ਕਪੂਰਥਲਾ: ਪੰਜਾਬੀ ਵਿਅਕਤੀ ਵਿਦੇਸ਼ਾਂ ਨੂੰ ਆਪਣੇ ਸੁਫਨੇ ਪੂਰੇ ਕਰਨ ਜਾਂ ਘਰ ਦੀ ਗਰੀਬੀ ਦੂਰ ਕਰਨ ਲਈ ਜਾਂਦੇ ਹਨ ਪਰ ਉਥੇ ਕਈ ਵਾਰ ਕਿਸੇ ਹਾਦਸੇ ਜਾਂ ਵਾਰਦਾਤ ਦਾ ਸ਼ਿਕਾਰ ਹੋ ਜਾਂਦੇ ਹਨ। ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਦੀ ਜ਼ਿੰਦਗੀ ਤੱਕ ਬਦਲ ਜਾਂਦੀ ਹੈ। ਅਜਿਹਾ ਹੀ ਇੱਕ ਮੰਦਭਾਗਾ ਮਾਮਲਾ ਅਮਰੀਕਾ ਦੇ ਸ਼ਿਕਾਗੋ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕਾਰੋਬਾਰੀ ਨਵੀਨ ਸਿੰਘ ਦੇਰ ਰਾਤ ਸਟੋਰ ਬੰਦ ਕਰਕੇ ਘਰ ਜਾਣ ਲੱਗਾ ਸੀ। ਇਸ ਦੌਰਾਨ ਉਸ ਨੂੰ ਅਮਰੀਕੀ ਮੂਲ ਦੇ ਵਿਅਕਤੀ ਨੇ ਗੋਲੀਆਂ ਮਾਰ ਦਿੱਤੀਆਂ।
ਇਸ ਦੇ ਨਾਲ ਹੀ ਮਿਲੀ ਜਾਣਕਾਰੀ ਅਨੁਸਾਰ 50 ਸਾਲਾ ਮ੍ਰਿਤਕ ਨਵੀਨ ਸਿੰਘ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਖੇ ਲੀਕਰ ਸਟੋਰ ਚਲਾਉਂਦਾ ਸੀ। ਮ੍ਰਿਤਕ ਨਵੀਨ ਸਿੰਘ ਕੂਕਾ ਤਲਵੰਡੀ ਹਾਲ ਵਾਸੀ ਨਡਾਲਾ (ਕਪੂਰਥਲਾ) ਦਾ ਰਹਿਣ ਵਾਲਾ ਸੀ ਅਤੇ ਸਾਬਕਾ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਨਡਾਲਾ ਜਥੇਦਾਰ ਸੂਰਤ ਸਿੰਘ ਦਾ ਜਵਾਈ ਸੀ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆ ਸੂਰਤ ਸਿੰਘ ਦੇ ਛੋਟੇ ਭਰਾ ਅਵਤਾਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਨਵੀਨ ਸਿੰਘ ਆਪਣੇ ਪਰਿਵਾਰ ਨਾਲ ਪਿਛਲੇ 35 ਸਾਲ ਤੋ ਅਮਰੀਕਾ ਦੇ ਸ਼ਿਕਾਗੋ ਵਿੱਚ ਰਹਿ ਰਿਹਾ ਸੀ ਤੇ ਉਸ ਦੇ ਉਥੇ ਆਪਣੇ ਸਟੋਰ ਹਨ। ਬੀਤੀ ਰਾਤ ਅਮਰੀਕਾ ਦੇ 10:30 ਕੁ ਵਜੇ ਉਹ ਘਰ ਜਾਣ ਲਈ ਸਟੋਰ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ ਕਿ ਅਮਰੀਕਾ ਮੂਲ ਦਾ ਇੱਕ ਕਾਲਾ ਵਿਅਕਤੀ ਸਮਾਨ ਲੈਣ ਆਇਆ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਵਾਂ ਦਰਮਿਆਨ ਬਹਿਸਬਾਜ਼ੀ ਹੋਈ ਤੇ ਕਾਲੇ ਵਿਆਕਤੀ ਨੇ ਪੰਜਾਬੀ ਵਿਅਕਤੀ ਨਵੀਨ ਸਿੰਘ ਦੇ ਗੋਲੀਆਂ ਮਾਰ ਦਿੱਤੀਆ, ਜਿੱਥੇ ਕਿ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਪੁਲਿਸ ਨੇ ਉਕਤ ਮੁਲਜ਼ਮ ਕਾਲੇ ਵਿਆਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਸਟੋਰ ਨੂੰ ਸੀਲ ਕਰ ਦਿੱਤਾ ਹੈ।
- ... ਤਾਂ ਹੁਣ ਮੁੜ ਕੱਢਣੇ ਪੈਣਗੇ ਮਾਸਕ ! ਡਾਕਟਰ ਨੇ ਦਿੱਤੀ ਅਲਰਟ ਰਹਿਣ ਦੀ ਸਲਾਹ - Mpox Alert
- ਤਿੰਨ ਦਿਨਾਂ ਸਮੂਹਿਕ ਛੁੱਟੀ ਲੈ ਕੇ ਪਾਵਰਕਾਮ ਦੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ - Protest by Powercom employees
- ਇੱਕਠੇ ਛੁੱਟੀ ਉੱਤੇ ਗਏ ਬਿਜਲੀ ਵਿਭਾਗ ਦੇ 20 ਹਜ਼ਾਰ ਮੁਲਾਜ਼ਮ; ਦਫ਼ਤਰ ਹੋਏ ਖਾਲੀ, ਜਾਣੋ ਵਜ੍ਹਾਂ - PSPCL employees on 3 days leave