਲੰਡਾ ਦੇ ਪੰਜ ਸਾਥੀ ਹਥਿਆਰਾਂ ਸਮੇਤ ਗ੍ਰਿਫ਼ਤਾਰ - Lakhbir Landa associates arrested - LAKHBIR LANDA ASSOCIATES ARRESTED

ਜਲੰਧਰ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਕੈਨੇਡਾ ਬੈਠੇ ਅੱਤਵਾਦੀ ਲਖਬੀਰ ਲੰਡਾ ਦੇ ਪੰਜ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕਰ ਲਈ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ।

ਲਖਬੀਰ ਲੰਡਾ ਦੇ ਪੰਜ ਸਾਥੀ ਗ੍ਰਿਫ਼ਤਾਰ
ਲਖਬੀਰ ਲੰਡਾ ਦੇ ਪੰਜ ਸਾਥੀ ਗ੍ਰਿਫ਼ਤਾਰ (ETV BHARAT)
author img

By ETV Bharat Punjabi Team

Published : Jul 14, 2024, 2:21 PM IST

ਜਲੰਧਰ: ਕਿਸੇ ਵੀ ਅਣਸੁਖਾਵੀ ਘਟਨਾ ਨੂੰ ਵਾਰਦਾਤ ਤੋਂ ਪਹਿਲਾਂ ਹੀ ਨਾਕਾਮ ਕਰਨ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਇਸ ਦੇ ਚੱਲਦੇ ਹੀ ਪੁਲਿਸ ਦਿਨ ਰਾਤ ਇੱਕ ਕਰ ਰਹੀ ਹੈ। ਉਥੇ ਹੀ ਇਸ ਸੰਦਰਭ 'ਚ ਜਲੰਧਰ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਨ੍ਹਾਂ ਵਲੋਂ ਕੈਨੇਡਾ ਬੈਠੇ ਅੱਤਵਾਦੀ ਲਖਬੀਰ ਲੰਡਾ ਦੇ ਪੰਜ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕਰ ਲਈ।

ਲੰਡਾ ਦੇ ਪੰਜ ਸਾਥੀ ਗ੍ਰਿਫ਼ਤਾਰ: ਇਸ ਸਬੰਧੀ ਜਾਣਕਾਰੀ ਖੁਦ ਡੀਜੀਪੀ ਪੰਜਾਬ ਗੋਰਵ ਯਾਦਵ ਵਲੋਂ ਦਿੱਤੀ ਗਈ ਹੈ। ਜਿੰਨ੍ਹਾਂ ਨੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਵੀ ਕੀਤਾ ਹੈ। ਇਸ ਦੌਰਾਨ ਪੁਲਿਸ ਨੂੰ ਉਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਜਿਸ 'ਚ ਪੁਲਿਸ ਨੂੰ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ਹਨ। ਇਨ੍ਹਾਂ ਬਦਮਾਸ਼ਾਂ ਵਿਰੁੱਧ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਤਲ ਅਤੇ ਫਿਰੌਤੀ ਵਰਗੇ ਘਿਨਾਉਣੇ ਅਪਰਾਧਾਂ ਲਈ ਪਹਿਲਾਂ ਵੀ ਪੁਲਿਸ ਵਲੋਂ ਕੇਸ ਦਰਜ ਕੀਤੇ ਹੋਏ ਹਨ।

ਡੀਜੀਪੀ ਪੰਜਾਬ ਨੇ ਖੁਦ ਦਿੱਤੀ ਜਾਣਕਾਰੀ: ਡੀਜੀਪੀ ਪੰਜਾਬ ਗੋਰਵ ਯਾਦਵ ਨੇ ਐਕਸ 'ਤੇ ਲਿਖਿਆ ਕਿ, "ਸੰਗਠਿਤ ਅਪਰਾਧ ਦੇ ਖਿਲਾਫ ਵੱਡੀ ਸਫਲਤਾ ਹਾਸਲ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਦੇ 5 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਹੁਣ ਤੱਕ ਇਸ ਗਿਰੋਹ ਦੇ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁਲਜ਼ਮ ਕਈ ਜ਼ਿਲ੍ਹਿਆਂ ਵਿੱਚ ਕਤਲ, ਫਿਰੌਤੀ ਅਤੇ ਹੋਰ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲੰਧਰ ਪੁਲਿਸ ਨੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।"

30 ਜੂਨ ਨੂੰ ਵੀ ਲੰਡਾ ਦੇ ਸਾਥੀ ਕੀਤੇ ਸੀ ਕਾਬੂ: ਜਲੰਧਰ ਪੁਲਿਸ ਪਿਛਲੇ ਕਈ ਦਿਨਾਂ ਤੋਂ ਲਖਬੀਰ ਸਿੰਘ ਉਰਫ਼ ਲੰਡਾ ਦੇ ਸਾਥੀਆਂ ਦਾ ਨੈੱਟਵਰਕ ਤੋੜਨ 'ਚ ਲੱਗੀ ਹੋਈ ਹੈ। ਪੁਲਿਸ ਨੇ ਇਸ ਤੋਂ ਪਹਿਲਾਂ 30 ਜੂਨ ਨੂੰ ਇਸ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਇਹ ਖੁਲਾਸਾ ਹੋਇਆ ਸੀ ਕਿ ਮੁਲਜ਼ਮ ਪਾਕਿਸਤਾਨ ਤੋਂ ਆਉਣ ਵਾਲੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਇਨ੍ਹਾਂ ਕੋਲੋਂ ਕਈ ਹਥਿਆਰ ਵੀ ਬਰਾਮਦ ਹੋਏ ਸਨ। ਇਸ ਤੋਂ ਬਾਅਦ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਈ ਰਾਜ਼ ਸਾਹਮਣੇ ਆਏ।

ਲੰਡਾ ਦੇ ਇਸ਼ਾਰੇ 'ਤੇ ਕਰਦੇ ਵਾਰਦਾਤ: ਕਾਬਿਲੇਗੌਰ ਹੈ ਕਿ ਅੱਤਵਾਦੀ ਲਖਬੀਰ ਉਰਫ ਲੰਡਾ ਵਿਦੇਸ਼ 'ਚ ਹੈ ਪਰ ਪੰਜਾਬ 'ਚ ਉਸ ਦੇ ਸਾਥੀ ਲੰਡਾ ਦੇ ਇਸ਼ਾਰੇ 'ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਲੰਡਾ ਗੈਂਗ ਦੇ ਬਦਮਾਸ਼ ਲੋਕਾਂ ਤੋਂ ਜਬਰੀ ਵਸੂਲੀ, ਕਤਲ ਅਤੇ ਕਈ ਅਪਰਾਧਿਕ ਗਤੀਵਿਧੀਆਂ ਵਰਗੇ ਘਿਨਾਉਣੇ ਅਪਰਾਧ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਪੁਲਿਸ ਨੇ ਉਕਤ ਪੰਜ ਵਿਅਕਤੀਆਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.