ਅੰਮ੍ਰਿਤਸਰ: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਜਿੱਥੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਪਿੰਡਾਂ ਸ਼ਹਿਰਾਂ ਕਸਬਿਆਂ ਦੇ ਵਿੱਚ ਜਾ ਕੇ ਲੋਕਾਂ ਦੇ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਉੱਥੇ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਮਾਝੇ ਦੇ ਪ੍ਰਮੁੱਖ ਤੇ ਵਿਸ਼ਵ ਭਰ ਦੇ ਵਿੱਚ ਪ੍ਰਸਿੱਧ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪਹੁੰਚ ਕੇ ਡੇਰਾ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਰਿਹਾ ਹੈ।
ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ : ਅੱਜ ਐਤਵਾਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਰਹੇ ਜਸਬੀਰ ਸਿੰਘ ਡਿੰਪਾ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ ਹਨ। ਜਿੱਥੇ ਉਨ੍ਹਾਂ ਵੱਲੋਂ ਡੇਰਾ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਰੀਬ ਇੱਕ ਘੰਟਾ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਵਿੱਚ ਸਮਾਂ ਗੁਜਾਰਿਆ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਸਬੰਧੀ ਫੋਨ ਤੇ ਪੁਸ਼ਟੀ ਕਰਦਿਆਂ ਸਾਂਸਦ ਸਰਦਾਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਉਹ ਨਿੱਜੀ ਤੌਰ ਦੇ ਉੱਤੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ ਸਨ। ਜਿੱਥੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੇ ਨਾਲ ਮੁਲਾਕਾਤ ਕਰਕੇ ਰੂਹ ਨੂੰ ਸਕੂਨ ਮਿਲਿਆ ਹੈ। ਇਸ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਕੋਲੋਂ ਉਨ੍ਹਾਂ ਨੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਕੁਝ ਸਮਾਂ ਬਾਬਾ ਜੀ ਦੇ ਨਾਲ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਸਿਆਸੀ ਪਾਰਟੀਆਂ ਦੇ ਉਮੀਦਵਾਰ ਡੇਰਾ ਬਿਆਸ ਪਹੁੰਚੇ: ਜ਼ਿਕਰਯੋਗ ਹੈ ਕਿ ਬੀਤੇ ਦੋ ਦਿਨ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਮੇਤ ਭਾਰਤੀ ਜਨਤਾ ਪਾਰਟੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕਈ ਨਾਮੀ ਚਿਹਰੇ ਅਤੇ ਵੱਖ-ਵੱਖ ਲੋਕ ਸਭਾ ਖੇਤਰਾਂ ਤੋਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਡੇਰਾ ਬਿਆਸ ਪਹੁੰਚ ਰਹੇ ਹਨ। ਉਨ੍ਹਾਂ ਵੱਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਰਿਹਾ ਹੈ।
- ਲੋਕ ਸਭਾ ਚੋਣਾਂ ਦੇ ਚੱਲਦੇ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਅਨੰਦਪੁਰ ਸਾਹਿਬ 'ਚ ਭਖਾਇਆ ਚੋਣ ਪ੍ਰਚਾਰ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ - Lok Sabha Elections
- ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ - Punjab DGP Gaurav Yadav
- ਅਕਾਲੀ ਉਮੀਦਵਾਰ ਐਨ. ਕੇ ਸ਼ਰਮਾ ਨੇ ਭਰੀ ਨਾਮਜਦਗੀ, ਖਾਸ ਅੰਦਾਜ਼ 'ਚ ਪਹੁੰਚੇ ਪੱਤਰ ਭਰਨ - NK Sharma road show on tractor