ਚੰਡੀਗੜ੍ਹ : ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਕੌਮੀ ਇਨਸਾਫ਼ ਮੋਰਚੇ ਦੇ 2 ਸਾਲ ਪੂਰੇ ਹੋਣ 'ਤੇ ਮੋਹਾਲੀ 'ਚ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਪੁਲਿਸ ਨੂੰ ਚਕਮਾ ਦੇ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ। ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਤੇ ਹੋਰ ਅਧਿਕਾਰੀ ਸੈਕਟਰ-43 ਵਿੱਚ ਧਰਨਾਕਾਰੀਆਂ ਨੂੰ ਰੋਕਦੇ ਹੋਏ। ਪੁਲਿਸ ਨੇ ਉਨ੍ਹਾਂ 'ਤੇ ਲਾਠੀਚਾਰਜ ਕੀਤਾ, ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ। ਇਸ ਪ੍ਰਦਰਸ਼ਨ ਵਿੱਚ ਚੰਡੀਗੜ੍ਹ ਸੈਕਟਰ-11 ਥਾਣੇ ਦੇ ਐਸਐਚਓ ਜੈਵੀਰ ਰਾਣਾ ਸਮੇਤ ਤਿੰਨ ਮੁਲਾਜ਼ਮ ਜਖ਼ਮੀ ਹੋ ਗਏ ਹਨ।
ਪ੍ਰਦਰਸ਼ਨਕਾਰੀਆਂ ਨੂੰ ਬੱਸਾਂ 'ਚ ਲਿਜਾਇਆ ਗਿਆ ਥਾਣੇ
ਪ੍ਰਦਰਸ਼ਨਕਾਰੀਆਂ ਨੂੰ 4 ਬੱਸਾਂ ਵਿੱਚ ਥਾਣੇ ਲਿਜਾਇਆ ਗਿਆ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਵਾਪਸੀ ਦਾ ਐਲਾਨ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੂੰ ਮੁੜ ਮਾਰਚ ਕਰਨ ਤੋਂ ਰੋਕਣ ਲਈ ਪੁਲਿਸ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ 5 ਲੇਅਰ ਬੈਰੀਕੇਡ ਬਣਾ ਦਿੱਤੇ ਹਨ। ਇਸ ਤੋਂ ਇਲਾਵਾ ਪੱਥਰਾਂ ਨਾਲ ਭਰੇ ਟਿੱਪਰ ਵੀ ਖੜ੍ਹੇ ਕੀਤੇ ਗਏ ਹਨ। ਪ੍ਰਦਰਸ਼ਨਕਾਰੀਆਂ ਨੂੰ 4 ਬੱਸਾਂ ਵਿੱਚ ਥਾਣੇ ਲਿਜਾਇਆ ਗਿਆ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਵਾਪਸ ਪਰਤਣ ਦਾ ਐਲਾਨ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੂੰ ਮੁੜ ਮਾਰਚ ਕਰਨ ਤੋਂ ਰੋਕਣ ਲਈ ਪੁਲਿਸ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ 5 ਲੇਅਰ ਬੈਰੀਕੇਡ ਬਣਾ ਦਿੱਤੇ ਹਨ।
25 ਜਨਵਰੀ ਨੂੰ ਮਹਾਪੰਚਾਇਤ
ਇਸ ਮੌਕੇ ਨਿਹੰਗ ਜਥੇਬੰਦੀ ਦੇ ਆਗੂ ਨੇ ਕਿਹਾ ਕਿ ਉਨ੍ਹਾ ਵੱਲੋਂ 25 ਜਨਵਰੀ ਨੂੰ ਮਹਾਪੰਚਾਇਤ ਸੱਦੀ ਜਾਵੇਗੀ, ਉਨ੍ਹਾਂ ਕਿਹਾ ਕਿ ਜੇ 26 ਜਨਵਰੀ ਤੱਕ ਬੰਦੀ ਸਿੰਘਾਂ ਨੂੰ ਨਾ ਛੱਡਿਆ ਗਿਆ ਤਾਂ ਅਗਲੀ ਰਣਨੀਤੀ ਉਲੀਕੀ ਜਾਵੇਗੀ। ਉਨ੍ਹਾਂ ਇਸ ਮੌਕੇ ਆਪਣੇ ਸਾਥੀਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਹੈ, ਇਸ ਮੌਕੇ ਪੰਜਾਬ ਤੇ ਚੰਡੀਗੜ੍ਹ ਦੇ ਸੀਨੀਅਰ ਪੁਲਿਸ ਵੀ ਪੁੱਜੇ ਹਨ। ਉਨ੍ਹਾਂ ਨੇ ਇਸ ਮੌਕੇ ਜਥੇਬੰਦੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਕਾਨੂੰਨ ਨੂੰ ਹੱਥ ਵਿੱਚ ਨਾ ਲਿਆ ਜਾਵੇ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਵਾਪਸ ਜਾਣ ਦਾ ਫੈਸਲਾ ਲਿਆ ਗਿਆ ਹੈ।
ਘਰ 'ਚ ਨਜ਼ਰਬੰਦ
ਦੂਜੇ ਪਾਸੇ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੂੰ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਸੰਗਰੂਰ ਦੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਤਿੰਨੋਂ ਕੌਮੀ ਇਨਸਾਫ਼ ਮੋਰਚਾ ਦੇ ਧਰਨੇ ਵਿੱਚ ਹਿੱਸਾ ਲੈਣ ਜਾ ਰਹੇ ਸਨ। ਜ਼ਿਕਰ ਕਰ ਦਈਏ ਕਿ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਕੌਮੀ ਇਨਸਾਫ ਮੋਰਚੇ ਦੇ 2 ਸਾਲ ਪੂਰੇ ਹੋਣ 'ਤੇ ਮੋਹਾਲੀ 'ਚ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਪੁਲਿਸ ਨੂੰ ਚਕਮਾ ਦੇ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ।
- "ਹੁਣ 1 ਫੋਨ ਨਾਲ ਹੱਲ ਹੋ ਸਕਦਾ ਕਿਸਾਨਾਂ ਦਾ ਮਸਲਾ ਤੇ ਖੁੱਲ੍ਹ ਜਾਵੇਗਾ ਪੰਜਾਬ-ਹਰਿਆਣਾ ਦਾ ਬਾਰਡਰ', ਮੰਤਰੀ ਨੇ ਦਿੱਤਾ ਵੱਡਾ ਬਿਆਨ
- "ਪੰਜਾਬੀਆਂ ਦੇ ਐਕਸ਼ਨ ਨੇ ਢਾਹਿਆ ਛੋਟਾ ਪਹਿਲਵਾਨ, ਹੁਣ ਦਿੱਲੀ ਵਾਲੇ ਵੱਡੇ ਪਹਿਲਵਾਨ ਨੂੰ ਢਾਹਣ ਦੀ ਕਰੋ ਤਿਆਰੀ", ਸਰਵਣ ਸਿੰਘ ਪੰਧੇਰ ਨੇ ਦੱਸੀ ਅਗਲੀ ਰਣਨੀਤੀ
- ਕੌਮੀ ਇਨਸਾਫ਼ ਮੋਰਚੇ ਦੇ 2 ਸਾਲ ਪੂਰੇ: ਚੰਡੀਗੜ੍ਹ 'ਚ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ, ਕਈ ਵੱਡੇ ਆਗੂ ਨਜ਼ਰਬੰਦ