ETV Bharat / state

ਰਾਹੁਲ ਗਾਂਧੀ ਦੇ ਬਿਆਨ ਨਾਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਤਾਈ ਸਹਿਮਤੀ, ਕਿਹਾ- ਸਿੱਖਾਂ ਨਾਲ ਭਾਰਤ 'ਚ ਸੱਚਮੁੱਚ ਹੋ ਰਿਹਾ ਧੱਕਾ - statement about Sikhs

author img

By ETV Bharat Punjabi Team

Published : Sep 13, 2024, 8:14 PM IST

ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵਿਦੇਸ਼ੀ ਦੌਰੇ ਦੌਰਾਨ ਆਖਿਆ ਕਿ ਭਾਜਪਾ ਦੀ ਸਰਕਾਰ ਭਾਰਤ ਵਿੱਚ ਘੱਟ ਗਿਣਤੀਆਂ ਨਾਲ ਧੱਕਾ ਕਰ ਰਹੀ ਹੈ। ਹੁਣ ਸਿੱਖ ਆਗੂਆਂ ਨੇ ਰਾਹੁਲ ਗਾਂਧੀ ਦੇ ਬਿਆਨ ਨਾਲ ਸਹਿਮਤੀ ਜਤਾਈ ਹੈ।

HARPREET SINGH AGREED WITH RAHUL
ਰਾਹੁਲ ਗਾਂਧੀ ਦੇ ਬਿਆਨ ਨਾਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਤਾਈ ਸਹਿਮਤੀ (ETV BHARAT PUNJAB (ਰਿਪੋਟਰ,ਬਠਿੰਡਾ))
'ਸਿੱਖਾਂ ਨਾਲ ਭਾਰਤ 'ਚ ਸੱਚਮੁੱਚ ਹੋ ਰਿਹਾ ਧੱਕਾ' (ETV BHARAT PUNJAB (ਰਿਪੋਟਰ,ਬਠਿੰਡਾ))

ਬਠਿੰਡਾ: ਅੱਜ-ਕੱਲ੍ਹ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਵਿਦੇਸ਼ੀ ਦੌਰੇ ਦੌਰਾਨ ਸਿੱਖਾਂ ਬਾਰੇ ਦਿੱਤਾ ਗਿਆ ਬਿਆਨ ਸੁਰਖੀਆਂ ਬਣਿਆ ਹੋਇਆ ਹੈ । ਦਰਅਸਲ ਰਾਹੁਲ ਗਾਂਧੀ ਨੇ ਵਿਦੇਸ਼ੀ ਦੌਰੇ ਦੌਰਾਨ ਆਖਿਆ ਕਿ ਭਾਜਪਾ ਦੀ ਸਰਕਾਰ ਭਾਰਤ ਵਿੱਚ ਘੱਟ ਗਿਣਤੀਆਂ ਨਾਲ ਧੱਕਾ ਕਰ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖਾਂ ਦੇ ਹੱਕਾਂ ਦੇਸ਼ ਅੰਦਰ ਦਰੜੇ ਜਾ ਰਹੇ ਹਨ। ਰਾਹੁਲ ਗਾਂਧੀ ਦੇ ਇਸ ਬਿਆਨ ਨਾਲ ਹੁਣ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਪਰਮਿੰਦਰ ਸਿੰਘ ਬਲਿਆਂਵਾਲੀ ਨੇ ਸਹਿਮਤੀ ਜਤਾਈ ਹੈ।

ਸਿੱਖਾਂ ਦਾ ਕੋਹ-ਕੋਹ ਕੇ ਸ਼ਿਕਾਰ

ਸਿੱਖ ਆਗੂਆਂ ਨੇ ਆਖਿਆ ਕਿ ਭਾਰਤ ਦੇ ਵਿੱਚ ਸਿੱਖਾਂ ਦੇ ਧਾਰਮਿਕ ਹੱਕ, ਰਾਜਨੀਤਿਕ ਅਤੇ ਆਰਥਿਕ ਅਧਿਕਾਰ ਹਮੇਸ਼ਾ ਕੁਚਲੇ ਗਏ ਹਨ। ਜਦੋਂ ਅਸੀਂ 1947 ਤੋਂ ਬਾਅਦ ਦਾ ਇਤਿਹਾਸ ਪੜਦੇ ਹਾਂ ਤਾਂ ਪਤਾ ਲੱਗਦਾ ਹੈ ਕਿ ਸਿੱਖਾਂ ਨਾਲ ਭਾਰਤ ਵਿੱਚ ਕਿਵੇਂ ਹਮੇਸ਼ਾ ਧੱਕਾ ਹੋਇਆ ਹੈ। ਪਿਛਲੇ ਸਮੇਂ ਦੌਰਾਨ ਪੰਜਾਬੀਆਂ ਨੇ ਪਾਣੀ ਦੇ ਹੱਕ ਦੀ ਗੱਲ ਕੀਤੀ, ਭਾਸ਼ਾ ਦੀ ਗੱਲ ਕੀਤੀ ਪਰ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਭਾਰਤ ਵਿੱਚ ਸਿੱਖਾਂ ਦੇ ਖਿਲਾਫ ਅਜਿਹਾ ਕੂੜ ਵਿਰਤਾਂਤ ਸਿਰਜਿਆ ਜਿਸ ਦਾ ਨਤੀਜੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਹਮਲਾ ਹੋਇਆ। 1984 ਦੌਰਾਨ ਭਾਰਤ ਦੇ ਕਈ ਸ਼ਹਿਰਾਂ ਦੇ ਵਿੱਚ ਸਿੱਖਾਂ ਦਾ ਕੋਹ-ਕੋਹ ਕੋ ਸ਼ਿਕਾਰ ਕੀਤਾ ਗਿਆ ਪਰ ਅੱਜ ਤੱਕ ਸਿੱਖਾਂ ਨੂੰ ਉਸ ਮਾਮਲੇ ਵਿੱਚ ਇਨਸਾਫ ਨਹੀਂ ਮਿਲਿਆ।

ਸਿੱਖਾਂ ਦੇ ਖਿਲਾਫ ਘਟੀਆ ਵਿਰਤਾਂਤ

ਉਨ੍ਹਾਂ ਕਿਹਾ ਕਿ ਜੇਕਰ ਅੱਜ ਦੇ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਸਿੱਖਾਂ ਦੇ ਖਿਲਾਫ ਘਟੀਆ ਵਿਰਤਾਂਤ ਸਰਕਾਰੀ ਸਰਪ੍ਰਸਤੀ ਵਿੱਚ ਸਿਰਜੇ ਜਾ ਰਹੇ ਹਨ। ਜੋਧਪੁਰ ਦੇ ਵਿੱਚ ਜੁਡੀਸ਼ਰੀ ਦੇ ਇਮਤਿਹਾਨ ਦੌਰਾਨ ਸਿੱਖ ਲੜਕਾ-ਲੜਕੀ ਨੂੰ ਇਮਤਿਹਾਨ ਦੇ ਵਿੱਚ ਕਕਾਰ ਲਾਹ ਕੇ ਬੈਠਣ ਦਾ ਆਦੇਸ਼ ਜਾਰੀ ਕੀਤਾ ਜਾਂਦਾ ਪਰ ਹੈਰਾਨੀ ਦੀ ਗੱਲ ਹੈ ਕਿ ਇਸ ਲੋਕ ਸਭਾ ਚੋਣਾਂ ਦੇ ਦੌਰਾਨ ਗੰਗਾ ਨਗਰ ਦੇ ਵਿੱਚ ਚੋਣ ਅਧਿਕਾਰੀਆਂ ਨੇ ਇਹ ਹਦਾਇਤ ਕੀਤੀ ਕਿ ਕੋਈ ਵੀ ਸਿੱਖ ਕਕਾਰ ਪਾ ਕੇ ਵੋਟ ਨਹੀਂ ਪਾ ਸਕਦਾ। ਅਜਿਹੀਆਂ ਘਟਨਾਵਾਂ ਕਾਂਗਰਸ ਆਗੂ ਦੇ ਬਿਆਨ ਨੂੰ ਜਿੱਥੇ ਪੁਖਤਾ ਕਰਦੀਆਂ ਹਨ ਉੱਥੇ ਹੀ ਸਿੱਖਾਂ ਅੰਦਰ ਬੇਗਾਨਗੀ ਦਾ ਅਹਿਸਾਸ ਪੈਦਾ ਕਰਦੀਆਂ ਹਨ।

ਪਾਰਲੀਮੈਂਟ ਵਿੱਚ ਚੁੱਕੋ ਅਵਾਜ਼
ਸਿੱਖ ਆਗੂਆਂ ਨੇ ਆਖਿਆ ਕਿ ਜਦੋਂ ਤੋਂ ਦੇਸ਼ ਵਿੱਚ ਭਾਜਪਾ ਦੀ ਸਰਕਾਰ ਆਈ ਹੈ ਘੱਟ ਗਿਣਤੀਆਂ ਉੱਤੇ ਲਗਾਤਾਰ ਹਮਲੇ ਵੱਧਦੇ ਜਾ ਰਹੇ ਹਨ। ਜਿਸ ਤਰ੍ਹਾਂ ਰਾਹੁਲ ਗਾਂਧੀ ਵੱਲੋਂ ਵਿਦੇਸ਼ ਦੀ ਧਰਤੀ ਉੱਤੇ ਸਿੱਖਾਂ ਨੂੰ ਲੈ ਕੇ ਬਿਆਨ ਦਿੱਤਾ ਗਿਆ ਹੈ, ਅਜਿਹੇ ਮਸਲੇ ਭਾਰਤ ਦੀ ਪਾਰਲੀਮੈਂਟ ਵਿੱਚ ਵੀ ਉਠਾਏ ਜਾਣੇ ਚਾਹੀਦੇ ਹਨ ਤਾਂ ਜੋ ਸਿੱਖਾਂ ਉੱਤੇ ਹੋ ਰਹੇ ਹਮਲਿਆਂ ਸਬੰਧੀ ਪੂਰੀ ਦੁਨੀਆਂ ਜਾਣ ਸਕੇ ਅਤੇ ਭਾਰਤੀ ਹਕੂਮਤ ਦਾ ਚਿਹਰਾ ਲੋਕਾਂ ਸਾਹਮਣੇ ਆ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.