ਹੁਸ਼ਿਆਰਪੁਰ: ਪੰਜਾਬ ਭਰ ਵਿੱਚ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ 'ਤੇ ਰੋਕ ਲਗਾਉਣ ਲਈ ਲਗਾਤਾਰ ਸਮੂਹ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਿਨੇਮਾ ਘਰਾਂ ਦੇ ਮਾਲਿਕਾਂ ਨੂੰ ਮਿਲ ਕੇ ਫਿਲਮ ਨਾ ਲਗਾਉਣ ਦੀ ਗੱਲ ਆਖੀ ਜਾ ਰਹੀ ਹੈ। ਇਸ ਤਹਿਤ ਸਿੱਖ ਜਥੇਬੰਦੀਆਂ ਵੱਲੋਂ ਹੁਸ਼ਿਆਰਪੁਰ ਦੇ ਸਮੂਹ ਸਿਨੇਮਾ ਘਰਾਂ ਦੇ ਮੈਨੇਜਰ ਨੂੰ ਮਿਲਿਆ ਗਿਆ। ਉਹਨਾਂ ਵੱਲੋਂ ਕਿਹਾ ਗਿਆ ਕਿ ਆਉਣ ਵਾਲੀ ਛੇ ਤਰੀਕ ਨੂੰ ਪੰਜਾਬ ਵਿੱਚ ਅਤੇ ਪੰਜਾਬ ਦੇ ਨਾਲ ਲੱਗਦੇ ਪੂਰੇ ਭਾਰਤ ਵਿੱਚ ਕੰਗਣਾ ਰਨੌਤ ਦੀ ਫਿਲਮ ਐਮਰਜੈਂਸੀ ਲੱਗਣ ਵਾਲੀ ਹੈ। ਜਿਸ ਲਈ ਸਿੱਖ ਆਗੂਆਂ ਵੱਲੋਂ ਸਿਨਮਾ ਘਰਾਂ ਦੇ ਅਧਿਕਾਰੀਆਂ ਨੂੰ ਇਹ ਬੇਨਤੀ ਕੀਤੀ ਗਈ ਕਿ ਉਹ ਇਸ ਫਿਲਮ ਨੂੰ ਆਪਣੇ ਸਿਨੇਮਾ ਘਰਾਂ ਵਿੱਚ ਨਾ ਲਗਾਉਣ।
ਸਿੱਖਾਂ ਦੀ ਛਵੀ ਖਰਾਬ ਕਰੇਗੀ ਫਿਲਮ : ਸਿੱਖ ਆਗੂਆਂ ਨੇ ਕਿਹਾ ਕਿ ਇਹ ਫਿਲਮ ਸਿੱਖਾਂ ਦੀ ਛਵੀ ਨੂੰ ਖਰਾਬ ਕਰਨ ਵਾਲੀ ਫਿਲਮ ਹੈ ਜਿਸ ਉਤੇ ਬੈਣ ਲਗੱਣਾ ਜਰੂਰੀ ਹੈ। ਇਸ ਨੂੰ ਲੈਕੇ ਸਿਨੇਮਾ ਘਰਾਂ ਦੇ ਆਗੂਆਂ ਨੇ ਵੀ ਸਿੱਖ ਆਗੂਆਂ ਨੂੰ ਇਹ ਭਰੋਸਾ ਦਵਾਇਆ ਕਿ ਆਉਣ ਵਾਲੀ ਛੇ ਤਰੀਕ ਨੂੰ ਕੰਗਣਾ ਰਨੌਤ ਦੀ ਫਿਲਮ ਐਮਰਜੈਂਸੀ ਉਹਨਾਂ ਦੇ ਸਿਨੇਮਾ ਘਰਾਂ ਵਿੱਚ ਨਹੀਂ ਲੱਗੇਗੀ। ਇਸ ਮੌਕੇ ਸਿੱਖ ਆਗੂਆਂ ਨੇ ਬੋਲਦੇ ਹੋਏ ਕਿਹਾ ਕਿ ਇਸ ਫਿਲਮ ਵਿੱਚ ਸੰਤ ਭਿੰਡਰਾਂ ਵਾਲਿਆਂ ਦੀ ਦੇਖਣ ਨੂੰ ਬੜੇ ਹੀ ਗਲਤ ਤਰੀਕੇ ਨਾਲ ਦਿਖਾਇਆ ਗਿਆ ਹੈ, ਜੋ ਉਹਨਾਂ ਨੂੰ ਕਤਈ ਮਨਜ਼ੂਰ ਨਹੀਂ ਹੈ ।
- ਕੰਗਨਾ ਰਣੌਤ ਬਾਰੇ ਕੀ ਬੋਲ ਪਏ ਸਿਮਰਨਜੀਤ ਮਾਨ: ਬੋਲੇ- ਕੰਗਨਾ ਨੂੰ ਰੇਪ ਦਾ ਕਾਫ਼ੀ ਤਜ਼ਰਬਾ, ਤੁਸੀਂ ਉਸ ਤੋਂ ਪੁੱਛ ਸਕਦੇ ਹੋ ਕਿਵੇਂ ਹੁੰਦਾ ਹੈ ਬਲਾਤਕਾਰ - Simranjit Maan controversy
- "ਵਿਵਾਦਿਤ ਬੋਲਾਂ ਕਰਕੇ ਹੀ ਵੱਜਿਆ ਸੀ ਕੰਗਣਾ ਦੇ ਥੱਪੜ", ਕੰਗਣਾ ਰਣੌਤ ਦੇ ਬਿਆਨ 'ਤੇ ਕਿਸਾਨ ਆਗੂ ਦੀ ਸਖ਼ਤ ਟਿੱਪਣੀ - Farmer leader comment on Kangana
- ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਦਿਆਰਥੀਆਂ ਵੱਲੋਂ ਫਿਲਮ ਐਮਰਜੈਂਸੀ ਖ਼ਿਲਾਫ਼ ਪ੍ਰਦਰਸ਼ਨ, ਕਿਹਾ- ਫਿਲਮ ਰਾਹੀਂ ਸਿੱਖਾਂ ਦੀ ਕੀਤੀ ਗਈ ਕਿਰਦਾਰਕੁਸ਼ੀ - Protest against film emergency
ਕੰਗਣਾ ਨੂੰ ਬੀਜੇਪੀ ਦੀ ਸ਼ਹਿ : ਇਸ ਮੌਕੇ ਉਹਨਾਂ ਕਿਹਾ ਕਿ ਜੇਕਰ ਪੰਜਾਬ ਜਾਂ ਪੰਜਾਬ ਦੇ ਨਾਲ ਲੱਗਦੇ ਸੂਬਿਆਂ ਜਾਂ ਵਿਦੇਸ਼ ਦੇ ਵਿੱਚ ਵੀ ਇਹ ਫਿਲਮ ਰਿਲੀਜ਼ ਹੁੰਦੀ ਹੈ ਤਾਂ ਉਹਨਾਂ ਵੱਲੋਂ ਇੱਕ ਮੁਹਿੰਮ ਚਲਾਈ ਜਾਵੇਗੀ ਕਿ ਫਿਲਮ ਨਾ ਲੱਗੇ। ਸਿੱਖ ਆਗੂਆਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਕੰਗਣਾ ਦੇ ਪਿੱਛੇ ਬੀਜੇਪੀ ਚਟਾਨ ਵਾਂਗ ਖੜੀ ਹੈ। ਇਸੇ ਕਰਕੇ ਕੰਗਣਾ ਅਜਿਹੇ ਵਿਵਾਦਤ ਬਿਆਨ ਦੇ ਰਹੀ ਹੈ ।ਉਹਨਾਂ ਕਿਹਾ ਕਿ ਜੇਕਰ ਬੀਜੇਪੀ ਵੱਲੋਂ ਤੁਰੰਤ ਉਸ ਨੂੰ ਐਮਪੀ ਦੀ ਮੈਂਬਰਸ਼ਿਪ ਤੋਂ ਬਰਖਾਸਤ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਸੰਘਰਸ਼ ਉਲੀਕਿਆ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ