ETV Bharat / state

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਹਰਿਆਣਾ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ

Jathedar On Farmer Protest : ਕਿਸਾਨੀ ਸੰਘਰਸ਼ 'ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੋਲਦਿਆ ਹਰਿਆਣਾ ਤੇ ਪੰਜਾਬ ਸਰਕਾਰ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਸਾਨਾਂ ਉੱਤੇ ਅੱਥਰੂ ਗੋਲੇ ਸੁੱਟ ਕੇ ਜ਼ਖਮੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਦੂਜੇ ਪਾਸੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਗਿਆਨੀ ਮਲਕੀਤ ਸਿੰਘ ਨੇ ਵੀ ਹਰਿਆਣਾ ਸਰਕਾਰ ਦੀ ਕਾਰਵਾਈ ਨੂੰ ਗ਼ਲਤ ਦੱਸਿਆ।

Jathedar On Farmer Protest
Jathedar On Farmer Protest
author img

By ETV Bharat Punjabi Team

Published : Feb 14, 2024, 2:16 PM IST

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ/ਬਠਿੰਡਾ: ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਜਾ ਰਹੇ ਕਿਸਾਨਾਂ ਉੱਤੇ ਸ਼ੰਭੂ ਬਾਰਡਰ ਤੇ ਹਰਿਆਣਾ ਸਰਕਾਰ ਵੱਲੋਂ ਅੱਥਰੂ ਗੋਲੇ ਸੁੱਟ ਕੇ ਰੋਕੇ ਜਾਣ ਦੇ ਕਾਰਜ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਗਿਆਨੀ ਮਲਕੀਤ ਸਿੰਘ ਨੇ ਗ਼ਲਤ ਠਹਿਰਾਇਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੀ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿੱਚ ਮਾਮਲੇ ਦਰਜ ਕਰਨੇ ਚਾਹੀਦੇ ਹਨ ਕਿ ਪੰਜਾਬ ਦੀ ਧਰਤੀ ਉੱਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਰੋਕਾਂ ਲਗਾ ਕੇ ਉਨ੍ਹਾਂ ਨੂੰ ਜਖ਼ਮੀ ਕੀਤਾ ਗਿਆ ਹੈ।

ਕਿਸਾਨ ਮਜਬੂਰ ਹੋ ਕੇ ਦਿੱਲੀ ਕੂਚ ਕਰ ਰਹੇ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਚਲਾਈਆਂ ਗਈਆਂ ਗੋਲੀਆਂ ਅਤੇ ਅੱਥਰੂ ਗੈਸ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਕਿਹਾ ਕਿਸਾਨ ਸਰਕਾਰਾਂ ਕੋਲੋਂ ਆਪਣਾ ਹੱਕ ਮੰਗ ਮੰਗ ਕੇ ਥੱਕ ਚੁੱਕੇ ਹਨ। ਪਰ, ਸਰਕਾਰਾਂ ਦੇ ਕੰਨਾਂ ਉੱਤੇ ਕੋਈ ਜੂ ਨਹੀਂ ਸਰਕ ਰਹੀ। ਗਿਆਨੀ ਮਲਕੀਤ ਸਿੰਘ ਨੇ ਕਿਹਾ ਕਿ ਮਜਬੂਰੀ ਦੇ ਚੱਲਦੇ ਕਿਸਾਨਾਂ ਨੂੰ ਦਿੱਲੀ ਵੱਲ ਦੁਬਾਰਾ ਕਦਮ ਚੁੱਕਣਾ ਪਿਆ ਹੈ। ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਵੱਡੇ ਵੱਡੇ ਸਰਮਾਏਦਾਰਾਂ ਦਾ ਕਰਜ਼ਾ ਮਾਫ ਕਰ ਰਹੀ ਹੈ ਅਤੇ ਗਰੀਬ ਕਿਸਾਨ ਜਿਹੜੇ ਦੇਸ਼ ਨੂੰ ਅੰਨ ਦਿੰਦੇ ਹਨ, ਉਨ੍ਹਾਂ ਦਾ ਕਰਜ਼ਾ ਮਾਫ ਨਹੀਂ ਕਰ ਰਹੀ। ਫਿਰ ਵੀ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਉਹ ਪਿੱਛੇ ਨਹੀਂ ਹਟੇ ਤੇ ਉਹ ਦਿੱਲੀ ਵੱਲ ਕੂਚ ਕਰ ਰਹੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਗਿਆਨੀ ਮਲਕੀਤ ਸਿੰਘ

ਪੰਜਾਬ ਸਰਕਾਰ ਸਖ਼ਤ ਕਦਮ ਚੁੱਕੇ : ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਜਾ ਰਹੇ ਕਿਸਾਨਾਂ ਉੱਤੇ ਸ਼ੰਭੂ ਬਾਰਡਰ ਉੱਤੇ ਹਰਿਆਣਾ ਸਰਕਾਰ ਵੱਲੋਂ ਅੱਥਰੂ ਗੋਲੇ ਸੁੱਟ ਕੇ ਰੋਕੇ ਜਾਣ ਦੇ ਕਾਰਜ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗ਼ਲਤ ਠਹਿਰਾਇਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਹਮਲਾ ਕਰਕੇ ਕਿਸਾਨਾਂ ਨੂੰ ਜਖ਼ਮੀ ਕੀਤਾ ਗਿਆ ਹੈ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੀ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ। ਇਸ ਮਾਮਲੇ ਵਿੱਚ ਮਾਮਲੇ ਦਰਜ ਹੋਣੇ ਚਾਹੀਦੇ ਹਨ। ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

ਦਿੱਲੀ ਕੂਚ ਕਰ ਰਹੇ ਕਿਸਾਨ: ਕਿਸਾਨ ਮਜ਼ਦੂਰ ਮੋਰਚਾ ਦੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਜਾਣਗੇ। ਬੀਤੇ ਦਿਨ ਸ਼ੰਭੂ ਬਾਰਡਰ ਉੱਤੇ ਪੁਲਿਸ ਕਰਮੀਆਂ ਅਤੇ ਕਿਸਾਨਾਂ ਵਿਚਾਲੇ ਝੜਪ ਹੋਈ ਅਤੇ ਇਸ ਦੌਰਾਨ ਕਈ ਕਿਸਾਨ ਅਤੇ ਸੁਰੱਖਿਆ ਕਰਮੀ ਜਖਮੀ ਹੋਏ ਹਨ। ਇਸ ਦੇ ਨਾਲ ਹੀ, ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਦੀ ਪਾਬੰਦੀ 15 ਫ਼ਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇਹ ਪਾਬੰਦੀ ਲਾਗੂ ਰਹੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.