ETV Bharat / state

ਕੇਵਲ ਢਿੱਲੋਂ ਦਾ ਦਾਅਵਾ - ਖਾਦ ਮੰਤਰੀ ਨੂੰ ਚਿੱਠੀ ਲਿਖਣ 'ਤੇ ਚਾਰ ਦਿਨਾਂ 'ਚ ਬਰਨਾਲਾ ਦੇ ਪਿੰਡਾਂ ਵਿੱਚ ਪਹੁੰਚੀ DAP ਖਾਦ - SHORTAGE DAP FERTILIZER

ਡੀਏਪੀ ਖਾਦ ਦੀ ਸਮੱਸਿਆ ਨੂੰ ਲੈਕੇ ਕਿਸਾਨ ਪਰੇਸ਼ਾਨ ਹਨ, ਤਾਂ ਉਥੇ ਹੀ ਬਰਨਾਲਾ ਤੋਂ ਭਾਜਪਾ ਉਮੀਦਵਾਰ ਨੇ ਦਾਅਵਾ ਕੀਤਾ ਹੈ। ਪੜ੍ਹੋ ਖ਼ਬਰ...

ਡੀਏਪੀ ਖਾਦ ਦੀ ਸਮੱਸਿਆ 'ਤੇ ਕੇਵਲ ਸਿੰਘ ਢਿੱਲੋਂ ਦਾ ਦਾਅਵਾ
ਡੀਏਪੀ ਖਾਦ ਦੀ ਸਮੱਸਿਆ 'ਤੇ ਕੇਵਲ ਸਿੰਘ ਢਿੱਲੋਂ ਦਾ ਦਾਅਵਾ (ETV BHARAT)
author img

By ETV Bharat Punjabi Team

Published : Nov 8, 2024, 5:03 PM IST

ਬਰਨਾਲਾ: ਜ਼ਿਲ੍ਹੇ 'ਚ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋ ਨੇ ਹਲਕੇ ਦੇ ਪਿੰਡਾਂ ਵਿੱਚ ਆਪਣੇ ਯਤਨਾਂ ਸਦਕਾ ਡੀਏਪੀ ਖਾਦ ਪਹੁੰਚਾਉਣ ਦਾ ਦਾਅਵਾ ਕੀਤਾ ਹੈ। ਅੱਜ ਹਲਕੇ ਦੇ ਪਿੰਡ ਨੰਗਲ ਅਤੇ ਠੁੱਲੇਵਾਲ ਦੇ ਕਿਸਾਨਾਂ ਨਾਲ ਕੇਵਲ ਸਿੰਘ ਢਿੱਲੋਂ ਨੇ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਕਿਸਾਨ ਅਤੇ ਕੇਵਲ ਢਿੱਲੋਂ ਨੇ ਕੇਂਦਰ ਦੀ ਬੀਜੇਪੀ ਸਰਕਾਰ ਵਲੋਂ ਖਾਦ ਭੇਜਣ ਦਾ ਦਾਅਵਾ ਕੀਤਾ ਹੈ।

ਡੀਏਪੀ ਖਾਦ ਦੀ ਸਮੱਸਿਆ 'ਤੇ ਕੇਵਲ ਸਿੰਘ ਢਿੱਲੋਂ ਦਾ ਦਾਅਵਾ (ETV BHARAT)

ਕੇਂਦਰੀ ਮੰਤਰੀ ਨੂੰ ਲਿਖੀ ਸੀ ਚਿੱਠੀ

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਉਹਨਾਂ ਨੂੰ ਕਿਸਾਨਾਂ ਨੇ ਡੀਏਪੀ ਖਾਦ ਦੀ ਘਾਟ ਬਾਰੇ ਮਾਮਲਾ ਧਿਆਨ ਵਿੱਚ ਲਿਆਂਦਾ ਸੀ। ਜਿਸ ਤੋਂ ਬਾਅਦ ਉਹਨਾਂ ਨੇ ਪੰਜ ਨਵੰਬਰ ਨੂੰ ਖਾਦ ਮੰਤਰੀ ਅਤੇ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਚਿੱਠੀ ਲਿਖ ਕੇ ਬਰਨਾਲਾ ਦੇ ਕਿਸਾਨਾਂ ਨੂੰ ਖਾਦ ਪੂਰੀ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਪਾਰਟੀ ਦੇ ਸੂਬਾ ਇੰਚਾਰਜ ਵਿਜੇ ਰੁਪਾਣੀ ਵੱਲੋਂ ਵੀ ਬਰਨਾਲਾ ਵਿਖੇ ਜੇਪੀ ਨੱਢਾ ਨਾਲ ਫੋਨ ਉੱਪਰ ਇਹ ਮਾਮਲਾ ਧਿਆਨ ਵਿੱਚ ਲਿਆਂਦਾ ਗਿਆ ਸੀ।

ਕਿਸਾਨਾਂ ਦੀ ਵੱਡੀ ਸਮੱਸਿਆ ਹੋਈ ਹੱਲ

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਤੁਰੰਤ ਬਰਨਾਲਾ ਹਲਕੇ ਦੀਆਂ ਸਹਿਕਾਰੀ ਸਭਾਵਾਂ ਵਿੱਚ ਕਿਸਾਨਾਂ ਲਈ ਡੀਏਪੀ ਖਾਦ ਪਹੁੰਚਣੀ ਸ਼ੁਰੂ ਹੋ ਗਈ ਹੈ। ਜਿਸ ਤਹਿਤ ਬਰਨਾਲਾ ਦੇ ਅਲੱਗ-ਅਲੱਗ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਵਿੱਚ ਡੀਏਪੀ ਖਾਦ ਦੇ ਭਰੇ ਹੋਏ ਟਰੱਕ ਪਹੁੰਚਣੇ ਸ਼ੁਰੂ ਹੋ ਗਏ ਹਨ ਅਤੇ ਕਿਸਾਨਾਂ ਦੀ ਇਸ ਵੱਡੀ ਸਮੱਸਿਆ ਦਾ ਹੱਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਾਡੇ ਕਿਸਾਨ ਭਰਾ ਹੁਣ ਕਣਕ ਦੀ ਬਿਜਾਈ ਸਮਾਂ ਰਹਿੰਦਿਆਂ ਕਰ ਸਕਣਗੇ। ਉਹਨਾਂ ਡੀਏਪੀ ਖਾਦ ਦਾ ਪ੍ਰਬੰਧ ਕਰਨ ਲਈ ਖਾਦ ਮੰਤਰੀ ਅਤੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਪੰਜਾਬ ਬੀਜੇਪੀ ਇੰਚਾਰਜ ਵਿਜੇ ਰੁਪਾਣੀ ਦਾ ਧੰਨਵਾਦ ਕੀਤਾ।

ਕੇਂਦਰ ਸਰਕਾਰ ਨੇ ਫੜੀ ਕਿਸਾਨਾਂ ਦੀ ਬਾਂਹ

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਹਮੇਸ਼ਾ ਬਰਨਾਲਾ ਦੇ ਕਿਸਾਨਾਂ ਅਤੇ ਹਰ ਵਰਗ ਨਾਲ ਡੱਟ ਕੇ ਖੜੇ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਾਡੇ ਕਿਸਾਨ ਭਰਾਵਾਂ ਨੂੰ ਇਸ ਔਖੀ ਘੜੀ ਵਿੱਚ ਕਿਨਾਰਾ ਕਰਕੇ ਸਮੱਸਿਆਵਾਂ ਦਾ ਹੱਲ ਕੀਤੇ ਬਿਨਾਂ ਭੱਜ ਗਈ। ਜਿਸ ਕਰਕੇ ਕੇਂਦਰ ਦੀ ਬੀਜੇਪੀ ਸਰਕਾਰ ਨੇ ਸਾਡੇ ਕਿਸਾਨ ਭਰਾਵਾਂ ਦੀ ਬਾਂਹ ਫੜੀ ਹੈ। ਉਹਨਾਂ ਕਿਹਾ ਕਿ ਬਰਨਾਲਾ ਦੇ ਲੋਕਾਂ ਲਈ ਡੀਏਪੀ ਖਾਦ ਦਾ ਇੱਕ ਹੋਰ ਰੈਕ ਬਹੁਤ ਜਲਦ ਪਹੁੰਚ ਜਾਵੇਗਾ, ਜਿਸ ਨਾਲ ਬਰਨਾਲਾ ਦੇ ਕਿਸਾਨਾਂ ਲਈ ਡੀਏਪੀ ਖਾਦ ਆਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਬੀਜੇਪੀ ਦੀ ਸਰਕਾਰ ਬਣ ਜਾਂਦੀ ਹੈ ਤੇ ਲੋਕਾਂ ਦਾ ਫਤਵਾ ਉਨ੍ਹਾਂ ਦੇ ਹੱਕ ਵਿੱਚ ਆਉਂਦਾ ਹੈ, ਤਾਂ ਫਸਲਾਂ ਦੀ ਖਰੀਦ, ਡੀਏਪੀ ਖਾਦ ਸਮੇਤ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.