ETV Bharat / state

ਚੰਡੀਗੜ੍ਹ ਗ੍ਰਨੇਡ ਹਮਲਾ; ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਧਮਾਕਾ ਕਰਨ ਦੀ ਜ਼ਿੰਮੇਵਾਰੀ, ਦੱਸੀ ਇਹ ਵਜ੍ਹਾਂ - Chandigarh Grenade Attack

author img

By ETV Bharat Punjabi Team

Published : Sep 16, 2024, 10:02 AM IST

Chandigarh Grenade Attack Update:11 ਸਤੰਬਰ ਨੂੰ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਚੰਡੀਗੜ੍ਹ ਦੇ ਸੈਕਟਰ-10 ਸਥਿਤ 575 ਵਾਸੀ ਸੇਵਾਮੁਕਤ ਪ੍ਰਿੰਸੀਪਲ ਦੇ ਬੰਗਲੇ 'ਤੇ ਹੋਏ ਹੈਂਡ ਗ੍ਰਨੇਡ ਬੰਬ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਜਾਣੋ ਕੀ ਲਿਖੀ ਧਮਾਕਾ ਕਰਨ ਦੀ ਵਜ੍ਹਾਂ, ਪੜ੍ਹੋ ਪੂਰੀ ਖ਼ਬਰ।

Chandigarh Grenade Attack
ਚੰਡੀਗੜ੍ਹ ਗ੍ਰਨੇਡ ਹਮਲਾ (Etv Bharat)

ਚੰਡੀਗੜ੍ਹ: ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਚੰਡੀਗੜ੍ਹ ਦੇ ਸੈਕਟਰ-10 ਸਥਿਤ 575 ਨਿਵਾਸੀ ਸੇਵਾਮੁਕਤ ਪ੍ਰਿੰਸੀਪਲ ਦੇ ਬੰਗਲੇ 'ਤੇ ਹੋਏ ਹੈਂਡ ਗ੍ਰਨੇਡ ਬੰਬ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਚੰਡੀਗੜ੍ਹ ਧਮਾਕੇ ਦੀ ਜ਼ਿੰਮੇਵਾਰੀ ਵਿਦੇਸ਼ 'ਚ ਰਹਿੰਦੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਦੇ ਨਾਂ 'ਤੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਲਈ ਗਈ ਹੈ। ਇਸ ਦੌਰਾਨ ਪੰਜਾਬ ਪੁਲਿਸ ਨੇ ਬੰਬ ਧਮਾਕੇ ਨਾਲ ਸਬੰਧਤ ਦੂਜੇ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਬੱਬਰ ਖਾਲਸਾ ਨੇ ਲਈ ਜਿੰਮੇਵਾਰੀ

ਵਿਦੇਸ਼ 'ਚ ਰਹਿੰਦੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਦੇ ਨਾਂ 'ਤੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾਈ ਗਈ ਹੈ, ਜਿਸ 'ਚ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਚੰਡੀਗੜ੍ਹ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਪੰਜਾਬ ਦੇ ਨਕੋਦਰ ਵਿੱਚ 1986 ਦੀ ਘਟਨਾ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਸ਼ਹੀਦ ਕਹਿ ਕੇ ਮਾਰੇ ਗਏ ਲੋਕਾਂ ਦੀਆਂ ਤਸਵੀਰਾਂ ਵੀ ਨੱਥੀ ਕੀਤੀਆਂ ਗਈਆਂ ਹਨ।

Chandigarh Grenade Attack
ਚੰਡੀਗੜ੍ਹ ਗ੍ਰਨੇਡ ਹਮਲਾ (Etv Bharat (FB: ਹੈਪੀ ਪਾਸੀਆ))

ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਿਟਾਇਰਡ ਐਸਪੀ ਗੁਰਕੀਰਤ ਚਾਹਲ ਆਪਣੇ ਗੰਨਮੈਨ ਸਮੇਤ ਇੱਕ ਗ੍ਰਨੇਡ ਹਮਲੇ ਵਿੱਚ ਮਾਰਿਆ ਗਿਆ ਸੀ, ਜਦਕਿ ਐਸਪੀ ਨੇ ਪਹਿਲਾਂ ਹੀ ਆਪਣਾ ਘਰ ਬਦਲ ਲਿਆ ਸੀ, ਜਿਸ ਨਾਲ ਉਸਦੀ ਜਾਨ ਬਚ ਗਈ ਸੀ।

ਗ੍ਰੇਨੇਡ ਨਾਲ ਕੀਤਾ ਗਿਆ ਹਮਲਾ

ਦੱਸ ਦੇਈਏ ਕਿ ਬੁੱਧਵਾਰ 11 ਸਤੰਬਰ ਨੂੰ ਚੰਡੀਗੜ੍ਹ ਦੇ ਪੌਸ਼ ਖੇਤਰ ਸੈਕਟਰ-10 ਸਥਿਤ ਬੰਗਲਾ ਨੰਬਰ 575 'ਤੇ ਹੈਂਡ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਸੀ। ਘਟਨਾ ਸਮੇਂ ਪਰਿਵਾਰਕ ਮੈਂਬਰ ਘਰ ਦੇ ਅੰਦਰ ਮੌਜੂਦ ਸਨ। ਹੈਂਡ ਗ੍ਰੇਨੇਡ ਦੇ ਧਮਾਕੇ ਤੋਂ ਬਾਅਦ ਬੰਗਲੇ ਦੀ ਖਿੜਕੀ ਦਾ ਸ਼ੀਸ਼ਾ ਟੁੱਟ ਗਿਆ, ਜਦੋਂ ਕਿ ਜਿਸ ਥਾਂ 'ਤੇ ਹੈਂਡ ਗ੍ਰੇਨੇਡ ਡਿੱਗਿਆ ਸੀ, ਉਸ ਥਾਂ 'ਤੇ ਟੋਆ ਬਣ ਗਿਆ।

ਦੂਜਾ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ

ਇਸ ਦੌਰਾਨ ਪੰਜਾਬ ਪੁਲੀਸ ਨੇ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਦੂਜੇ ਮੁਲਜ਼ਮ ਵਿਸ਼ਾਲ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਵਿਸ਼ਾਲ ਨੂੰ ਫੜਿਆ ਹੈ। ਗ੍ਰਨੇਡ ਹਮਲੇ ਤੋਂ ਬਾਅਦ ਉਸ ਦੀ ਤਸਵੀਰ ਸੀਸੀਟੀਵੀ ਫੁਟੇਜ 'ਚ ਕੈਦ ਹੋ ਗਈ ਸੀ, ਉਦੋਂ ਤੋਂ ਹੀ ਪੁਲਿਸ ਉਸ ਦੀ ਭਾਲ ਕਰ ਰਹੀ ਸੀ। ਇਸ ਤੋਂ ਪਹਿਲਾਂ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.