ਅੰਮ੍ਰਿਤਸਰ: ਜਦੋਂ ਤੋਂ ਕੰਗਨਾ ਰਣੌਤ ਦੀ ਫਿਲਮ ਐਂਮਰਜੈਂਸੀ ਦਾ ਐਲਾਨ ਹੋਇਆ ਉਦੋਂ ਤੋਂ ਫਿਲਮ ਦਾ ਵਿਰੋਧ ਹੋ ਰਿਹਾ ਹੈ। ਹੁਣ ਇਹ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸੇ ਵਿਰੋਧ ਕਾਰਨ ਹੁਣ ਐਸਜੀਪੀਸੀ ਵੱਲੋਂ ਵੀ ਵੱਡਾ ਐਲਾਨ ਕੀਤਾ ਗਿਆ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ "ਕੰਗਨਾ ਇੱਕ ਕਲਾਕਾਰ ਹੈ ਉਹ ਐੱਮਪੀ ਬਣਨ ਤੋਂ ਬਾਅਦ ਵੀ ਕਲਾਕਾਰੀ ਵਿਖਾ ਰਹੀ ਹੈ। ਧਾਮੀ ਨੇ ਕਿਹਾ ਕਿ ਜੋ ਐਮਰਜੈਂਸੀ ਟੁੱਟੀ ਹੈ, ਇਸ 'ਚ ਸਿੱਖਾਂ ਨੇ ਬਹੁਤਹੁ ਵੱਡਾ ਯੋਗਦਾਨ ਪਾਇਆ ਸੀ। ਉਨ੍ਹਾਂ ਕਿਹਾ ਇਸ ਫ਼ਿਲਮ 'ਚ ਜਰਨੈਲ ਸਿੰਘ ਭੰਡਰਾਵਾਲੇ ਨੂੰ ਅੱਤਵਾਦੀ ਦਿਖਾਉਣਾ ਸਹੀ ਨਹੀਂ ਹੈ। ਇਸ ਲਈ ਸੈਂਸਰ ਬੋਰਡ ਨੂੰ ਅਪੀਲ ਕੀਤੀ ਜਾਂਦੀ ਹੈਕਿ ਇਸ ਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾਂ ਕਿ ਸ਼੍ਰੋਮਣੀ ਕਮੇਟੀ ਇਸ ਫ਼ਿਲਮ ਨਖੇਦੀ ਹੀ ਨਹੀਂ ਸਗੋਂ ਕਿਸੇ ਵੀ ਸ਼ਰਤ ਦੇ ਚੱਲਣ ਨਹੀਂ ਦੇਵੇਗੀ"।
ਕੰਗਨਾ ਦੀ ਫਿਲਮ ਖਿਲਾਫ਼ ਮਤਾ ਪਾਸ
ਅੰਤ੍ਰਿੰਗ ਕਮੇਟੀ ਨੇ ਭਾਜਪਾ ਦੀ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਫ਼ਿਲਮ ਐਮਰਜੈਂਸੀ ਨੂੰ ਮੂਲੋਂ ਰੱਦ ਕਰਨ ਦਾ ਮਤਾ ਪਾਸ ਕਰਦਿਆਂ ਸਰਕਾਰ ਨੂੰ ਇਸ ’ਤੇ ਪੂਰਨ ਰੋਕ ਲਗਾਉਣ ਲਈ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ "ਇਸ ਫ਼ਿਲਮ ਵਿਚ ਸਿੱਖਾਂ ਨੂੰ ਬਦਨਾਮ ਕਰਨ ਦੇ ਨਾਲ-ਨਾਲ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ। ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਇਸ ਫ਼ਿਲਮ ਨੂੰ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਜ਼ਹਿਰ ਉਗਲਣ ਅਤੇ ਨਫ਼ਰਤ ਫੈਲਾਉਣ ਦੀ ਭਾਵਨਾ ਨਾਲ ਬਣਾਇਆ ਗਿਆ ਹੈ, ਜਿਸ ਨੂੰ ਪੰਜਾਬ ਅੰਦਰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ"।
ਪੰਜਾਬ ਸਰਕਾਰ ਨੂੰ ਅਪੀਲ
ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ "ਪੰਜਾਬ ਸਰਕਾਰ ਐਮਰਜੈਂਸੀ ਫ਼ਿਲਮ ਉੱਤੇ ਰੋਕ ਲਗਾ ਕੇ ਸੂਬੇ ਦੀ ਤਰਜਮਾਨੀ ਕਰੇ, ਤਾਂ ਜੋ ਭਾਈਚਾਰਕ ਮਾਹੌਲ ਸੁਖਾਵਾਂ ਰਹੇ। ਉਨ੍ਹਾਂ ਲੋਕ ਸਭਾ ਦੇ ਸਪੀਕਰ ਨੂੰ ਕੰਗਨਾ ਰਣੌਤ ਵੱਲੋਂ ਕੀਤੀ ਜਾਂਦੀ ਫ਼ਿਰਕੂ ਬਿਆਨਬਾਜ਼ੀ ਦਾ ਨੋਟਿਸ ਲੈਣ ਅਤੇ ਉਸ ਦੀ ਮੈਂਬਰਸ਼ਿਪ ਰੱਦ ਕਰਨ ਲਈ ਵੀ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਅੰਦਰ ਜਦੋਂ ਸਿੱਖ ਸਰੋਕਾਰਾਂ ਦੀ ਗੱਲ ਆਉਂਦੀ ਹੈ ਤਾਂ ਸਿੱਖਾਂ ਨਾਲ ਵਿਤਕਰਾ ਕੀਤਾ ਜਾਂਦਾ ਹੈ। ਇਸ ਦੀ ਉਦਾਹਰਨ ਉੱਘੇ ਸਿੱਖ ਆਗੂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ‘ਪੰਜਾਬ 95’ ਫ਼ਿਲਮ ਸੈਂਕੜੇ ਕੱਟ ਲਗਾਉਣ ਤੋਂ ਬਾਅਦ ਵੀ ਉਸ ਨੂੰ ਜਾਰੀ ਨਾ ਕਰਨਾ ਹੈ"।
ਹੁਣ ਵੇਖਣਾ ਹੋਵੇਗਾ ਕਿ ਇਸ ਮਤੇ ਨੂੰ ਪਾਸ ਕਰਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਫਿਲਮ 'ਤੇ ਰੋਕ ਲਗਾਈ ਜਾਵੇਗੀ ਜਾਂ ਨਹੀਂ।
- ਕੰਗਨਾ ਦੇ ਬਿਆਨ ‘ਤੇ ਦਾਦੂਵਾਲ ਦਾ ਪਲਟਵਾਰ, ‘ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਕੰਗਨਾ ਤੋਂ ਸਰਟੀਫ਼ਿਕੇਟ ਲੈਣ ਦੀ ਲੋੜ ਨਹੀਂ’ - Baljit Daduwal on Kangana
- ਸ਼੍ਰੋਮਣੀ ਕਮੇਟੀ ਦੇ ਵਿਰੋਧ ਦੇ ਬਾਵਜੂਦ ਫਿਲਮ ‘ਐਮਰਜੈਂਸੀ’ ਨੂੰ ਸੈਂਸਰ ਬੋਰਡ ਨੇ ਦਿੱਤੀ ਮਨਜ਼ੂਰੀ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼ - film Emergency got ua certificate
- "ਸੰਤਾਂ ਨੇ ਖਾਲਿਸਤਾਨ ਦੀ ਮੰਗ ਇੰਝ ਨਹੀਂ ਕੀਤੀ", ਐਮਰਜੈਂਸੀ ਫਿਲਮ 'ਤੇ ਬੋਲੇ ਐਮਪੀ ਸਰਬਜੀਤ ਸਿੰਘ ਖਾਲਸਾ - Reaction on Movie Emergency