ETV Bharat / state

ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸਿੱਖ ਆਗੂਆਂ ਵਲੋਂ 557ਵਾਂ ਨਾਨਕਸ਼ਾਹੀ ਕੈਲੰਡਰ ਕੀਤਾ ਗਿਆ ਰਿਲੀਜ਼ - NANAKSHAHI CALENDAR RELEASED

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 557 ਦਾ ਤਿਆਰ ਕੀਤਾ ਹੋਇਆ ਕੈਲੰਡਰ ਰਿਲੀਜ਼

NANAKSHAHI CALENDAR RELEASED
ਨਾਨਕਸ਼ਾਹੀ ਕੈਲੈੰਡਰ ਰਿਲੀਜ਼ (Etv Bharat)
author img

By ETV Bharat Punjabi Team

Published : Feb 20, 2025, 5:40 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਸਾਲ 2025-26 ਲਈ ਨਾਨਕਸ਼ਾਹੀ ਸੰਮਤ 557 ਦਾ ਤਿਆਰ ਕੀਤਾ ਹੋਇਆ ਕੈਲੰਡਰ ਅੱਜ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਰਿਲੀਜ਼ ਕੀਤਾ ਗਿਆ ਹੈ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਨਵਾਂ ਵਰ੍ਹਾ 14 ਮਾਰਚ ਭਾਵ ਇੱਕ ਚੇਤ ਤੋਂ ਸ਼ੁਰੂ ਹੋਵੇਗਾ। ਇਹ ਨਵਾਂ ਕੈਲੰਡਰ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਾਰੀ ਕੀਤਾ ਅਤੇ ਸਿੱਖ ਸੰਗਤ ਨੂੰ ਇਸ ਕੈਲੰਡਰ ਦੇ ਮੁਤਾਬਿਕ ਹੀ ਗੁਰਪੁਰਬ ਅਤੇ ਦਿਨ ਤਿਉਹਾਰ ਮਨਾਉਣ ਦੀ ਅਪੀਲ ਕੀਤੀ ਹੈ।

ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸਿੱਖ ਆਗੂਆਂ ਨੇ 557ਵਾਂ ਨਾਨਕਸ਼ਾਹੀ ਕੈਲੈੰਡਰ ਕੀਤਾ ਗਿਆ ਰਿਲੀਜ਼ (Etv Bharat)

ਇਹ ਨਾਨਕਸ਼ਾਹੀ ਕੈਲੰਡਰ ਇੱਕ ਬੰਦ ਕਮਰੇ ਵਿੱਚ ਕੀਤਾ ਗਿਆ ਰਿਲੀਜ਼

ਇਹ ਨਾਨਕਸ਼ਾਹੀ ਕੈਲੰਡਰ ਇੱਕ ਬੰਦ ਕਮਰੇ ਵਿੱਚ ਸਿੱਖ ਆਗੂਆਂ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਰਿਲੀਜ਼ ਕੀਤਾ ਗਿਆ। ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੰਮਤ 557ਵਾਂ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਸੰਗਤ ਨੂੰ ਇਸ ਕੈਲੰਡਰ ਅਨੁਸਾਰ ਹੀ ਦਿਹਾੜੇ ਮਨਾਉਣ ਦੀ ਅਪੀਲ ਵੀ ਕੀਤੀ ਜਾਂਦੀ ਹੈ।

ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਦਿਹਾੜੇ ਮਨਾਉਣ ਦੀ ਅਪੀਲ

ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਇਹ ਕੈਲੰਡਰ ਵਿਸ਼ੇਸ਼ ਅਸਥਾਨ ਰੱਖਦਾ ਹੈ ਕਿਉਂਕਿ ਇਸ ਸਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਗੁਰਤਾ ਗੱਦੀ ਦਿਵਸ 350 ਸਾਲਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ 350 ਸਾਲਾ ਹੈ। ਇਸੇ ਤਰ੍ਹਾਂ ਹੀ ਮਹਾਨ ਸਿੱਖ ਸ਼ਹੀਦ ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਸਤੀਰਾਮ ਜੀ ਦੇ ਵੀ 350 ਸਾਲਾ ਸ਼ਹੀਦੀ ਦਿਹਾੜੇ ਹੈ ਜੋ ਕਿ ਪੂਰੇ ਭਾਰਤ ਵਿੱਚ ਮਨਾਏ ਜਾ ਰਹੇ ਹਨ ਅਤੇ ਸਭ ਸੰਗਤਾਂ ਨੂੰ ਅਪੀਲ ਹੈ ਕਿ ਉਹ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ ਹੀ ਦਿਹਾੜੇ ਮਨਾਉਣ।

ਕੈਲੰਡਰ ਜਾਰੀ ਕਰਨ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ। ਉਨ੍ਹਾਂ ਕਿਹਾ ਕਿ ਹਰ ਕੌਮ ਦਾ ਆਪਣਾ ਕੈਲੰਡਰ ਹੁੰਦਾ ਹੈ, ਜਿਸ ਅਨੁਸਾਰ ਕੌਮਾਂ ਆਪਣੇ ਧਰਮ ਇਤਿਹਾਸ ਦੇ ਦਿਹਾੜੇ ਮਨਾਉਂਦੀਆਂ ਹਨ। ਗਿਆਨੀ ਸੁਲਤਾਨ ਸਿੰਘ ਨੇ ਸਿੱਖ ਜਗਤ ਨੂੰ ਨਾਨਕਸ਼ਾਹੀ ਕੈਲੰਡਰ ਹਰ ਗੁਰੂ-ਘਰ ਅਤੇ ਆਪੋ-ਆਪਣੇ ਘਰਾਂ ਵਿਚ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਵਰ੍ਹੇ ਮਨਾਈਆਂ ਜਾਣ ਵਾਲੀਆਂ ਸ਼ਤਾਬਦੀਆਂ ਬਾਰੇ ਵੀ ਚਾਨਣਾ ਪਾਇਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.