ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਵੀ ਕੀਤੀ।
ਮੰਜੀ ਸਾਹਿਬ ਕਥਾ ਕਰਨ ਆਏ: ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਜੋ ਪਿਛਲੇ ਦਿਨੀ ਅੰਮ੍ਰਿਤਪਾਲ ਦੀ ਮਾਤਾ ਦਾ ਬਿਆਨ ਆਇਆ ਸੀ ਸਾਨੂੰ ਉਸ ਬਿਆਨ ਵੱਲ ਜਿਆਦਾ ਧਿਆਨ ਨਹੀਂ ਦੇਣਾ ਚਾਹੀਦਾ। ਅਸੀਂ ਸਿੱਖੀ ਲਈ ਕੰਮ ਕਰ ਰਹੇ ਹਾਂ ਤੇ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਹੀ ਕੰਮ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਅੱਜ ਮੈਂ ਮੰਜੀ ਸਾਹਿਬ ਕਥਾ ਕਰਨ ਆਇਆ ਸੀ ਤਾਂ ਪਰਿਵਾਰ ਬੈਠਾ ਅਸੀਂ ਗੱਲਾਂ ਬਾਤਾਂ ਕੀਤੀਆ ਅਤੇ ਸਰਕਾਰ ਨੂੰ ਇਹੋ ਹੀ ਕਹਿਣਾ ਚਾਹੁੰਦੇ ਹਾਂ ਕਿ ਸਿੱਖਾਂ ਨਾਲ ਵਿਤਕਰਾ ਨਹੀਂ ਕਰਨਾ ਚਾਹੀਦਾ, ਪਰ ਹੋ ਰਿਹਾ ਬਾਕੀ ਸਟੇਟਾਂ ਲਈ ਹੋਰ ਨਿਯਮ ਹੈ, ਪੰਜਾਬ ਲਈ ਹੋਰ ਨਿਯਮ ਹੈ। ਬਾਕੀ ਸਟੇਟਾਂ ਦੇ ਵਿੱਚ ਐਨ.ਐਸ.ਏ. ਇੱਕ ਸਾਲ ਦੀ ਹੈ, ਪੰਜਾਬ ਦੇ ਵਿੱਚ ਦੋ ਸਾਲ ਦੀ ਹੈ। ਬਿਨਾਂ ਵਜਾ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਦੇ ਵਿੱਚ ਰੱਖਣਾ, ਇਹ ਗੈਰ ਵਾਜਬ ਹੈ, ਇਹ ਨਹੀਂ ਹੋਣਾ ਚਾਹੀਦਾ।
ਪੰਜਾਬ 'ਚ ਨਸ਼ਾ ਵੱਧ ਰਿਹਾ: ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਇਸ ਸਮੇਂ ਪੰਜਾਬ ਦੇ ਹਾਲਾਤ ਚੱਲ ਰਹੇ ਹੈ ਜਿਸ ਤਰੀਕੇ ਪੰਜਾਬ 'ਚ ਨਸ਼ਾ ਵੱਧ ਰਿਹਾ ਹੈ ਲੁੱਟਾਂ ਖੋਹਾਂ ਵੱਧ ਰਹੀਆਂ ਸਾਨੂੰ ਉਸ ਨੂੰ ਕੰਟਰੋਲ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ ਅਤੇ ਸਿੱਖੀ ਦੇ ਮੁੱਦਿਆਂ ਦੇ ਉੱਤੇ ਵਿਚਾਰ ਵਟਾਂਦਰਾ ਕੀਤਾ।
ਜਾਣ ਬੁਝ ਕੇ ਕੇਂਦਰ ਸਰਕਾਰ ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ: ਦੂਜੇ ਪਾਸੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਜਾਣ ਬੁਝ ਕੇ ਕੇਂਦਰ ਸਰਕਾਰ ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਡੈਮੋਕਰੇਸੀ ਦੇ ਵਿੱਚ ਰਹਿੰਦੇ ਹੋਏ ਵੱਡੀ ਲੀਡ ਦੇ ਨਾਲ ਹਲਕਾ ਖਡੂਰ ਸਾਹਿਬ ਤੋਂ ਜਿੱਤੇ ਹਨ ਅਤੇ ਜਿਸ ਤਰੀਕੇ ਉਨ੍ਹਾਂ ਨੂੰ ਹਲਫ ਦਵਾਇਆ ਗਿਆ ਹੈ। ਉਹ ਲੋਕਤੰਤਰ ਦਾ ਵੀ ਘਾਣ ਹੈ ਕਿ ਪਰਿਵਾਰ ਦੇ ਨਾਲ ਵੀ ਅੰਮ੍ਰਿਤਪਾਲ ਸਿੰਘ ਨੂੰ ਮੁਲਾਕਾਤ ਚੰਗੀ ਤਰੀਕੇ ਨਹੀਂ ਕਰਨ ਦਿੱਤੀ ਗਈ ਜੋ ਕਿ ਮਾੜੀ ਗੱਲ ਹੈ।
ਗਹਿਰੇ ਦੁੱਖ ਦਾ ਪ੍ਰਗਟਾਵਾ: ਉਨ੍ਹਾਂ ਕਿਹਾ ਕਿ ਇੰਗਲੈਂਡ ਦੀ ਧਰਤੀ ਤੇ ਨੌ ਸਿੱਖ ਪਾਰਲੀਮੈਂਟ 'ਚ ਜਿੱਤੇ ਹਨ ਜਿਸਦਾ ਕਿ ਪੂਰੀ ਸਿੱਖ ਕੌਮ ਨੂੰ ਮਾਣ ਹੈ। ਲੁਧਿਆਣੇ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਧਰਮ ਅਤੇ ਗਲਤ ਬੋਲਣਾ ਸ਼ੋਭਾ ਨਹੀਂ ਦਿੰਦਾ। ਇਸ ਦੇ ਨਾਲ ਹੀ ਦਲ ਖਾਲਸਾ ਦੇ ਸਰਪ੍ਰਸਤ ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਨੇ 'ਤੇ ਵੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਨਨਕਾਣਾ ਸਾਹਿਬ ਦੇ ਦਰਸ਼ਨ ਦੀਦਾਰਿਆਂ: ਉਨ੍ਹਾਂ ਨੇ ਗਜਿੰਦਰ ਸਿੰਘ ਜੀ ਦੀ ਜਿਹੜੀ ਹੈ ਅਕਾਲ ਚਲਾਣੇ 'ਤੇ ਕਿਹਾ ਕਿ ਸਾਨੂੰ ਬੜਾ ਵੱਡਾ ਦੁੱਖ ਹੈ, ਕਿਉਂਕਿ ਬੜੀ ਵੱਡੀ ਸ਼ਖਸੀਅਤ ਸਨ। ਗਜਿੰਦਰ ਸਿੰਘ ਜੀ ਉਨ੍ਹਾਂ ਦੀ ਕੁਰਬਾਨੀ ਬਹੁਤ ਵੱਡੀ ਹੈ। ਬਹੁਤ ਲੰਬਾ ਸਮਾਂ ਜਿਹੜਾ ਆਪਣੇ ਪਰਿਵਾਰ ਤੋਂ ਦੂਰ ਰਹੇ ਹਨ। ਖਾਸ ਤੌਰ ਦੇ ਉੱਤੇ ਅਸੀਂ ਰੋਜ਼ ਅਰਦਾਸ ਕਰਦੇ ਹਾਂ ਕਿ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰਿਆਂ ਦੀ, ਨਨਕਾਣਾ ਸਾਹਿਬ ਦੇ ਦਰਸ਼ਨ ਦੀਦਾਰਿਆਂ ਅਤੇ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਤੋਂ ਵਾਂਝੇ ਰਹੇ ਹਨ। ਉਨ੍ਹਾਂ ਦੇ ਚਲਾਣਾ ਅਤੇ ਉਹ ਵਕਤ ਚਲਾਣਾ, ਉਹਦੇ ਨਾਲ ਸਾਨੂੰ ਬੜਾ ਅਫਸੋਸ ਹੈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਉਨ੍ਹਾਂ ਨੂੰ ਮਾਨ ਸਨਮਾਨ ਦਿੱਤਾ ਗਿਆ।
- 'ਖਾਲਸਾ ਰਾਜ ਦਾ ਸੁਪਨਾ ਮੈਂ ਨਹੀਂ ਛੱਡ ਸਕਦਾ', ਮਾਂ ਦੇ ਬਿਆਨ ਤੋਂ ਬਾਅਦ ਸਾਹਮਣੇ ਆਇਆ ਸਾਂਸਦ ਅੰਮ੍ਰਿਤਪਾਲ ਸਿੰਘ ਦਾ ਪੱਖ - MP Amritpal Singh Statement
- ਸੰਗਰੂਰ ਦੀ ਇੱਕ ਸੰਸਥਾ ਵੱਲੋਂ ਰੁੱਖ ਲਗਾਉਣ ਦਾ ਅਭਿਆਨ ਸ਼ੁਰੂ, ਲੋਕਾਂ ਨੂੰ ਕਰ ਰਹੇ ਜਾਗਰੂਕ - one tree hundred pleasures
- ਡੂੰਮਣਾ ਲੜਨ ਨਾਲ ਹੋਈ ਮੌਤ 5 ਸਾਲਾਂ ਬੱਚੀ ਦੀ ਮੌਤ, ਪਹਿਲੀ ਜਮਾਤ ਦੀ ਵਿਦਿਆਰਥਣ ਸੀ ਮਾਸੂਮ - girl died due to fighting