ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਅੱਜ ਦੇਸ਼ ਅਤੇ ਦੁਨੀਆਂ 'ਚ ਬੜੀ ਹੀ ਸ਼ਰਧਾ ਭਾਵਨਾਂ ਨਾਲ ਮਣਾਇਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਗੁਰੂ ਘਰਾਂ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਅਤੇ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸ਼ਹਾਦਤ ਨੂੰ ਨਮਣ ਕਰ ਰਹੀਆਂ ਹਨ। ਉਥੇ ਹੀ ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਸੰਦੇਸ਼ ਦਿੱਤਾ। ਉਹਨਾਂ ਕਿਹਾ ਕਿ ਅੱਜ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਹੈ ਤੇ ਗੁਰੂ ਸਾਹਿਬ ਨੇ ਹਿੰਦੂ ਧਰਮ ਦੀ ਰਾਖੀ ਕਰਦੇ ਹੋਏ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਆਪਣੀ ਸ਼ਹਾਦਤ ਪ੍ਰਾਪਤ ਕੀਤੀ ਸੀ।
ਗੁਰੂ ਘਰਾਂ 'ਚ ਨਤਮਸਤਕ ਹੋਈ ਸੰਗਤ
ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਪੂਰੀ ਦੁਨੀਆਂ ਦੇ ਵਿੱਚ ਇੱਕ ਵੱਖਰੀ ਮਿਸਾਲ ਪੈਦਾ ਕੀਤੀ ਸੀ। ਉਹਨਾਂ ਕਿਹਾ ਕਿ ਅੱਜ ਦੇ ਦਿਨ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਆਪਣੇ ਨਜ਼ਦੀਕੀ ਗੁਰਦੁਆਰਿਆਂ ਵਿੱਚ ਜਾ ਕੇ ਨਤਮਸਤਕ ਹੋਣਾ ਚਾਹੀਦਾ ਹੈ ਤੇ ਗੁਰੂ ਸਾਹਿਬ ਦੇ ਦੱਸੇ ਹੋਏ ਮਾਰਗ 'ਤੇ ਹਰੇਕ ਨੂੰ ਚੱਲਣਾ ਚਾਹੀਦਾ ਹੈ।
ਕੀਨੋ ਬਡੋ ਕਲੂ ਮਹਿ ਸਾਕਾ।
ਸਾਧਨ ਹੇਤਿ ਇਤੀ ਜਿਨਿ ਕਰੀ।
ਸੀਸ ਦੀਯਾ ਪਰ ਸੀ ਨ ਉਚਰੀ॥੧੩॥
ਧਰਮ ਹੇਠ ਸਾਕਾ ਜਿਨਿ ਕੀਆ।
ਸੀਸੁ ਦੀਆ ਪਰ ਸਿਰੁਰ ਨਾ ਦੀਯਾ।
ਨਾਟਕ ਚੇਟਕ ਕੀਏ ਕੁਜਾਜਾ।
ਪ੍ਰਭ ਲੋਗਨ ਕਹ ਆਵਤ ਲਾਜਾ॥੧੪॥
ਹਿੰਦੁ ਧਰਮ ਦੀ ਰਾਖੀ ਲਈ ਦਿੱਤੀ ਕੁਰਬਾਨੀ
ਗੁਰੂ ਤੇਗ ਬਹਾਦਰ ਸਾਹਿਬ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ ਅਤੇ ਉਹਨਾਂ ਨੇ ਮੁਗਲ ਸ਼ਾਸਕ ਔਰੰਗਜ਼ੇਬ ਦੇ ਹੁਕਮ ‘ਤੇ 24 ਨਵੰਬਰ 1675 ਨੂੰ ਗੁਰੂ ਤੇਗ ਬਹਾਦਰ ਜੀ ਨੂੰ ਸ਼ਹੀਦ ਕੀਤਾ ਗਿਆ ਸੀ। ਔਰੰਗਜ਼ੇਬ ਨੇ ਉਨ੍ਹਾਂ ਨੂੰ ਸਿੱਖ ਧਰਮ ਛੱਡ ਕੇ ਇਸਲਾਮ ਕਬੂਲ ਕਰਨ ਲਈ ਮਜ਼ਬੂਰ ਕਰ ਦਿੱਤਾ। ਪਰ ਗੁਰੂ ਤੇਗ ਬਹਾਦਰ ਜੀ ਨੇ ਉਨ੍ਹਾਂ ਦੇ ਦਬਾਅ ਅੱਗੇ ਨਹੀਂ ਝੁਕੇ। ਉਨ੍ਹਾਂ ਨੇ ਧਰਮ ਪਰਿਵਰਤਨ ਦੀ ਥਾਂ ਸ਼ਹਾਦਤ ਨੂੰ ਚੁਣਿਆ। ਉਨ੍ਹਾਂ ਨੇ ਆਪਣੀ ਮਹਾਨ ਕੁਰਬਾਨੀ ਦੁਆਰਾ ਸਾਰਿਆਂ ਨੂੰ ਧਾਰਮਿਕ ਆਜ਼ਾਦੀ ਦਾ ਮਹਾਨ ਸੰਦੇਸ਼ ਦਿੱਤਾ।