ETV Bharat / state

ਹਿਮਾਂਸ਼ੀ ਖੁਰਾਣਾ ਨੂੰ ਲੱਗਿਆ ਵੱਡਾ ਝਟਕਾ, ਪਿਤਾ ਦੀ ਹੋਈ ਗ੍ਰਿਫ਼ਤਾਰੀ, ਨਾਜਾਇਜ਼ ਸਬੰਧਾਂ ਦਾ ਜਾਣੋ ਪੂਰਾ ਮਾਮਲਾ - HIMANSHI KHURANA

ਅਦਾਕਾਰ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਦੀ ਹੋਈ ਗ੍ਰਿਫਤਾਰੀ।

HIMANSHI KHURANA FATHER ARRESTED
ਹਿਮਾਂਸ਼ੀ ਖੁਰਾਣਾ ਨੂੰ ਲੱਗਿਆ ਵੱਡਾ ਝਟਕਾ (ETV Bharat (ਜਲੰਧਰ ਪੱਤਰਕਾਰ))
author img

By ETV Bharat Punjabi Team

Published : Nov 25, 2024, 6:34 PM IST

ਜਲੰਧਰ: ਮਾਡਲ ਤੋਂ ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਉਨ੍ਹਾਂ ਨੇ ਪਿਤਾ ਦੀ ਗ੍ਰਿਫ਼ਤਾਰੀ ਹੋਈ। ਫਿਲੌਰ ਦੀ ਅਦਾਲਤ ਨੇ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ। ਦਸ ਦਈਏ ਕਿ ਗੁਰਾਇਆ ਵਿੱਚ ਕਰੀਬ 5 ਮਹੀਨੇ ਪਹਿਲਾਂ ਲੋਕ ਸਭਾ ਚੋਣਾਂ ਦੌਰਾਨ ਡਿਊਟੀ ’ਤੇ ਮੌਜੂਦ ਨਾਇਬ ਤਹਿਸੀਲਦਾਰ ਨਾਲ ਕੁੱਟਮਾਰ ਕਰਨ ਅਤੇ ਗਾਲੀ ਗਲੋਚ ਕਰਨ ਦੇ ਦੋਸ਼ ਹੇਠ ਕੁਲਦੀਪ ਖੁਰਾਣਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਹਿਮਾਂਸ਼ੀ ਖੁਰਾਣਾ ਨੂੰ ਲੱਗਿਆ ਵੱਡਾ ਝਟਕਾ (ETV Bharat (ਜਲੰਧਰ ਪੱਤਰਕਾਰ))

ਕੀ ਹੈ ਮਾਮਲਾ

ਤੁਹਾਨੂੰ ਦਸ ਦਈਏ ਕਿ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨੇ 5 ਮਹੀਨੇ ਪਹਿਲਾਂ ਉਨ੍ਹਾਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਦੋਂ ਉਹ ਆਪਣੀ ਡਿਊਟੀ ਲਈ ਦਫ਼ਤਰ ਤੋਂ ਜਾ ਰਿਹਾ ਸੀ ਤਾਂ ਦੂਜੇ ਪਾਸਿਓਂ ਕੁਲਦੀਪ ਖੁਰਾਣਾ ਆ ਗਿਆ ਅਤੇ ਗਾਲ੍ਹਾਂ ਕੱਢਣ ਲੱਗ ਪਿਆ। ਇਸ ਦੌਰਾਨ ਉਸ ਦੇ ਨਾਲ ਮੌਜੂਦ ਇੱਕ ਮੁਲਾਜ਼ਮ ਨੇ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਲਈ। ਉਕਤ ਵੀਡੀਓ ਦੇ ਆਧਾਰ 'ਤੇ ਪੁਲਿਸ ਨੇ ਕੁਲਦੀਪ ਖੁਰਾਣਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਜਿਸ ਤਹਿਤ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਜੇਲ੍ਹ ਭੇਜਣ ਦਾ ਫੈਸਲਾ ਸੁਣਾਇਆ ਸੀ। ਗੁਰਾਇਆ ਥਾਣੇ ਦੇ ਐਸਐਚਓ ਪਲਵਿੰਦਰ ਸਿੰਘ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਸ ਨੂੰ ਡਿਊਟੀ ਦੌਰਾਨ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਅਦਾਕਾਰਾ ਦੇ ਪਿਤਾ ਨੇ ਕੀ ਕਿਹਾ

ਉਧਰ ਦੂਜੇ ਪਾਸੇ ਅਦਾਲਤ ਤੋਂ ਬਾਹਰ ਅਦਾਕਾਰਾ ਦੇ ਪਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਦੇ ਉਸਦੀ ਪਤਨੀ ਨਾਲ ਨਜ਼ਾਇਜ਼ ਸਬੰਧ ਹਨ। ਜਿਸ ਕਾਰਨ ਉਹ ਜਗਪਾਲ ਸਿੰਘ ਨਾਲ ਗੱਲਬਾਤ ਕਰਨ ਗਿਆ ਤਾਂ ਪਹਿਲਾਂ ਉਸ ਨੇ ਝਗੜਾ ਸ਼ੁਰੂ ਕੀਤਾ।ਇਸ ਸਬੰਧ ਵਿੱਚ ਜਦੋਂ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਮੇਰੇ ਦਫ਼ਤਰ ਕੋਲ ਇਨ੍ਹਾਂ ਦੀ ਰਹਾਇਸ਼ ਸੀ ਤਾਂ ਇੰਨ੍ਹਾਂ ਦਾ ਮੇਰੇ ਨਾਲ ਮਿਲਣ ਵਰਤਨ ਸ਼ੁਰੂ ਹੋ ਗਿਆ ।ਉਨ੍ਹਾਂ ਨੇ ਤਾਂ ਮੇਰੇ ਦਫ਼ਤਰ ਵਿੱਚ ਆ ਕੇ ਮੇਰੇ ਨਾਲ ਗਾਲੀ ਗਲੋਚ ਕੀਤਾ ਅਤੇ ਮੇਰੇ 'ਤੇ ਨਜ਼ਾਇਜ਼ ਸਬੰਧਾਂ ਦੇ ਗਲਤ ਇਲਜ਼ਾਮ ਲਾਇਆ ਜਾ ਰਹੇ ਹਨ।

ਲੁਧਿਆਣਾ ਤੋਂ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗ੍ਰਿਫ਼ਤਾਰੀ

ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਦੀ ਭਾਲ ਕਰ ਰਹੀ ਸੀ। ਇਸ ਸਬੰਧੀ ਲੁਧਿਆਣਾ ਵਿੱਚ ਪੁਲੀਸ ਵੱਲੋਂ ਕਈ ਛਾਪੇ ਮਾਰੇ ਗਏ ਪਰ ਕੁਝ ਨਹੀਂ ਹੋਇਆ। ਕੱਲ੍ਹ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਉਸ ਦੇ ਘਰ ਆਇਆ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਨੇ ਛਾਪਾ ਮਾਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਜਿਸ ਤੋਂ ਬਾਅਦ ਕੁਲਦੀਪ ਖੁਰਾਣਾ ਨੂੰ ਫਿਲੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਖੁਰਾਣਾ ਨੂੰ ਜੇਲ੍ਹ ਭੇਜ ਦਿੱਤਾ। ਖੁਰਾਣਾ ਨੂੰ ਪੁਲਿਸ ਨੇ ਕਪੂਰਥਲਾ ਜੇਲ੍ਹ ਵਿੱਚ ਰੱਖਿਆ ਹੋਇਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.