ਬਠਿੰਡਾ : ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਬਠਿੰਡਾ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਕਾਂਗਰਸੀ ਵਰਕਰਾਂ ਦਾ ਧੰਨਵਾਦ ਕਰਨ ਪਹੁੰਚੇ। ਇਸ ਮੌਕੇ ਉਨਾਂ ਸਮੁੱਚੇ ਕਾਂਗਰਸੀ ਵਰਕਰਾਂ ਨੂੰ ਜਿੱਥੇ ਲੋਕ ਸਭਾ ਚੋਣਾਂ ਦੌਰਾਨ ਤਨ ਮਨ ਨਾਲ ਕੰਮ ਕਰਨ ਅਤੇ ਮੋਢੇ ਨਾਲ ਮੋਢਾ ਲਗਾ ਕੇ ਮਿਹਨਤ ਕਰਨ ਲਈ ਧੰਨਵਾਦ ਕੀਤਾ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਬਠਿੰਡਾ ਲੋਕ ਸਭਾ ਸੀਟ ਤੋਂ ਜੇਤੂ ਹਰਸਿਮਰਤ ਕੌਰ ਬਾਦਲ ਨੂੰ ਨਸੀਅਤ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਇੱਕ ਸੀਟ ਜਿੱਤ ਕੇ ਖੁਸ਼ੀ ਨਾ ਮਨਾਵੇ ਕਿਉਂਕਿ 10 ਸੀਟਾਂ ਤੇ ਪੰਜਾਬ ਵਿੱਚ ਜ਼ਮਾਨਤਾਂ ਜਪਤ ਹੋਈਆਂ ਹਨ। ਉਹਨਾਂ ਕਿਹਾ ਕਿ ਜਿੱਤ ਹਾਰ ਹੁੰਦੀ ਆਈ ਹੈ।
ਕਾਬਿਲਗੌਰ ਹੈ ਕਿ ਪੰਜਾਬ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਵਾਰ ਵੱਡਾ ਝਟਕਾ ਲੱਗਾ ਹੈ। ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਹੈ ਜਿਸ ਨੇ ਦਾਅਵਾ ਕੀਤਾ ਸੀ ਕਿ ਇਸ ਵਾਰ ਪਾਰਟੀ ਬਹੁਤ ਵਧੀਆ ਪ੍ਰਦਰਸ਼ਨ ਕਰੇਗੀ ਪਰ ਪਾਰਟੀ ਇਸ ਦੇ ਉਲਟ ਕਰਦੀ ਨਜ਼ਰ ਆਈ। ਜਾਣਕਾਰੀ ਅਨੁਸਾਰ ਬਠਿੰਡਾ ਸੀਟ ਤੋਂ ਪਾਰਟੀ ਦੀ ਇੱਕੋ ਇੱਕ ਉਮੀਦ ਹਰਸਿਮਰਤ ਕੌਰ ਬਾਦਲ ਨੂੰ ਜਿੱਤ ਪ੍ਰਾਪਤ ਹੋਈ ਹੈ।
ਪੰਜਾਬ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਸਾਰੇ 13 ਉਮੀਦਵਾਰ ਮੈਦਾਨ ਵਿੱਚ ਉਤਾਰੇ ਸਨ, ਪਰ ਸਿਰਫ਼ ਬਠਿੰਡਾ ਵਿੱਚ ਹੀ ਜਿੱਤ ਪ੍ਰਾਪਤ ਕੀਤੀ। ਅਕਾਲੀ ਦਲ ਦੇ ਵੱਡੇ ਚਿਹਰਿਆਂ ਡਾਕਟਰ ਦਲਜੀਤ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ, ਐਨ ਕੇ ਸ਼ਰਮਾ, ਮਹਿੰਦਰ ਕੇਪੀ ਅਤੇ ਵਿਰਸਾ ਸਿੰਘ ਵਲਟੋਹਾ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿੱਚ ਮੁੜ ਸਿਆਸੀ ਜ਼ਮੀਨ ਹਾਸਲ ਕਰਨ ਦੀ ਉਮੀਦ ਸੀ, ਪਰ ਨਤੀਜਿਆਂ ਨੇ ਪਾਰਟੀ ਨੂੰ ਨਿਰਾਸ਼ ਕੀਤਾ। ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਹੈ ਜਿਸ ਨੇ ਦਾਅਵਾ ਕੀਤਾ ਸੀ ਕਿ ਇਸ ਵਾਰ ਪਾਰਟੀ ਬਹੁਤ ਵਧੀਆ ਪ੍ਰਦਰਸ਼ਨ ਕਰੇਗੀ ਪਰ ਪਾਰਟੀ ਇਸ ਦੇ ਉਲਟ ਕਰਦੀ ਨਜ਼ਰ ਆਈ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਭ ਤੋਂ ਮਾੜਾ ਹਾਲ ਸੰਗਰੂਰ ਅਤੇ ਖਡੂਰ ਸਾਹਿਬ ਵਿੱਚ ਸੀ। ਜਿੱਥੇ ਪਾਰਟੀ ਦੇ ਉਮੀਦਵਾਰ ਬੁਰੀ ਤਰ੍ਹਾਂ ਹਾਰ ਗਏ। ਲਗਭਗ ਇਹੋ ਹਾਲ ਖਡੂਰ ਸਾਹਿਬ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦਾ ਹੋਇਆ। ਦੱਸ ਦੇਈਏ ਕਿ ਲੋਕ ਸਭਾ 2024 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਵੋਟ ਪ੍ਰਤੀਸ਼ਤ ਵੀ ਭਾਜਪਾ ਨਾਲੋਂ ਘੱਟ ਰਿਹਾ ਹੈ।
- ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਨੌਜਵਾਨ ਤੇਜਪਾਲ ਸਿੰਘ ਦੀ ਯੂਕ੍ਰੇਨ ਦੇ ਬਾਰਡਰ ਤੇ ਹੋਈ ਮੌਤ - Ukraine Punjabi Youth Death
- ਦੇਸ਼ਾਂ ਵਿਦੇਸ਼ਾਂ 'ਚ ਮੋਗਾ ਦੀ ਟਰੈਕਟਰ ਮੰਡੀ ਦੀਆਂ ਪਈਆਂ ਧੁੰਮਾਂ, ਦੂਰੋਂ-ਦੂਰੋਂ ਟਰੈਕਟਰ ਖ਼ਰੀਦਣ ਤੇ ਵੇਚਣ ਆਉਂਦੇ ਨੇ ਲੋਕ - Tractor market of Moga
- ਲੋਕ ਸਭਾ 'ਚ ਮਿਲੀ ਹਾਰ ਦਾ ਮੰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ, ਸੁਖਬੀਰ ਬਾਦਲ ਨੇ ਸੱਦੀ ਕੋਰ ਕਮੇਟੀ ਮੀਟਿੰਗ - Akali Dal Core Committee Meeting
ਇਸ ਮੌਕੇ ਉਹਨਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ ਅਤੇ ਇੱਕਜੁੱਟ ਹੋ ਕੇ ਕਾਂਗਰਸ ਨੂੰ ਮਜਬੂਤ ਕਰਨ। ਉਹਨਾਂ ਕਿਹਾ ਕਿ ਕਾਂਗਰਸੀ ਵਰਕਰਾਂ ਦੀ ਮਿਹਨਤ ਦੇ ਬਾਵਜੂਦ ਸਫ਼ਲਤਾ ਨਾ ਮਿਲਣ ਦਾ ਗਿਲਾ ਜਰੂਰ ਹੈ ਪਰ ਉਹ ਇੱਕ ਗੱਲ ਜਰੂਰ ਕਹਿਣਾ ਚਾਹੁੰਦੇ ਹਨ ਕਿ ਕਾਂਗਰਸ ਨੂੰ ਇੱਕਜੁੱਟ ਕਰਨ ਵਿੱਚ ਉਹ ਸਫਲ ਹੋਏ ਹਨ।